ਸਾਂਸਦ ਜਸਬੀਰ ਸਿੰਘ ਗਿੱਲ ਡਿੰਪਾ ਨੂੰ ਲੱਗਾ ਝਟਕਾ, ਭਤੀਜੇ ਦੀ ਨਾਮਜ਼ਦਗੀ ਹੋਈ ਰੱਦ 

ਏਜੰਸੀ

ਖ਼ਬਰਾਂ, ਰਾਸ਼ਟਰੀ

ਕਾਂਗਰਸ ਪਾਰਟੀ ਵਲੋਂ ਹਲਕਾ ਖਡੂਰ ਸਾਹਿਬ ਤੋਂ ਭਰੇ ਸਨ ਨਾਮਜ਼ਦਗੀ ਕਾਗ਼ਜ਼

Updesh Singh Gill

ਚੰਡੀਗੜ੍ਹ : ਸੰਸਦ ਮੈਂਬਰ ਜਸਬੀਰ ਸਿੰਘ ਗਿੱਲ ਡਿੰਪਾ ਨੂੰ ਉਦੋਂ ਵੱਡਾ ਝਟਕਾ ਲੱਗਾ ਜਦੋਂ ਉਨ੍ਹਾਂ ਦੇ ਭਰਾ ਹਰਪਿੰਦਰ ਸਿੰਘ ਰਾਜਨ ਗਿੱਲ ਅਤੇ ਉਨ੍ਹਾਂ ਦੇ ਸਪੁੱਤਰ ਉਪਦੇਸ਼ ਸਿੰਘ ਗਿੱਲ ਦੇ ਖਡੂਰ ਸਾਹਿਬ ਹਲਕੇ ਤੋਂ ਨਾਮਜ਼ਦਗੀ ਪੱਤਰ ਰੱਦ ਹੋ ਗਏ ਹਨ। ਦੱਸ ਦੇਈਏ ਕਿ ਉਨ੍ਹਾਂ ਨੇ ਕਾਂਗਰਸ ਪਾਰਟੀ ਵਲੋਂ ਹਲਕਾ ਖਡੂਰ ਸਾਹਿਬ ਤੋਂ ਨਾਮਜ਼ਦਗੀ ਦਾਖਲ ਕੀਤੀ ਸੀ ਪਰ ਬੀ-ਫ਼ਾਰਮ ਨਾਮਜ਼ਦਗੀ ਫਾਈਲਾਂ ਵਿਚ ਨਾ ਲੱਗਾ ਹੋਣ ਕਰਕੇ ਉਨ੍ਹਾਂ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ ਹਨ।