Teachers Hospitalized Due To Samosas: ਸਮੋਸੇ ਖਾਣ ਤੋਂ ਬਾਅਦ 20 ਅਧਿਆਪਕ ਬਿਮਾਰ

ਏਜੰਸੀ

ਖ਼ਬਰਾਂ, ਰਾਸ਼ਟਰੀ

ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿਤੀ।

20 Degree College Teachers Hospitalized Due To Samosas

Teachers Hospitalized Due To Samosas: ਗੌਤਮ ਬੁੱਧ ਨਗਰ ਜ਼ਿਲ੍ਹੇ ਦੇ ਦਨਕੌਰ ਕਸਬੇ ’ਚ ਇਕ ਕਾਲਜ ’ਚ ਨਵੇਂ ਸਾਲ ਦੇ ਪ੍ਰੋਗਰਾਮ ਦੌਰਾਨ ਸਮੋਸੇ ਖਾਣ ਤੋਂ ਬਾਅਦ ਘੱਟੋ-ਘੱਟ 20 ਅਧਿਆਪਕ ਬਿਮਾਰ ਹੋ ਗਏ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿਤੀ।

ਕਾਲਜ ਦੇ ਪ੍ਰਿੰਸੀਪਲ ਗਿਰੀਸ਼ ਕੁਮਾਰ ਵਤਸ ਨੇ ਦਸਿਆ ਕਿ ਸੋਮਵਾਰ ਨੂੰ ਨਵੇਂ ਸਾਲ ਦੇ ਜਸ਼ਨਾਂ ਲਈ ਸ਼ਹਿਰ ਦੀ ਇਕ ਮਸ਼ਹੂਰ ਮਠਿਆਈ ਦੀ ਦੁਕਾਨ ਤੋਂ ਸਮੋਸੇ, ਮਠਿਆਈਆਂ ਅਤੇ ਹੋਰ ਖਾਣ-ਪੀਣ ਦੀਆਂ ਚੀਜ਼ਾਂ ਮੰਗਵਾਈਆਂ ਗਈਆਂ ਸਨ। ਉਸ ਨੇ ਦਾਅਵਾ ਕੀਤਾ ਕਿ ‘‘ਸਮੋਸੇ ਖਾਣ’’ ਤੋਂ ਥੋੜ੍ਹੀ ਦੇਰ ਬਾਅਦ ਅਧਿਆਪਕਾਂ ਦੀ ਸਿਹਤ ਵਿਗੜ ਗਈ। ਸਾਰੇ ਅਧਿਆਪਕਾਂ ਨੂੰ ਗ੍ਰੇਟਰ ਨੋਇਡਾ ਦੇ ਸਰਕਾਰੀ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਜੇ.ਆਈ.ਐਮ.ਐਸ.) ਅਤੇ ਸ਼ਾਰਦਾ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿੱਥੇ 10 ਅਧਿਆਪਕਾਂ ਨੂੰ ਇਲਾਜ ਤੋਂ ਬਾਅਦ ਘਰ ਭੇਜ ਦਿਤਾ ਗਿਆ ਜਦਕਿ ਬਾਕੀਆਂ ਦਾ ਇਲਾਜ ਚੱਲ ਰਿਹਾ ਹੈ। ਵਤਸ ਨੇ ਸਬੰਧਤ ਥਾਣੇ ਅਤੇ ਫੂਡ ਸੇਫਟੀ ਵਿਭਾਗ ਕੋਲ ਸ਼ਿਕਾਇਤ ਦਰਜ ਕਰਵਾਈ ਹੈ।

ਅਧਿਆਪਕਾਂ ਨੇ ਦੋਸ਼ ਲਗਾਇਆ ਕਿ ‘ਸਮੋਸੇ ਕਈ ਦਿਨ ਪੁਰਾਣੇ ਸਨ ਅਤੇ ਉਨ੍ਹਾਂ ’ਚੋਂ ਕਈਆਂ ’ਚ ਕੀੜੇ ਵੀ ਨਿਕਲੇ।’ ਭੋਜਨ ਸੁਰਖਿਆ ਵਿਭਾਗ ਦੀ ਸਹਾਇਕ ਕਮਿਸ਼ਨਰ ਅਰਚਨਾ ਧੀਮਾਨ ਨੇ ਕਿਹਾ, ‘‘ਸਾਨੂੰ ਇਸ ਸਬੰਧ ’ਚ ਸ਼ਿਕਾਇਤ ਮਿਲੀ ਹੈ ਅਤੇ ਦੁਕਾਨ ਤੋਂ ਸਮੋਸੇ ਅਤੇ ਮਠਿਆਈਆਂ ਦੇ ਨਮੂਨੇ ਲਏ ਗਏ ਹਨ। ਜਾਂਚ ਰੀਪੋਰਟ ਆਉਣ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।’’

ਵਧੀਕ ਡਿਪਟੀ ਕਮਿਸ਼ਨਰ (ਜ਼ੋਨ-3) ਅਸ਼ੋਕ ਕੁਮਾਰ ਸਿੰਘ ਨੇ ਕਿਹਾ, ‘‘ਇਹ ਮਾਮਲਾ ਖੁਰਾਕ ਵਿਭਾਗ ਨਾਲ ਸਬੰਧਤ ਹੈ। ਉਨ੍ਹਾਂ ਦੀ ਜਾਂਚ ਦੇ ਆਧਾਰ ’ਤੇ ਇਸ ਮਾਮਲੇ ’ਚ ਕਾਰਵਾਈ ਕੀਤੀ ਜਾਵੇਗੀ।’’

(For more Punjabi news apart from 20 Degree College Teachers Hospitalized Due To Samosas , stay tuned to Rozana Spokesman)