ਦਿੱਲੀ ਹਿੰਸਾ ’ਚ ਮਾਰੇ ਗਏ ਪੀੜਤ ਦੇ ਪਰਿਵਾਰ ਨੂੰ ਕੇਜਰੀਵਾਲ ਸਰਕਾਰ ਵੱਲੋਂ 1 ਕਰੋੜ ਦਾ ਮੁਆਵਜ਼ਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਅੰਕਿਤ ਸ਼ਰਮਾ ਦੀ ਲਾਸ਼ ਸੋਮਵਾਰ ਨੂੰ ਹਿੰਸਾ ਪ੍ਰਭਾਵਿਤ ਚਾਂਦਬਾਗ ਇਲਾਕੇ...

Arvind Kejriwal Announces For Ankit Sharma Family

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਿਛਲੇ ਹਫਤੇ ਦਿੱਲੀ ਵਿਚ ਮਾਰੇ ਗਏ ਖੁਫੀਆ ਅਧਿਕਾਰੀ ਅੰਕਿਤ ਸ਼ਰਮਾ ਦੇ ਪਰਿਵਾਰ ਲਈ 1 ਕਰੋੜ ਰੁਪਏ ਦੀ ਪੁਰਾਣੀ ਰਕਮ ਦਾ ਐਲਾਨ ਕੀਤਾ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਆਈ.ਬੀ. ਦੇ ਅਧਿਕਾਰੀ ਅੰਕਿਤ ਸ਼ਰਮਾ ਦੇ ਪਰਿਵਾਰ ਲਈ ਇਕ ਕਰੋੜ ਰੁਪਏ ਦੇ ਮੁਆਵਜ਼ੇ ਦਾ ਐਲਾਨ ਕਰ ਰਹੇ ਹਾਂ।

ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਦੇ ਇਕ ਮੈਂਬਰ ਨੂੰ ਦਿੱਲੀ ਸਰਕਾਰ ਵਲੋਂ ਨੌਕਰੀ ਵੀ ਦਿੱਤੀ ਜਾਵੇਗੀ। ਦੱਸਣਯੋਗ ਹੈ ਕਿ ਉੱਤਰ-ਪੂਰਬੀ ਦਿੱਲੀ ਦੇ ਚਾਂਦਬਾਗ ਇਲਾਕੇ ’ਚ ਫੈਲੀ ਹਿੰਸਾ ’ਚ ਆਈ.ਬੀ. ਅਧਿਕਾਰੀ ਅੰਕਿਤ ਸ਼ਰਮਾ ਮਾਰੇ ਗਏ ਸਨ। ਉਨ੍ਹਾਂ ਦੀ ਪੋਸਟਮਾਰਟਮ ਰਿਪੋਰਟ ’ਚ ਸਰੀਰ ’ਤੇ ਚਾਕੂ ਦੇ ਕਈ ਨਿਸ਼ਾਨ ਮਿਲੇ ਸਨ। ਅੰਕਿਤ ਸ਼ਰਮਾ ਦੇ ਪੇਟ ਅਤੇ ਛਾਤੀ ’ਤੇ ਤੇਜ਼ਧਾਰ ਹਥਿਆਰ ਨਾਲ ਕਈ ਵਾਰ ਕੀਤੇ ਗਏ ਸਨ।

