ਸੰਯੁਕਤ ਕਿਸਾਨ ਮੋਰਚਾ ਦਾ ਵਫਦ ਅਰਵਿੰਦ ਕੇਜਰੀਵਾਲ ਨੂੰ ਮਿਲਿਆ
ਪੁਲਿਸ ਨੇ ਗੈਰ ਕਾਨੂੰਨੀ ਢੰਗ ਨਾਲ 200 ਤੋਂ ਵੱਧ ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ
CM Dehli
ਨਵੀਂ ਦਿੱਲੀ : ਸੰਯੁਕਤ ਕਿਸਾਨ ਮੋਰਚਾ ਦਾ ਇੱਕ ਅੱਜ ਵਫਦ ਦਿੱਲੀ ਜੇਲ ਚ ਬੰਦ ਅੰਦੋਲਨਕਾਰੀਆਂ ਦੀ ਰਿਹਾਈ ਤੇ ਗੁੰਮ ਹੋਏ ਨੌਜਵਾਨਾਂ ਨੂੰ ਮਾਪਿਆਂ ਤੱਕ ਪਹੁੰਚਾਉਣ ਲਈ ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਨੂੰ ਮਿਲਿਆ।ਸੰਯੁਕਤ ਕਿਸਾਨ ਮੋਰਚਾ ਵੱਲੋ ਪ੍ਰੇਮ ਸਿੰਘ ਭੰਗੂ,ਰਜਿੰਦਰ ਸਿੰਘ ਦੀਪ ਸਿੰਘ ਵਾਲਾ ,ਕਾਮਰੇਡ ਇੰਦਰਜੀਤ, ਹਰਪਾਲ ਸਿੰਘ ਸੁੰਡਲ ਵਫਦ ਚ ਸ਼ਾਮਿਲ ਸਨ ਜੋ ਮੁੱਖ ਮੰਤਰੀ ਦਿੱਲੀ ਨੂੰ ਮਿਲੇ।
ਜ਼ਿਕਰਯੋਗ ਹੇੇੈ ਕਿ 26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਮੌਕੇ ਅਤੇ ਇਸ ਤੋਂ ਬਾਅਦ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਬਾਰਡਰਾਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਹਿਰਾਸਤ 'ਚ ਲਏ ਗਏ ਕਿਸਾਨਾਂ ਅਤੇ ਹੋਰ ਲੋਕਾਂ ਦੀ ਰਿਹਾਈ ਲਈ ਨਿਰਦੇਸ਼ ਦੇਣ ਦੀ ਮੰਗ ਵਾਲੀ ਜਨਹਿੱਤ ਪਟੀਸ਼ਨ ਨੂੰ ਅੱਜ ਦਿੱਲੀ ਹਾਈਕੋਰਟ ਨੇ ਖ਼ਾਰਜ ਕਰ ਦਿੱਤਾ ਹੈ।