ਬਾਰਡਰ ਤੇ ਕਿਸਾਨਾਂ ਦੀ ਚਿਤਾਵਨੀ- 3ਵਜੇ ਫੈਸਲਾ ਨਹੀਂ ਹੋਇਆ ਤਾਂ ਬੈਰੀਕੇਡ ਤੋੜ ਜੰਤਰ ਮੰਤਰ ਜਾਵਾਂਗੇ
ਕਿਸਾਨਾਂ ਦੀ ਪੁਲਿਸ ਨਾਲ ਝੜਪ ਹੋਈ ਹੈ, ਕਿਸਾਨਾਂ ਨੇ ਬੈਰੀਕੇਡਾਂ ਨੂੰ ਹਟਾ ਦਿੱਤਾ ਹੈ।
ਨਵੀਂ ਦਿੱਲੀ- ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਹੁਣ ਦਿੱਲੀ ਸਿੰਘੂ ਤੇ ਟਿਕਰੀ ਬਾਰਡਰ ਤੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਇਸ ਦੇ ਚਲਦੇ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਕੇਂਦਰ ਸਰਕਾਰ ਦੇ ਮੰਤਰੀਆਂ ਨਾਲ ਗੱਲਬਾਤ ਕਰਨ ਲਈ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਵਿਗਿਆਨ ਭਵਨ ਵਿਖੇ ਪਹੁੰਚ ਚੁੱਕੇ ਹੈ। ਇਸ ਦੌਰਾਨ ਬਾਰਡਰ 'ਤੇ ਡਟੇ ਕਿਸਾਨਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਅੱਜ 3 ਵਜੇ ਤੱਕ ਫੈਸਲਾ ਨਹੀਂ ਹੋਇਆ ਤਾਂ ਬੈਰੀਕੇਡ ਤੋੜ ਕੇ ਜੰਤਰ ਮੰਤਰ ਜਾਣਗੇ।
ਕਿਸਾਨ ਅੰਦੋਲਨ ਦੌਰਾਨ ਗਾਜੀਪੁਰ-ਗਾਜ਼ੀਆਬਾਦ (ਦਿੱਲੀ-ਯੂਪੀ ਸਰਹੱਦ) 'ਤੇ ਕਿਸਾਨਾਂ ਦੀ ਪੁਲਿਸ ਨਾਲ ਝੜਪ ਹੋਈ ਹੈ, ਕਿਸਾਨਾਂ ਨੇ ਬੈਰੀਕੇਡਾਂ ਨੂੰ ਹਟਾ ਦਿੱਤਾ ਹੈ। ਦੱਸ ਦੇਈਏ ਇਸ ਬੈਠਕ ਦੌਰਾਨ ਰਾਜਨਾਥ ਨਾਲ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਤੇ ਹੋਰ ਮੰਤਰੀ ਵੀ ਮੌਜੂਦ ਰਹਿਣਗੇ। ਇਸ ਮੀਟਿੰਗ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਹੋਏ ਹਨ। ਉਧਰ, ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ- ‘ਸੜਕ ‘ਤੇ ਕੋਈ ਗੱਲਬਾਤ ਨਹੀਂ ਹੁੰਦੀ। ਇਸੇ ਲਈ ਕੁਝ ਕਿਸਾਨ ਸੰਗਠਨਾਂ ਨੂੰ ਅੱਜ 3 ਦਸੰਬਰ ਦੀ ਬਜਾਏ ਅੱਜ ਗੱਲਬਾਤ ਲਈ ਬੁਲਾਇਆ ਗਿਆ ਹੈ। ਕਿਸਾਨਾਂ ਦੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਸਰਕਾਰ ਨੇ ਇਹ ਕਦਮ ਚੁੱਕਿਆ ਹੈ।