ਮਹਾਰਾਸ਼ਟਰ ਸਰਕਾਰ ਵੱਲੋਂ ਕਿਸਾਨੀ ਅੰਦੋਲਨ ਨੂੰ ਸਮਰਥਨ ਦੇਣ ਪਹੁੰਚੇ ਸੰਜੇ ਰਾਓਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਹਾ ਕਿ ਕਿਸਾਨ ਅੰਦੋਲਨ ਹੁਣ ਜਨ ਅੰਦੋਲਨ ਬਣ ਚੁੱਕਾ ਹੈ ਅਤੇ ਮੋਦੀ ਸਰਕਾਰ ਨੂੰ ਕਿਸਾਨ ਵਿਰੋਧੀ ਕਾਨੂੰਨ ਵਾਪਸ ਲੈਣੇ ਪੈਣਗੇ ।

Sanje rawat and rakesh

ਨਵੀਂ ਦਿੱਲੀ :ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੇ ਬਾਰਡਰ ਗਾਜ਼ੀਪੁਰ ਬਾਰਡਰ 'ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਦੀ ਅਗਵਾਈ ਚੱਲ ਰਹੇ ਅੰਦੋਲਨ ਦੀ ਹਮਾਇਤ 'ਚ ਅੱਜ ਰਾਜ ਸਭਾ ਮੈਂਬਰ ਅਤੇ ਸ਼ਿਵ ਸੈਨਾ ਆਗੂ ਸੰਜੇ ਰਾਓਤ ਇੱਥੇ ਪਹੁੰਚੇ । ਰਾਓਤ ਨੇ ਕਿਹਾ ਕਿ ਉਹ ਮਹਾਰਾਸ਼ਟਰ ਸਰਕਾਰ ਦੀ ਤਰਫ਼ੋਂ ਕਿਸਾਨ ਅੰਦੋਲਨ ਨੂੰ ਸਮਰਥਨ ਦੇਣ ਲਈ ਇੱਥੇ ਆਇਆ ਹਾਂ । ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਹੁਣ ਜਨ ਅੰਦੋਲਨ ਬਣ ਚੁੱਕਾ ਹੈ ਅਤੇ ਮੋਦੀ ਸਰਕਾਰ ਨੂੰ ਕਿਸਾਨ ਵਿਰੋਧੀ ਕਾਨੂੰਨ ਵਾਪਸ ਲੈਣੇ ਪੈਣਗੇ । 

Related Stories