ਕੱਚੇ ਤੇਲ ਦੀਆਂ ਘੱਟ ਰਹੀਆਂ ਕੀਮਤਾਂ ਨੂੰ ਲੈ ਕੇ ਰਾਹੁਲ ਗਾਂਧੀ ਦਾ ਸਰਕਾਰ 'ਤੇ ਤੰਜ਼, ਪੜ੍ਹੋ ਕੀ ਕਿਹਾ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕੱਚੇ ਤੇਲ ਦੀਆਂ ਘੱਟ ਰਹੀਆਂ ਕੀਮਤਾਂ  ਨੂੰ ਮੱਦੇਨਜ਼ਰ ਰੱਖਦੇ ਹੋਏ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੀ 10 ਰੁਪਏ ਪ੍ਰਤੀ ਲੀਟਰ ਘੱਟ ਸਕਦੀਆਂ ਹਨ

Rahul Gandhi

ਨਵੀਂ ਦਿੱਲੀ - ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕੱਚੇ ਤੇਲ ਦੀਆਂ ਘੱਟ ਰਹੀਆਂ ਕੀਮਤਾਂ  ਨੂੰ ਮੱਦੇਨਜ਼ਰ ਰੱਖਦੇ ਹੋਏ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੀ 10 ਰੁਪਏ ਪ੍ਰਤੀ ਲੀਟਰ ਘੱਟ ਸਕਦੀਆਂ ਹਨ ਪਰ ਕੇਂਦਰ ਸਰਕਾਰ ਇਕ ਵੀ ਰੁਪਏ 'ਚ ਕਟੌਤੀ ਨਹੀਂ ਕਰ ਰਹੀ ਹੈ। ਉਨ੍ਹਾਂ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਭਾਰਤ ਦੇ ਲੋਕ ਮਹਿੰਗਾਈ ਦੀ ਮਾਰ ਝੱਲ ਰਹੇ ਹਨ, ਜਦਕਿ ਪ੍ਰਧਾਨ ਮੰਤਰੀ ਆਪਣੀ ਸਿਹਤਯਾਬੀ ਵਿਚ ਰੁੱਝੇ ਹੋਏ ਹਨ।

ਦਰਅਸਲ ਪਿਛਲੇ 6 ਮਹੀਨਿਆਂ ਤੋਂ ਕੱਚਾ ਤੇਲ 25 ਪ੍ਰਤੀਸ਼ਤ ਤੋਂ ਵੀ ਵੱਧ ਸਸਤਾ ਹੋ ਗਿਆ ਹੈ। ਇਸ ਦੌਰਾਨ ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ 10 ਰੁਪਏ ਤੋਂ ਜ਼ਿਆਦਾ ਘਟਾਈ ਜਾ ਸਕਦੀ ਹੈ ਪਰ ਸਰਕਾਰ ਨੇ ਇਕ ਰੁਪਏ ਦੀ ਵੀ ਕਟੌਤੀ ਨਹੀਂ ਕਰ ਰਹੀ। ਉਨ੍ਹਾਂ ਨੇ ਦੱਸਿਆ ਕਿ ਦਿੱਲੀ ਵਿਚ ਪੈਟਰੋਲ ਦੀ ਕੀਮਤ 101.84 ਰੁਪਏ ਪ੍ਰਤੀ ਲੀਟਰ ਹੈ ਜਦਕਿ ਡੀਜ਼ਲ ਦੀ ਕੀਮਤ 89.07 ਰੁਪਏ ਵਿਚ ਉਪਲੱਬਧ ਹੈ।