ਲੋਕ ਸਭਾ ਚੋਣਾਂ ਦਾ ਬਿਗਲ : ਭਾਜਪਾ ਵਲੋਂ ਮੁਲਕ ਭਰ 'ਚ 3500 ਬਾਈਕ ਰੈਲੀਆਂ

ਏਜੰਸੀ

ਖ਼ਬਰਾਂ, ਰਾਸ਼ਟਰੀ

ਲੋਕ ਸਭਾ ਚੋਣਾਂ ਲਈ ਤਰੀਕਾਂ ਦਾ ਐਲਾਨ ਹੋਣ ਤੋਂ ਪਹਿਲਾਂ ਹੀ ਭਾਜਪਾ ਨੇ ਪ੍ਰਚਾਰ ਦਾ ਬਿਗਲ ਵਜਾ ਦਿਤਾ ਜਦੋਂ ਪੂਰੇ ਮੁਲਕ ਵਿਚ 3500 ਬਾਈਕ...

Bike Rally of BJP

ਨਵੀਂ ਦਿੱਲੀ : ਲੋਕ ਸਭਾ ਚੋਣਾਂ ਲਈ ਤਰੀਕਾਂ ਦਾ ਐਲਾਨ ਹੋਣ ਤੋਂ ਪਹਿਲਾਂ ਹੀ ਭਾਜਪਾ ਨੇ ਪ੍ਰਚਾਰ ਦਾ ਬਿਗਲ ਵਜਾ ਦਿਤਾ ਜਦੋਂ ਪੂਰੇ ਮੁਲਕ ਵਿਚ 3500 ਬਾਈਕ ਰੈਲੀਆਂ ਦੀ ਸ਼ੁਰੂਆਤ ਕੀਤੀ ਗਈ। ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਮੱਧ ਪ੍ਰਦੇਸ਼ ਦੇ ਉਮਰੀਆ ਵਿਖੇ ਰੈਲੀ ਵਿਚ ਸ਼ਮੂਲੀਅਤ ਕੀਤੀ ਜਦਕਿ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਲੀ ਵਿਖੇ ਰੈਲੀ ਨੂੰ ਰਵਾਨਾ ਕੀਤਾ।

ਭਾਜਪਾ ਵੱਲੋਂ ਜਾਰੀ ਬਿਆਨ ਮੁਤਾਬਕ ਰੈਲੀਆਂ ਦੇ ਸਿਲਸਿਲੇ ਨੂੰ 'ਵਿਜੇ ਸੰਕਲਪ' ਦਾ ਨਾਂ ਦਿਤਾ ਗਿਆ ਜਿਸ ਤਹਿਤ ਯੂ.ਪੀ., ਬਿਹਾਰ, ਪੱਛਮੀ ਬੰਗਾਲ, ਬਿਹਾਰ, ਗੁਜਰਾਤ, ਰਾਜਸਥਾਨ, ਆਂਧਰਾ ਪ੍ਰਦੇਸ਼, ਓਡੀਸ਼ਾ, ਕਰਨਾਟਕ, ਮੱਧ ਪ੍ਰਦੇਸ਼ ਅਤੇ ਕੇਰਲ ਵਿਚ ਰੈਲੀਆਂ ਕੱਢੀਆਂ ਗਈਆਂ। ਸੂਤਰਾਂ ਨੇ ਦੱਸਿਆ ਕਿ ਭਾਜਪਾ, ਲੋਕ ਸਭਾ ਚੋਣਾਂ ਦੇ ਐਲਾਨ ਤੋਂ ਪਹਿਲਾਂ ਦੇਸ਼ ਦੇ ਹਰ ਹਲਕੇ ਵਿਚ ਆਪਣਾ ਸਿਖਰ 'ਤੇ ਪਹੁੰਚਾਉਣਾ ਚਾਹੁੰਦੀ ਹੈ।

ਉਮਰੀਆ ਦੀ ਬਾਈਕ ਰੈਲੀ ਨੂੰ ਸੰਬੋਧਨ ਕਰਦਿਆਂ ਅਮਿਤ ਸ਼ਾਹ ਨੇ ਕਿਹਾ ਕਿ ਵਿਰੋਧੀ ਧਿਰ ਉਪਰ ਤਿੱਖੇ ਵਾਰ ਕਰਦਿਆਂ ਕਿਹਾ ਕਿ ਕੁਝ ਪਾਰਟੀਆਂ ਜੈਸ਼ ਏ ਮੁਹੰਮਦ ਦੇ ਸਿਖਲਾਈ ਕੈਂਪਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਹਮਲਿਆਂ 'ਤੇ ਸਵਾਲ ਉਠਾ ਰਹੀਆਂ ਹਨ। ਆਉਂਦੀਆਂ ਲੋਕ ਸਭਾ ਚੋਣਾਂ ਵਿਚ ਦੇਸ਼ ਦੇ ਲੋਕ ਅਜਿਹੀਆਂ ਪਾਰਟੀਆਂ ਨੂੰ ਢੁਕਵਾਂ ਜਵਾਬ ਦੇਣਗੇ।