New Delhi News: ਕੇਂਦਰ ਸਰਕਾਰ 3 ਕਾਲੇ ਖੇਤੀ ਕਾਨੂੰਨਾਂ ਨੂੰ ਮੁੜ ਲਾਗੂ ਕਰਨ ਦੀ ਕਰ ਰਹੀ ਤਿਆਰੀ: ਅਰਵਿੰਦ ਕੇਜਰੀਵਾਲ

ਏਜੰਸੀ

ਖ਼ਬਰਾਂ, ਰਾਸ਼ਟਰੀ

New Delhi News: ਕਿਹਾ, ਭਾਜਪਾ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰ ਕੇ ਉਨ੍ਹਾਂ ਨੂੰ ਨਜ਼ਰਅੰਦਾਜ ਕਰ ਰਹੀ ਹੈ

Central government preparing to re-implement 3 black agricultural laws: Arvind Kejriwal

 

New Delhi News: ਦਿੱਲੀ ’ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਿਸਾਨਾਂ ਦੇ ਮੁੱਦੇ ’ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਆਮ ਆਦਮੀ ਪਾਰਟੀ (ਆਪ) ਵਿਚਾਲੇ ਹੁਣ ਤਕਰਾਰ ਸ਼ੁਰੂ ਹੋ ਗਈ। ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਚਿੱਠੀ ਦਾ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਤੋਂ ਲੈ ਕੇ ‘ਆਪ’ ਮੁਖੀ ਅਰਵਿੰਦ ਕੇਜਰੀਵਾਲ ਨੇ ਸਖ਼ਤ ਜਵਾਬ ਦਿਤਾ ਹੈ। ਸਾਬਕਾ ਮੁੱਖ ਮੰਤਰੀ ਕੇਜਰੀਵਾਲ ਨੇ ਇੱਥੋਂ ਤਕ ਦਾਅਵਾ ਕੀਤਾ ਹੈ ਕਿ ਕੇਂਦਰ ਸਰਕਾਰ ਤਿੰਨ ਖੇਤੀ ਕਾਨੂੰਨਾਂ ਨੂੰ ‘ਨੀਤੀਆਂ’ ਕਹਿ ਕੇ ਪਿਛਲੇ ਦਰਵਾਜ਼ੇ ਰਾਹੀਂ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਕਿ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਵਾਪਸ ਲੈ ਲਏ ਗਏ ਸਨ।

ਸ਼ਿਵਰਾਜ ਦੀ ਚਿੱਠੀ ਸਾਹਮਣੇ ਆਉਣ ਤੋਂ ਕੁਝ ਦੇਰ ਬਾਅਦ ਹੀ ਅਰਵਿੰਦ ਕੇਜਰੀਵਾਲ ਨੇ ਭਾਜਪਾ ਸਰਕਾਰ ’ਤੇ ਕਿਸਾਨਾਂ ਨੂੰ ਨਜ਼ਰਅੰਦਾਜ਼ ਕਰਨ ਅਤੇ ਉਨ੍ਹਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦਾ ਦੋਸ਼ ਲਾਇਆ। ਕੇਜਰੀਵਾਲ ਨੇ ਲਿਖਿਆ, ‘ਪੰਜਾਬ ਵਿਚ ਕਿਸਾਨ ਕਈ ਦਿਨਾਂ ਤੋਂ ਹੜਤਾਲ ਅਤੇ ਅਣਮਿੱਥੇ ਸਮੇਂ ਲਈ ਵਰਤ ’ਤੇ ਬੈਠੇ ਹਨ। ਉਨ੍ਹਾਂ ਦੀਆਂ ਮੰਗਾਂ ਉਹੀ ਹਨ ਜੋ ਕੇਂਦਰ ਸਰਕਾਰ ਨੇ ਤਿੰਨ ਸਾਲ ਪਹਿਲਾਂ ਮੰਨ ਲਈਆਂ ਸਨ, ਪਰ ਅਜੇ ਤਕ ਲਾਗੂ ਨਹੀਂ ਕੀਤੀਆਂ।

ਭਾਜਪਾ ਸਰਕਾਰ ਹੁਣ ਅਪਣੇ ਵਾਅਦੇ ਤੋਂ ਪਿੱਛੇ ਹਟ ਗਈ ਹੈ। ਭਾਜਪਾ ਸਰਕਾਰ ਕਿਸਾਨਾਂ ਦੀ ਗੱਲ ਵੀ ਨਹੀਂ ਕਰ ਰਹੀ। ਘੱਟੋ-ਘੱਟ ਉਨ੍ਹਾਂ ਨਾਲ ਗੱਲ ਕਰੋ। ਉਹ ਸਾਡੇ ਹੀ ਦੇਸ਼ ਦੇ ਕਿਸਾਨ ਹਨ। ਭਾਜਪਾ ਇੰਨੀ ਹੰਕਾਰੀ ਕਿਉਂ ਹੈ ਕਿ ਕਿਸੇ ਨਾਲ ਗੱਲ ਵੀ ਨਹੀਂ ਕਰਦੀ? ਪੰਜਾਬ ਵਿਚ ਅਣਮਿੱਥੇ ਸਮੇਂ ਲਈ ਮਰਨ ਵਰਤ ’ਤੇ ਬੈਠੇ ਕਿਸਾਨਾਂ ਨੂੰ ਰੱਬ ਸੁਰੱਖਿਅਤ ਰੱਖੇ, ਪਰ ਜੇਕਰ ਉਨ੍ਹਾਂ ਨੂੰ ਕੁਝ ਹੋਇਆ ਤਾਂ ਇਸ ਦੀ ਜ਼ਿੰਮੇਵਾਰ ਭਾਜਪਾ ਹੋਵੇਗੀ।

ਇਸ ਦੇ ਨਾਲ ਹੀ ‘ਆਪ’ ਮੁਖੀ ਨੇ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਵਾਪਸ ਲਏ ਗਏ ਖੇਤੀ ਕਾਨੂੰਨਾਂ ਨੂੰ ‘ਨੀਤੀ’ ਵਜੋਂ ਮੁੜ ਲਾਗੂ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ, ‘ਦੇਸ਼ ਭਰ ਦੇ ਕਿਸਾਨਾਂ ਦੀ ਜਾਣਕਾਰੀ ਲਈ ਮੈਂ ਦੱਸ ਦਵਾਂ ਕਿ ਕੇਂਦਰ ਸਰਕਾਰ ਨੇ ਜਿਹੜੇ ਤਿੰਨ ਕਾਲੇ ਕਾਨੂ    ੰਨ ਕਿਸਾਨਾਂ ਦੇ ਅੰਦੋਲਨ ਤੋਂ ਬਾਅਦ ਤਿੰਨ ਸਾਲ ਪਹਿਲਾਂ ਵਾਪਸ ਲੈ ਲਏ ਸਨ, ਉਨ੍ਹਾਂ ਨੂੰ ‘ਨੀਤੀ’ ਕਹਿ ਕੇ ਸਰਕਾਰ ਪਿਛਲੇ ਦਰਵਾਜ਼ੇ ਤੋਂ ਮੁੜ ਲਾਗੂ ਕਰਨ ਦੀ ਤਿਆਰੀ ਕਰ ਰਹੀ ਹੈ। ਕੇਂਦਰ ਨੇ ਇਸ ਨੀਤੀ ਦੀ ਕਾਪੀ ਸਾਰੇ ਰਾਜਾਂ ਨੂੰ ਉਨ੍ਹਾਂ ਦੇ ਵਿਚਾਰ ਜਾਣਨ ਲਈ ਭੇਜੀ ਹੈ।’