ਆਮ ਪਰਵਾਰ ਤੋਂ ਰਾਜ ਸਭਾ ਦੇ ਚੇਅਰਮੈਨ ਤਕ ਪੁੱਜਣਾ ਹੀ ਹੈ ਲੋਕਤੰਤਰ ਦੀ ਤਾਕਤ : PM Modi
ਪ੍ਰਧਾਨ ਮੰਤਰੀ ਨੇ ਰਾਜ ਸਭਾ ਵਿਚ ਉਪ-ਰਾਸ਼ਟਰਪਤੀ ਦਾ ਕੀਤਾ ਸਵਾਗਤ
The Strength of Democracy is Reaching From a Common Family to the Chairman of Rajya Sabha: PM Modi News in Punjabi ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਭਾ ਵਿਚ ਆਪਣਾ ਸੰਬੋਧਨ ਸ਼ੁਰੂ ਕਰਨ ਤੋਂ ਪਹਿਲਾਂ ਦੇਸ਼ ਦੇ ਉਪ-ਰਾਸ਼ਟਰਪਤੀ ਤੇ ਰਾਜ ਸਭਾ ਸਪੀਕਰ ਰਾਧਾਕ੍ਰਿਸ਼ਨਨ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦਾ ਸਵਾਗਤ ਕੀਤਾ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਸਦਨ ਰਾਹੀਂ ਦੇਸ਼ ਦੀ ਤਰੱਕੀ ਲਈ ਮਹੱਤਵਪੂਰਨ ਮੁੱਦਿਆਂ 'ਤੇ ਚਰਚਾ ਕਰਨਾ ਅਤੇ ਤੁਹਾਡਾ ਅਨਮੋਲ ਮਾਰਗਦਰਸ਼ਨ ਸਾਡੇ ਸਾਰਿਆਂ ਲਈ ਜ਼ਰੂਰੀ ਹੈ। ਮੈਂ ਤੁਹਾਨੂੰ (ਰਾਜ ਸਭਾ ਦੇ ਚੇਅਰਮੈਨ ਸੀ.ਪੀ. ਰਾਧਾਕ੍ਰਿਸ਼ਨਨ) ਦਿਲੋਂ ਵਧਾਈ ਦਿੰਦਾ ਹਾਂ। ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਇਸ ਸਦਨ ਵਿਚ ਬੈਠੇ ਸਾਰੇ ਮੈਂਬਰ ਮਾਣ-ਸਨਮਾਨ ਬਣਾਈ ਰੱਖਣਗੇ। ਉਨ੍ਹਾਂ ਅੱਗੇ ਕਿਹਾ ਕਿ ਸਾਡੇ ਚੇਅਰਮੈਨ ਇਕ ਨਿਮਰ ਪਿਛੋਕੜ ਤੋਂ ਹਨ। ਉਹ ਇਕ ਕਿਸਾਨ ਹਨ। ਉਨ੍ਹਾਂ ਨੇ ਆਪਣਾ ਪੂਰਾ ਜੀਵਨ ਸਮਾਜ ਸੇਵਾ ਲਈ ਸਮਰਪਤ ਕੀਤਾ ਹੈ। ਰਾਜਨੀਤਕ ਖੇਤਰ ਇਸ ਦਾ ਇਕ ਪਹਿਲੂ ਰਿਹਾ ਹੈ, ਪਰ ਮੁੱਖ ਧਾਰਾ ਸਮਾਜ ਲਈ ਰਹੀ ਹੈ।
ਉਨ੍ਹਾਂ ਕਿਹਾ ਕਿ ਇਹ ਲੋਕਤੰਤਰ ਦੀ ਤਾਕਤ ਹੀ ਹੈ, ਜੋ ਇਕ ਆਮ ਪਰਵਾਰ ਤੋਂ ਉੱਠ ਕੇ ਉਹ ਇਥੇ ਤੱਕ ਪੁੱਜੇ ਹਨ। ਉਨ੍ਹਾਂ ਸਾਰੇ ਮੈਂਬਰਾਂ ਨੂੰ ਅਪੀਲ ਕੀਤੀ ਦੀ ਸਦਨ ਵਿਚ ਉਨ੍ਹਾਂ ਦੀ ਗਰਿਮਾ ਬਣਾਈ ਰੱਖੀ ਜਾਣੀ ਚਾਹੀਦੀ ਹੈ। ਸਦਨ ਵਿਚ ਅਹਿਮ ਮੁੱਦਿਆਂ ’ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਣਾ ਚਾਹੀਦਾ ਹੈ।