ਸਕੂਟੀ ਸਵਾਰ ਲੜਕੀ ਨੂੰ 4 KM ਤੱਕ ਘਸੀਟ ਕੇ ਮਾਰਨ ਦਾ ਮਾਮਲਾ, ਗ੍ਰਿਫ਼ਤਾਰ ਮੁਲਜ਼ਮਾਂ ’ਚ ਭਾਜਪਾ ਆਗੂ ਵੀ ਸ਼ਾਮਲ

ਏਜੰਸੀ

ਖ਼ਬਰਾਂ, ਰਾਸ਼ਟਰੀ

ਗ੍ਰਿਫ਼ਤਾਰ ਕੀਤੇ ਗਏ 5 ਮੁਲਜ਼ਮਾਂ ਵਿਚ ਇਕ ਭਾਜਪਾ ਆਗੂ ਮਨੋਜ ਮਿੱਤਲ ਵੀ ਸ਼ਾਮਲ

Sultanpuri accident accused

 

ਨਵੀਂ ਦਿੱਲੀ: ਕਾਂਝਵਾਲਾ ਇਲਾਕੇ ਵਿਚ ਇਕ 20 ਸਾਲਾ ਲੜਕੀ ਨੂੰ ਪੰਜ ਕਾਰ ਸਵਾਰ ਨੌਜਵਾਨਾਂ ਨੇ ਟੱਕਰ ਮਾਰ ਦਿੱਤੀ ਸੀ। ਹਾਦਸੇ ਤੋਂ ਬਾਅਦ ਨੌਜਵਾਨ ਲਾਸ਼ ਨੂੰ 4 ਕਿਲੋਮੀਟਰ ਤੱਕ ਘਸੀਟ ਕੇ ਲੈ ਗਏ। ਪੁਲਿਸ ਨੇ ਪੰਜ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੋਮਵਾਰ ਨੂੰ ਮੁਲਜ਼ਮਾਂ ਨੂੰ ਰੋਹਿਣੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਪੰਜ ਮੁਲਜ਼ਮਾਂ ਮਨੋਜ ਮਿੱਤਲ, ਦੀਪਕ ਖੰਨਾ, ਅਮਿਤ ਖੰਨਾ, ਕ੍ਰਿਸ਼ਨਾ ਅਤੇ ਮਿਥੁਨ ਨੂੰ ਤਿੰਨ ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ: Gold Silver Price: ਨਵੇਂ ਸਾਲ ਦੇ ਦੂਜੇ ਦਿਨ ਵੀ ਸੋਨਾ-ਚਾਂਦੀ ਦੀਆਂ ਕੀਮਤਾਂ ’ਚ ਭਾਰੀ ਵਾਧਾ, ਜਾਣੋ ਨਵੇਂ ਰੇਟ

ਉਧਰ ਆਮ ਆਦਮੀ ਪਾਰਟੀ ਦੇ ਆਗੂ ਸੌਰਭ ਭਾਰਦਵਾਜ ਨੇ ਇਲਜ਼ਾਮ ਲਗਾਇਆ ਕਿ ਗ੍ਰਿਫ਼ਤਾਰ ਕੀਤੇ ਗਏ ਪੰਜ ਮੁਲਜ਼ਮਾਂ ਵਿਚੋਂ ਇਕ ਭਾਰਤੀ ਜਨਤਾ ਪਾਰਟੀ ਦਾ ਮੈਂਬਰ ਹੈ। ਸਥਾਨਕ ਪੁਲਿਸ ਸਟੇਸ਼ਨ ਦੇ ਬਾਹਰ ਮਨੋਜ ਮਿੱਤਲ ਦੀ ਤਸਵੀਰ ਵਾਲੇ ਹੋਰਡਿੰਗ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ।   ਭਾਰਦਵਾਜ ਨੇ ਦੋਸ਼ ਲਾਇਆ ਕਿ ਲੜਕੀ ਦੇ ਸਰੀਰ 'ਤੇ ਕੱਪੜੇ ਨਹੀਂ ਸਨ। ਉਹਨਾਂ ਕਿਹਾ ਕਿ ਪੁਲਿਸ ਨੂੰ ਜਾਂਚ ਕਰਨੀ ਚਾਹੀਦੀ ਹੈ ਕਿ ਉਸ ਨਾਲ ਬਲਾਤਕਾਰ ਹੋਇਆ ਹੈ ਜਾਂ ਨਹੀਂ।

ਇਹ ਵੀ ਪੜ੍ਹੋ: ਜ਼ੀਰਾ ਸ਼ਰਾਬ ਫ਼ੈਕਟਰੀ ਨੇੜਲੇ 10 ਪਿੰਡਾਂ ਦੇ ਲੋਕ ਨਰਕ ਭਰੀ ਜ਼ਿੰਦਗੀ ਜਿਉਣ ਲਈ ਮਜਬੂਰ

ਭਾਜਪਾ ਦੀ ਦਿੱਲੀ ਇਕਾਈ ਦੇ ਮੀਡੀਆ ਸੈੱਲ ਦੇ ਮੁਖੀ ਹਰੀਸ਼ ਖੁਰਾਣਾ ਨੇ ਕਿਹਾ ਕਿ ਪੁਲਿਸ ਨੇ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ, ਭਾਵੇਂ ਉਹ ਕਿਸੇ ਵੀ ਪਾਰਟੀ ਨਾਲ ਸਬੰਧਤ ਹੋਣ।

ਇਹ ਵੀ ਪੜ੍ਹੋ: ਜਸਟਿਸ ਬੀਵੀ ਨਾਗਰਤਨਾ ਨੇ ਨੋਟਬੰਦੀ ਨੂੰ ਦੱਸਿਆ ‘ਗੈਰ-ਕਾਨੂੰਨੀ’, ਕਿਹਾ- 24 ਘੰਟਿਆਂ ਵਿਚ ਲਿਆ ਗਿਆ ਫੈਸਲਾ

ਭਾਰਦਵਾਜ ਨੇ ਸੋਮਵਾਰ ਨੂੰ ਇਕ ਵੀਡੀਓ ਵੀ ਜਾਰੀ ਕੀਤਾ ਜਿਸ ਵਿਚ ਕਥਿਤ ਤੌਰ 'ਤੇ ਸੁਲਤਾਨਪੁਰੀ ਥਾਣੇ ਦੇ ਬਾਹਰ ਮਿੱਤਲ ਦਾ ਹੋਰਡਿੰਗ ਦਿਖਾਇਆ ਗਿਆ ਹੈ। ਉਹਨਾਂ ਦੋਸ਼ ਲਾਇਆ, “ਪੁਲਿਸ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿਉਂਕਿ ਇਕ ਦੋਸ਼ੀ ਭਾਜਪਾ ਦਾ ਮੈਂਬਰ ਹੈ। ਡਿਪਟੀ ਕਮਿਸ਼ਨਰ ਆਫ ਪੁਲਿਸ ਇਹ ਕਹਿ ਕੇ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਕਾਰ ਵਿਚ ਮਿਊਜ਼ਿਕ ਬਹੁਤ ਉੱਚਾ ਸੀ, ਇਸ ਲਈ ਅਪਰਾਧੀਆਂ ਨੂੰ ਪਤਾ ਹੀ ਨਹੀਂ ਲੱਗਿਆ ਕਿ ਲੜਕੀ ਕਾਰ ਵਿਚ ਫਸ ਗਈ ਹੈ”।