ਵਿਗਿਆਨ ਭਵਨ ਵਿਖੇ ਹੋਈ ਕਿਸਾਨ ਜਥੇਬੰਦੀਆਂ ਦੀ ਬੈਠਕ 'ਚ ਸ਼ਾਮਿਲ ਨਹੀਂ ਹੋਏ ਰਾਜਨਾਥ ਸਿੰਘ
ਇਹ ਬੈਠਕ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ਹੇਠ ਹੋਣੀ ਸੀ।
rajnath
ਨਵੀਂ ਦਿੱਲੀ- ਨਵੇਂ ਖੇਤੀ ਕਾਨੂੰਨਾਂ ਖਿਲਾਫ ਪਿਛਲੇ ਪੰਜ ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨ ਡਟੇ ਹੋਏ ਹਨ ਪਰ ਅੱਜ ਵਿਗਿਆਨ ਭਵਨ 'ਚ ਸਰਕਾਰ ਤੇ ਕਿਸਾਨਾਂ ਵਿਚਾਲੇ ਬੈਠਕ ਹੋ ਰਹੀ ਹੈ। ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਪਿਯੂਸ਼ ਗੋਇਲ ਨੇ ਵਿਗਿਆਨ ਭਵਨ ਵਿਖੇ ਕਿਸਾਨ ਆਗੂਆਂ ਨਾਲ ਮੀਟਿੰਗ ਕਰ ਰਹੇ ਹਨ। ਇਸ ਬੈਠਕ ਦੌਰਾਨ ਰਾਜਨਾਥ ਨਾਲ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਰਹਿਣਗੇ।
ਪਰ ਵਿਗਿਆਨ ਭਵਨ ਵਿਖੇ ਹੋ ਰਹੀ ਬੈਠਕ 'ਚ ਰੱਖਿਆ ਮੰਤਰੀ ਰਾਜਨਾਥ ਸਿੰਘ ਸ਼ਾਮਿਲ ਨਹੀਂ ਹੋਏ। ਜਦਕਿ ਇਹ ਬੈਠਕ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ਹੇਠ ਹੋਣੀ ਸੀ। ਦੱਸ ਦਈਏ ਕਿ ਇਹ ਗੱਲਬਾਤ ਦੁਪਹਿਰ 3 ਵਜੇ ਵਿਗਿਆਨ ਭਵਨ ਵਿਖੇ ਸ਼ੁਰੂ ਹੋ ਚੁਕੀ ਹੈ। ਇਸ ਮੀਟਿੰਗ 'ਚ ਰੱਖਿਆ ਮੰਤਰੀ ਰਾਜਨਾਥ ਸਿੰਘ ਸਰਕਾਰ ਦਾ ਪੱਖ ਰੱਖਣਾ ਸੀ ਤੇ ਕਿਸਾਨਾਂ ਨੂੰ ਬਿੱਲਾਂ ਸਬੰਧੀ ਯਕੀਨ ਦਿਵਾਉਣ ਦੀ ਕੋਸ਼ਿਸ਼ ਕਰਨੀ ਸੀ।