Rajasthan Accident News: ਸਵਾਰੀਆਂ ਨਾਲ ਭਰੀ ਸਲੀਪਰ ਬੱਸ ਤੇ ਟਰਾਲੇ ਵਿਚਾਲੇ ਹੋਈ ਟੱਕਰ, ਸਵਾਰੀਆਂ ਜ਼ਖ਼ਮੀ
Rajasthan Accident News: ਧੁੰਦ ਕਾਰਨ ਵਾਪਰਿਆ ਹਾਦਸਾ
Rajasthan Accident News in punjabi : ਰਾਜਸਥਾਨ ਦੇ ਦੌਸਾ 'ਚ ਦਿੱਲੀ-ਮੁੰਬਈ ਐਕਸਪ੍ਰੈੱਸ ਵੇਅ 'ਤੇ ਅੱਜ ਸਵੇਰੇ 5.30 ਵਜੇ ਇਕ ਭਿਆਨਕ ਹਾਦਸਾ ਵਾਪਰਿਆ। ਉਜੈਨ ਮਹਾਕਾਲੇਸ਼ਵਰ ਦੇ ਦਰਸ਼ਨ ਕਰ ਕੇ ਦਿੱਲੀ ਪਰਤ ਰਹੇ ਸ਼ਰਧਾਲੂਆਂ ਦੀ ਸਲੀਪਰ ਬੱਸ ਅਤੇ ਟਰਾਲੇ ਵਿਚਾਲੇ ਟੱਕਰ ਹੋ ਗਈ।
ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਇਸ ਹਾਦਸੇ 'ਚ ਬੱਸ 'ਚ ਸਵਾਰ 18 ਸ਼ਰਧਾਲੂ ਜ਼ਖ਼ਮੀ ਹੋ ਗਏ। ਸੂਚਨਾ ਤੋਂ ਬਾਅਦ ਨੰਗਲ ਥਾਣਾ ਪੁਲਿਸ ਅਤੇ ਐਕਸਪ੍ਰੈਸ ਵੇਅ ਬਚਾਅ ਟੀਮ ਮੌਕੇ 'ਤੇ ਪਹੁੰਚੀ, ਜਿਨ੍ਹਾਂ ਨੇ ਜ਼ਖ਼ਮੀਆਂ ਨੂੰ ਨੁਕਸਾਨੀ ਬੱਸ 'ਚੋਂ ਬਾਹਰ ਕੱਢ ਕੇ ਇਲਾਜ ਲਈ ਜ਼ਿਲ੍ਹਾ ਹਸਪਤਾਲ ਪਹੁੰਚਾਇਆ।
ਜ਼ਖ਼ਮੀਆਂ 'ਚੋਂ 12 ਗੰਭੀਰ ਜ਼ਖ਼ਮੀਆਂ ਨੂੰ ਜ਼ਿਲ੍ਹਾ ਹਸਪਤਾਲ ਤੋਂ ਜੈਪੁਰ ਰੈਫ਼ਰ ਕਰ ਦਿੱਤਾ ਗਿਆ ਹੈ। ਪੁਲਿਸ ਸਟੇਸ਼ਨ ਇੰਚਾਰਜ ਹੁਸੈਨ ਅਲੀ ਨੇ ਦੱਸਿਆ ਕਿ ਸਲੀਪਰ ਕੋਚ ਬੱਸ ਐਕਸਪ੍ਰੈੱਸ ਵੇਅ ਰਾਹੀਂ ਉਜੈਨ ਤੋਂ ਦਿੱਲੀ ਜਾ ਰਹੀ ਸੀ। ਇਸ ਦੌਰਾਨ ਬੱਸ ਅੱਗੇ ਜਾ ਰਹੀ ਟਰਾਲੇ ਨਾਲ ਟਕਰਾ ਗਈ। ਸ਼ਾਇਦ ਇਹ ਹਾਦਸਾ ਧੁੰਦ ਵਿਚ ਘੱਟ ਵਿਜ਼ੀਬਿਲਟੀ ਕਾਰਨ ਵਾਪਰਿਆ ਹੈ।