ਪੋਸਟਮਾਰਟਮ ਕਰਨ ਵਾਲੇ ਡਾਕਟਰਾਂ ਦਾ ਕਹਿਣਾ ਸੀ ਕਿ ਉਨ੍ਹਾਂ ਦੀ ਬੇਰਹਿਮੀ ਨਾਲ ਹੱਤਿਆ ਕੀਤੀ ਗਈ ਸੀ। ਦੱਸਣਯੋਗ ਹੈ ਕਿ ਅੰਕਿਤ ਸ਼ਰਮਾ ਦੇ ਕਤਲ ਦਾ ਦੋਸ਼ ਆਮ ਆਦਮੀ ਪਾਰਟੀ ਦੇ ਕੌਂਸਲਰ ਤਾਹਿਰ ਹੁਸੈਨ ’ਤੇ ਲੱਗਾ ਹੈ। ਵੀਰਵਾਰ ਨੂੰ ਉਨ੍ਹਾਂ ਵਿਰੁੱਧ ਕਤਲ, ਆਗਜਨੀ ਅਤੇ ਹਿੰਸਾ ਫੈਲਾਉਣ ਦਾ ਮਾਮਲਾ ਦਰਜ ਕੀਤਾ ਗਿਆ। ਦਿੱਲੀ ਪੁਲਸ ਨੇ ਤਾਹਿਰ ਹੁਸੈਨ ਦੇ ਚਾਂਦਬਾਗ ਸਥਿਤ ਘਰ ਅਤੇ ਖਜ਼ੂਰੀ ਖਾਸ ਸਥਿਤ ਫੈਕਟਰੀ ਨੂੰ ਸੀਲ ਕਰ ਦਿੱਤਾ ਹੈ।

ਅੰਕਿਤ ਸ਼ਰਮਾ ਦੀ ਲਾਸ਼ ਸੋਮਵਾਰ ਨੂੰ ਹਿੰਸਾ ਪ੍ਰਭਾਵਿਤ ਚਾਂਦਬਾਗ ਇਲਾਕੇ ਤੋਂ ਬਰਾਮਦ ਕੀਤੀ ਗਈ ਸੀ। ਦਸ ਦਈਏ ਕਿ ਉੱਤਰ-ਪੂਰਬੀ ਦਿੱਲੀ 'ਚ ਹੋਈ ਹਿੰਸਾ 'ਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ 45 ਹੋ ਗਈ ਹੈ। ਹਾਲੇ ਵੀ ਹਾਲਾਤ ਪੂਰੀ ਤਰ੍ਹਾਂ ਆਮ ਨਹੀਂ ਹੋ ਸਕੇ ਹਨ। ਹਿੰਸਾ ਪ੍ਰਭਾਵਿਤ ਇਲਾਕਿਆਂ 'ਚ ਹਾਲੇ ਤਕ ਮਿਲ ਰਹੀਆਂ ਲਾਸ਼ਾਂ ਨੇ ਲੋਕਾਂ 'ਚ ਸਹਿਮ ਤੇ ਡਰ ਪੈਦਾ ਕੀਤਾ ਹੋਇਆ ਹੈ। ਐਤਵਾਰ ਨੂੰ ਗੋਕੁਲਪੁਰੀ ਇਲਾਕੇ 'ਚੋਂ ਤਿੰਨ ਹੋਰ ਲਾਸ਼ਾਂ ਬਰਾਮਦ ਹੋਈਆਂ ਹਨ।

ਇਸ ਤਰ੍ਹਾਂ ਹੁਣ ਇਸ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ 45 ਹੋ ਗਈ ਹੈ। ਐਤਵਾਰ ਸਵੇਰੇ 11 ਵਜੇ ਇੱਕ ਲਾਸ਼ ਮਿਲੀ ਸੀ, ਜਿਸ ਤੋਂ ਬਾਅਦ ਦੁਪਹਿਰ ਤਕ ਪੁਲਿਸ ਅਧਿਕਾਰੀਆਂ ਨੇ ਕੁੱਲ ਤਿੰਨ ਲਾਸ਼ਾਂ ਮਿਲਣ ਦੀ ਪੁਸ਼ਟੀ ਕੀਤੀ। ਦੱਸਿਆ ਗਿਆ ਕਿ ਇੱਕ ਲਾਸ਼ ਗੋਕੁਲਪੁਰੀ ਦੇ ਨਾਲੇ ਅਤੇ ਦੋ ਭਾਗੀਰਥੀ ਨਾਲੇ 'ਚੋਂ ਮਿਲੀਆਂ ਹਨ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।