Supreme Court News : ਸੁਪਰੀਮ ਕੋਰਟ ‘ਚ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਮੁਹਈਆ ਕਰਵਾਉਣ ਨੂੰ ਲੈ ਕੇ ਹੋਈ ਸੁਣਵਾਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

Supreme Court News : ਪੰਜਾਬ ਸਰਕਾਰ ਨੂੰ ਦਿੱਤਾ ਚਾਰ ਦਿਨਾਂ ਦਾ ਹੋਰ ਸਮਾਂ, ਅਗਲੀ ਸੁਣਵਾਈ 6 ਜਨਵਰੀ ਨੂੰ ਹੋਵੇਗੀ 

Supreme Court

Supreme Court News in Punjabi : ਅੱਜ ਸੁਪਰੀਮ ਕੋਰਟ ਵਿਚ ਖਨੌਰੀ ਬਾਰਡਰ ’ਤੇ 38ਵਾਂ ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਨੂੰ ਲੈ ਕੇ ਸੁਣਵਾਈ ਹੋਈ ਹੈ। ਪੰਜਾਬ ਸਰਕਾਰ ਵਲੋਂ ਪੇਸ਼ ਹੋਏ ਵਕੀਲਾਂ ਨੇ ਆਪਣਾ ਪੱਖ ਰੱਖਿਆ ਜਿਸ ਤੇ ਸੁਪਰੀਮ ਕੋਰਟ ਨੇ ਕਿਹਾ ਕਿ ਅਦਾਲਤ ਨੂੰ ਇਹ ਸਮਝ ਨਹੀਂ ਆ ਰਹੀ ਕਿ ਪੰਜਾਬ ਸਰਕਾਰ ਡੱਲੇਵਾਲ ਨੂੰ ਮਨਾ ਕਿਉਂ ਨਹੀਂ ਸਕੀ । ਇਸ ਤੋਂ ਬਾਅਦ ਅਦਾਲਤ ਨੇ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਮੁਹਈਆ ਕਰਵਾਉਣ ਸਬੰਧੀ ਪੰਜਾਬ ਸਰਕਾਰ ਨੂੰ ਚਾਰ ਦਿਨ ਦਾ ਹੋਰ ਸਮਾਂ ਦੇ ਦਿੱਤਾ ਅਤੇ ਅਗਲੀ ਸੁਣਵਾਈ 6 ਜਨਵਰੀ ਨੂੰ ਹੋਵੇਗੀ। 

ਸੁਪਰੀਮ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਸੋਮਵਾਰ ਤੱਕ ਪਾਲਣਾ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਪੰਜਾਬ ਸਰਕਾਰ ਡੱਲੇਵਾਲ ਨੂੰ ਕਿਉਂ ਨਹੀਂ ਸਮਝਾ ਪਾ ਰਹੀ ਕਿ ਹਸਪਤਾਲ ’ਚ ਉਨ੍ਹਾਂ ਦਾ ਮਰਨ ਵਰਤ ਜਾਰੀ ਰਹੇਗਾ। ਅੱਜ ਹੋਈ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਕੁਝ ਕਿਸਾਨ ਆਗੂਆਂ ਦੇ ਬਿਆਨ ਗ਼ੈਰ ਜ਼ਿੰਮੇਦਾਰਾਨਾ ਹਨ ਤੇ ਸਾਨੂੰ ਅਜਿਹੇ ਆਗੂਆਂ ਦੇ ਇਰਾਦਿਆਂ ਬਾਰੇ ਪਤਾ ਹੈ।

ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਵਲੋਂ ਪੇਸ਼ ਹੋਏ ਸੋਲਿਸਟਰ ਜਰਨਲ ਨੂੰ ਪੁੱਛਿਆ ਕਿ ਕੇਂਦਰ ਸਰਕਾਰ ਪੂਰੇ ਘਟਨਾਕ੍ਰਮ ’ਤੇ ਚੁੱਪ ਕਿਉਂ ਹੈ। 

(For more news apart from hearing was held in Supreme Court regarding provision medical assistance Dallewal News in Punjabi, stay tuned to Rozana Spokesman)