ਕਿਸਾਨਾਂ ਦਾ ਸਾਥ ਦੇਣ ਪਹੁੰਚੀ ਸ਼ਾਹੀਨ ਬਾਗ ਦੀ ਦਾਦੀ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਅਸੀਂ ਕਿਸਾਨਾਂ ਦੀਆਂ ਧੀਆਂ ਹਾਂ, ਅੱਜ ਅਸੀਂ ਕਿਸਾਨ ਪ੍ਰਦਰਸ਼ਨ ਦਾ ਸਮਰਥਨ ਕਰਨ ਜਾਵਾਂਗੇ।

ShaheenBagh

ਨਵੀਂ ਦਿੱਲੀ: ਨਵੇਂ ਖੇਤੀ ਕਾਨੂੰਨਾਂ ਖਿਲਾਫ ਪਿਛਲੇ ਪੰਜ ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨ ਡਟੇ ਹੋਏ ਹਨ। ਇਸ ਅੰਦੋਲਨ ਵਿੱਚ ਹੁਣ ਸ਼ਾਹੀਨ ਬਾਗ ਦੀ ਬਿਲਕਿਸ ਦਾਦੀ ਨੂੰ  ਵੀ ਸ਼ਾਮਲ ਹੋ ਗਈ ਹੈ।  ਪਰ ਉਸ ਨੂੰਸਿੰਘੂ ਬਾਰਡਰ ਤੋਂ ਦਿੱਲੀ ਪੁਲਿਸ ਨੇ ਹਿਰਾਸਤ 'ਚ ਲੈ ਲਿਆ। ਇਸ ਤੋਂ ਪਹਿਲਾਂ ਉਨ੍ਹਾਂ ਨੇ ਖੁਦ ਨੂੰ ਕਿਸਾਨ ਦੀ ਧੀ ਕਹਿ ਕੇ ਸੰਘਰਸ਼ 'ਚ ਸ਼ਾਮਲ ਹੋਣ ਦਾ ਐਲਾਨ ਕੀਤਾ ਸੀ।

ਇਸ ਤੋਂ ਪਹਿਲਾ ਦਿੱਲੀ ਦੀ ਬਿਲਕਿਸ ਦਾਦੀ ਨੇ ਕਿਹਾ ਸੀ, "ਅਸੀਂ ਕਿਸਾਨਾਂ ਦੀਆਂ ਧੀਆਂ ਹਾਂ, ਅੱਜ ਅਸੀਂ ਕਿਸਾਨ ਪ੍ਰਦਰਸ਼ਨ ਦਾ ਸਮਰਥਨ ਕਰਨ ਜਾਵਾਂਗੇ। ਅਸੀਂ ਆਪਣੀ ਆਵਾਜ਼ ਚੁੱਕਾਂਗੇ। ਸਰਕਾਰ ਨੂੰ ਸਾਨੂੰ ਸੁਣਨਾ ਚਾਹੀਦਾ ਹੈ।"

 ਦੱਸ ਦੇਈਏ ਕਿ ਇਹ ਬਿਲਕਿਸ ਦਾਦੀ ਸਿਰਫ ਸਿਟੀਜ਼ਨਸ਼ਿਪ ਸੋਧ ਐਕਟ ਦੇ ਵਿਰੋਧ ਦੌਰਾਨ ਹੋ ਰਹੇ ਪ੍ਰਦਰਸ਼ਨਾਂ 'ਚ ਨਜ਼ਰ ਆਈ ਸੀ। ਉਹ ਸਵੇਰ ਤੋਂ ਰਾਤ ਤੱਕ ਧਰਨਾ ਕਰਦੀ ਦਿਖਾਈ ਦਿੱਤੀ। ਉਸ ਨੇ ਇਸ ਵਿਰੋਧ ਦੇ ਅੰਤ ਤੱਕ ਬਣੇ ਰਹਿਣ ਦੀ ਗੱਲ ਕੀਤੀ ਸੀ। ਜਿਕਰਯੋਗ ਹੈ ਕਿ ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਛੇਵੇਂ ਦਿਨ ਵੀ ਜਾਰੀ ਹੈ। ਕਿਸਾਨ ਜਥੇਬੰਦੀਆਂ ਨੇ ਦਿੱਲੀ ਦੀਆਂ ਵੱਖ-ਵੱਖ ਹੱਦਾਂ 'ਤੇ ਡੇਰਾ ਲਾ ਲਿਆ ਹੈ।