ਗਾਜ਼ੀਪੁਰ ਬਾਰਡਰ 'ਤੇ ਕਿਸਾਨਾਂ ਦੇ ਸਮਰਥਨ 'ਚ ਪਹੁੰਚੇ ਪੰਜਾਬ ਗਾਇਕ ਜੱਸ ਬਾਜਵਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚੋਂ ਕਿਸਾਨ ਟਰਾਲੀਆਂ ਲੈ ਕੇ ਦਿੱਲੀ ਬਾਰਡਰ ‘ਤੇ ਪਹੁੰਚ ਰਹੇ ਹਨ।

Jass Bajwa

ਗਾਜ਼ੀਪੁਰ ਬਾਰਡਰ- ਖੇਤੀ ਕਾਨੂੰਨਾਂ ਖਿਲਾਫ ਕਿਸਾਨ ਅੰਦੋਲਨ ਤੇਜ ਹੁੰਦਾ ਨਜ਼ਰ ਆ ਰਿਹਾ ਹੈ। ਦਿੱਲੀ ਦੇ ਸਾਰੇ ਬਾਰਡਰਾਂ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ, ਇੰਟਰਨੈਟ ਅਜੇ ਵੀ ਬੰਦ ਹੈ ਜਿਸ ਦੇ ਵਿਰੋਧ ਵਿੱਚ ਹੁਣ ਕਿਸਾਨਾਂ ਨੇ ਚੱਕਾ ਜਾਮ ਦਾ ਐਲਾਨ ਕੀਤਾ ਹੈ। ਇਸ ਵਿਚਕਾਰ ਕਿਸਾਨਾਂ ਦੇ ਸਮਰਥਨ ਲਈ ਗਾਜ਼ੀਪੁਰ ਬਾਰਡਰ 'ਤੇ ਨਾਮਵਰ ਗਾਇਕ ਜੱਸ ਬਾਜਵਾ ਪਹੁੰਚੇ ਹਨ।  ਦੱਸਣਯੋਗ ਹੈ ਕਿ ਕਿਸਾਨ ਆਗੂ ਰਾਕੇਸ਼ ਟਿਕੈਤ ਦੀ ਅਗਵਾਈ 'ਚ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਗਾਜ਼ੀਪੁਰ ਬਾਰਡਰ 'ਤੇ ਅੰਦੋਲਨ ਚੱਲ ਰਿਹਾ ਹੈ। 

ਜ਼ਿਕਰਯੋਗ ਹੈ ਕਿ ਪੁਲਿਸ ਵੱਲੋਂ ਦਿੱਲੀ-ਗਾਜੀਪੁਰ ਬਾਰਡਰ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਹੁਣ ਮੇਰਠ ਆਰਮੀ ਵਰਕਸ਼ਾਪ ਤੋਂ ਦੋ ਕ੍ਰੇਨਾਂ ਵੀ ਮੰਗਵਾਈਆਂ ਗਈਆਂ ਹਨ। ਪੁਲਿਸ ਵੱਲ਼ੋਂ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਅਤੇ ਬੈਰੀਕੇਡਾਂ ਦੀ ਗਿਣਤੀ ਵੀ ਵਧਾਈ ਗਈ। ਦਿੱਲੀ-ਉੱਤਰ ਪ੍ਰਦੇਸ਼ ਬਾਰਡਰ ਗਾਜ਼ੀਪੁਰ ਵਿਖੇ ਵਾਹਨਾਂ ਦੀ ਆਵਾਜਾਈ ਰੋਕਣ ਲਈ ਕਈ ਪੱਧਰੀ ਬੈਰੀਕੇਡ ਲਗਾਏ ਗਏ। ਲੋਕਾਂ ਨੂੰ ਪੈਦਲ ਚੱਲਣ ਤੋਂ ਰੋਕਣ ਲਈ ਕੰਢਿਆਲੀਆਂ ਤਾਰਾਂ ਵੀ ਲਗਾਈਆਂ ਗਈਆਂ। ਇਸ ਦੇ ਬਾਵਜੂਦ ਵੀ ਕਿਸਾਨ ਪੂਰੇ ਜੋਸ਼ ਨਾਲ ਸੰਘਰਸ਼ ਵਿਚ ਡਟੇ ਹੋਏ ਹਨ। ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚੋਂ ਕਿਸਾਨ ਟਰਾਲੀਆਂ ਲੈ ਕੇ ਦਿੱਲੀ ਬਾਰਡਰ ‘ਤੇ ਪਹੁੰਚ ਰਹੇ ਹਨ।