ਭਾਰਤ ਦੀ ਵਧਦੀ ਤਾਕਤ ਦਾ ਸਬੂਤ ਹੈ ਕਿ ਅਸੀਂ ਯੂਕਰੇਨ ਵਿਚ ਫਸੇ ਨਾਗਰਿਕਾਂ ਨੂੰ ਵਾਪਸ ਲਿਆ ਰਹੇ ਹਾਂ- ਪੀਐਮ ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਭਾਰਤ ਦੀ ਵਧਦੀ ਤਾਕਤ ਕਾਰਨ ਅਸੀਂ ਯੂਕਰੇਨ 'ਚ ਫਸੇ ਆਪਣੇ ਨਾਗਰਿਕਾਂ ਨੂੰ ਸੁਰੱਖਿਅਤ ਕੱਢਣ ਦੇ ਸਮਰੱਥ ਹਾਂ।
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਭਾਰਤ ਦੀ ਵਧਦੀ ਤਾਕਤ ਕਾਰਨ ਅਸੀਂ ਯੂਕਰੇਨ 'ਚ ਫਸੇ ਆਪਣੇ ਨਾਗਰਿਕਾਂ ਨੂੰ ਸੁਰੱਖਿਅਤ ਕੱਢਣ ਦੇ ਸਮਰੱਥ ਹਾਂ। ਪ੍ਰਧਾਨ ਮੰਤਰੀ ਨੇ ਇਹ ਗੱਲ ਉੱਤਰ ਪ੍ਰਦੇਸ਼ ਦੇ ਸੋਨਭਦਰ ਵਿਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕਹੀ। ਉਹਨਾਂ ਇਹ ਵੀ ਕਿਹਾ ਕਿ ਭਾਰਤ ਯੂਕਰੇਨ ਤੋਂ ਆਪਣੇ ਨਾਗਰਿਕਾਂ ਨੂੰ ਵਾਪਸ ਲਿਆਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗਾ।
PM modi
ਸਮਾਚਾਰ ਏਜੰਸੀ ਅਨੁਸਾਰ ਸੋਨਭਦਰ 'ਚ ਰੈਲੀ ਨੂੰ ਸੰਬੋਧਨ ਕਰਦੇ ਹੋਏ ਪੀਐੱਮ ਮੋਦੀ ਨੇ ਕਿਹਾ, 'ਭਾਰਤ ਦੀ ਵਧਦੀ ਤਾਕਤ ਦੇ ਕਾਰਨ ਅਸੀਂ ਯੂਕਰੇਨ ਦੇ ਆਪਣੇ ਨਾਗਰਿਕਾਂ ਨੂੰ ਕੱਢਣ ਦੇ ਸਮਰੱਥ ਹਾਂ।' ਇਸ ਦੌਰਾਨ ਉਹਨਾਂ ਨੇ ਵਿਰੋਧੀ ਧਿਰ ਖਾਸ ਤੌਰ 'ਤੇ ਕਾਂਗਰਸ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ, ''ਹਥਿਆਰਬੰਦ ਬਲਾਂ ਦੀ ਬਹਾਦਰੀ ਅਤੇ ਮੇਕ ਇਨ ਇੰਡੀਆ 'ਤੇ ਸਵਾਲ ਉਠਾਉਣ ਵਾਲੇ ਦੇਸ਼ ਨੂੰ ਕਦੇ ਵੀ ਮਜ਼ਬੂਤ ਨਹੀਂ ਬਣਾ ਸਕਦੇ।''
Indian Students in Ukraine
ਦੱਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ ਨੇ ਯੂਕਰੇਨ ਵਿਚ ਫਸੇ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਲਈ ਹਾਲ ਹੀ ਦੇ ਦਿਨਾਂ ਵਿਚ ਅਪਣੇ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ ਹਨ।
PM Modi
ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਬੁੱਧਵਾਰ ਨੂੰ ਕਿਹਾ ਕਿ ਭਾਰਤ ਨੇ ਪਿਛਲੇ 24 ਘੰਟਿਆਂ ਵਿਚ ਯੁੱਧ ਪ੍ਰਭਾਵਿਤ ਯੂਕਰੇਨ ਤੋਂ ਆਪਣੇ 1377 ਨਾਗਰਿਕਾਂ ਨੂੰ ਬਾਹਰ ਕੱਢਿਆ ਹੈ। ਪੀਐਮ ਮੋਦੀ ਨੇ ਕਿਹਾ ਕਿ ਆਪਰੇਸ਼ਨ ਗੰਗਾ ਤਹਿਤ ਕਈ ਨਾਗਰਿਕਾਂ ਨੂੰ ਦੇਸ਼ ਵਾਪਸ ਲਿਆਂਦਾ ਗਿਆ ਹੈ। ਯੂਕਰੇਨ ਵਿਚ ਫਸੇ ਭਾਰਤੀਆਂ ਨੂੰ ਹੋਰ ਤੇਜ਼ੀ ਨਾਲ ਕੱਢਣ ਲਈ ਸਾਡੀ ਸੈਨਾ ਅਤੇ ਹਵਾਈ ਸੈਨਾ ਨੂੰ ਵੀ ਤਾਇਨਾਤ ਕੀਤਾ ਗਿਆ ਹੈ।