CM ਪੰਜਾਬ ਨੇ IPL 2021 ਦੇ ਟੂਰਨਾਮੈਂਟ ਸਥਾਨਾਂ ਵਿੱਚ ਮੁਹਾਲੀ ਨੂੰ ਜਗ੍ਹਾ ਨਾ ਦੇਣ ‘ਤੇ ਜਤਾਈ ਹੈਰਾਨੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਭਾਰਤੀ ਕ੍ਰਿਕਟ ਬੋਰਡ ਨੂੰ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ।

CM Punjab

ਚੰਡੀਗੜ੍ਹ: ਮੋਹਾਲੀ ਨੂੰ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ 2021) ਦੇ ਆਉਣ ਵਾਲੇ ਟੂਰਨਾਮੈਂਟ ਦੇ ਸਥਾਨਾਂ ਵਿੱਚ ਸ਼ਾਮਲ ਨਾ ਕੀਤੇ ਜਾਣ ‘ਤੇ ਹੈਰਾਨੀ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਭਾਰਤੀ ਕ੍ਰਿਕਟ ਬੋਰਡ (ਬੀਸੀਸੀਆਈ) ਨੂੰ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਇਹ ਵੀ ਭਰੋਸਾ ਦਿੱਤਾ ਕਿ ਕੋਵਿਡ -19 ਮਹਾਂਮਾਰੀ ਦੌਰਾਨ ਉਨ੍ਹਾਂ ਦੀ ਸਰਕਾਰ ਖਿਡਾਰੀਆਂ ਦੀ ਸੁਰੱਖਿਆ ਲਈ ਸਾਰੇ ਲੋੜੀਂਦੇ ਪ੍ਰਬੰਧ ਕਰੇਗੀ।