ਗਰਭਵਤੀ ਪਤਨੀ ਨੂੰ ਹਸਪਤਾਲ ਲਿਜਾਂਦੇ ਸਮੇਂ ਵਾਪਰਿਆ ਹਾਦਸਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਚਲਦੀ ਕਾਰ ਨੂੰ ਲੱਗੀ ਅੱਗ, ਪਤੀ-ਪਤਨੀ ਦੀ ਮੌਤ 

Punjabi News

ਕੰਨੂਰ : ਕੇਰਲ 'ਚ ਚੱਲਦੀ ਕਾਰ ਨੂੰ ਅੱਗ ਲੱਗਣ ਕਾਰਨ ਇਕ ਗਰਭਵਤੀ ਔਰਤ ਅਤੇ ਉਸ ਦਾ ਪਤੀ ਝੁਲਸ ਗਏ, ਜਦਕਿ ਕਾਰ 'ਚ ਪਿੱਛੇ ਬੈਠੇ ਹੋਰ  ਵਿਅਕਤੀ ਵਾਲ-ਵਾਲ ਬਚ ਗਏ। ਮੀਡੀਆ ਰਿਪੋਰਟਾਂ ਮੁਤਾਬਕ ਮਾਮਲਾ ਵੀਰਵਾਰ ਨੂੰ ਕੰਨੂਰ ਜ਼ਿਲ੍ਹੇ ਦਾ ਹੈ। ਕਾਰ ਨੂੰ ਅੱਗ ਲੱਗਦੀ ਦੇਖ ਆਸਪਾਸ ਦੇ ਲੋਕਾਂ ਨੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਬੁਲਾਇਆ ਪਰ ਔਰਤ ਅਤੇ ਉਸ ਦਾ ਪਤੀ ਅੱਗ ਦੀ ਲਪੇਟ 'ਚ ਆ ਕੇ ਬੁਰੀ ਤਰ੍ਹਾਂ ਝੁਲਸ ਗਏ, ਜਿਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ।

ਦੱਸਿਆ ਜਾ ਰਿਹਾ ਹੈ ਕਿ ਔਰਤ ਨੂੰ ਜਣੇਪੇ ਦੇ ਦਰਦ ਕਾਰਨ ਹਸਪਤਾਲ ਲਿਜਾਇਆ ਜਾ ਰਿਹਾ ਸੀ। ਜ਼ਿਲ੍ਹਾ ਹਸਪਤਾਲ ਦੇ ਸਾਹਮਣੇ ਆਉਂਦੇ ਹੀ ਅਚਾਨਕ ਕਾਰ ਨੂੰ ਅੱਗ ਲੱਗ ਗਈ। ਮ੍ਰਿਤਕਾ ਦੀ ਪਛਾਣ ਕੁੱਟੀਆਤੂਰ ਦੀ ਰਹਿਣ ਵਾਲੀ 26 ਸਾਲਾ ਰਿਸ਼ਾ ਅਤੇ ਉਸ ਦੇ ਪਤੀ ਦੀ ਪਛਾਣ 35 ਸਾਲਾ ਪ੍ਰਜੀਤ ਵਜੋਂ ਹੋਈ ਹੈ। ਇਸ ਦੇ ਨਾਲ ਹੀ ਕਾਰ 'ਚ ਸਵਾਰ ਚਾਰ ਹੋਰ ਲੋਕਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਕੰਨੂਰ ਸਿਟੀ ਪੁਲਿਸ ਕਮਿਸ਼ਨਰ ਅਜੀਤ ਕੁਮਾਰ ਨੇ ਦੱਸਿਆ ਕਿ ਕਾਰ ਵਿੱਚ ਸਵਾਰ ਹੋਰ ਲੋਕਾਂ ਨੂੰ ਜ਼ਿਆਦਾ ਸੱਟਾਂ ਨਹੀਂ ਲੱਗੀਆਂ। ਮਾਮਲੇ ਦੀ ਜਾਂਚ ਕਰਨ ਅਤੇ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਜਾਵੇਗੀ। ਹਾਲਾਂਕਿ ਚਸ਼ਮਦੀਦਾਂ ਨੇ ਦੱਸਿਆ ਕਿ ਕਾਰ ਬੁਰੀ ਤਰ੍ਹਾਂ ਨਾਲ ਅੱਗ ਦੀ ਲਪੇਟ 'ਚ ਆ ਗਈ। ਅਸੀਂ ਉਨ੍ਹਾਂ ਨੂੰ ਬਚਾਉਣ ਲਈ ਜ਼ਿਆਦਾ ਕੁਝ ਨਹੀਂ ਕਰ ਸਕੇ ਕਿਉਂਕਿ ਅਜਿਹਾ ਲੱਗ ਰਿਹਾ ਸੀ ਕਿ ਕਾਰ ਦੀ ਤੇਲ ਵਾਲੀ ਟੈਂਕੀ ਕਿਸੇ ਵੀ ਪਲ ਫਟ ਸਕਦੀ ਹੈ।