Accident in Agra: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਹੋਈ ਟੱਕਰ ’ਚ ਪੰਜ ਲੋਕਾਂ ਦੀ ਮੌਤ

ਏਜੰਸੀ

ਖ਼ਬਰਾਂ, ਰਾਸ਼ਟਰੀ

Accident in Agra: ਵਿਆਹ ਤੋਂ ਵਾਪਸ ਪਰਤਦੇ ਸਮੇਂ ਵਾਪਰਿਆ ਹਾਦਸਾ

Five people died in a head-on collision between two motorcycles

 

Accident in Agra: ਆਗਰਾ ਜ਼ਿਲ੍ਹੇ ਦੇ ਕਾਗਰੌਲ ਇਲਾਕੇ ਵਿਚ ਦੋ ਮੋਟਰਸਾਈਕਲਾਂ ਦੀ ਟੱਕਰ ਵਿਚ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ। ਪੁਲਿਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿਤੀ। ਪੁਲਿਸ ਨੇ ਦੱਸਿਆ ਕਿ ਸਈਆ ਇਲਾਕੇ ਦੇ ਰਹਿਣ ਵਾਲੇ ਚਾਰ ਵਿਅਕਤੀ ਭਗਵਾਨ ਦਾਸ (35), ਵਕੀਲ (35), ਰਾਮ ਸਵਰੂਪ (28) ਅਤੇ ਸੋਨੂੰ (30) ਇਕ ਹੀ ਮੋਟਰਸਾਈਕਲ ’ਤੇ ਵਿਆਹ ਸਮਾਗਮ ’ਚ ਗਏ ਹੋਏ ਸਨ।

ਉਨ੍ਹਾਂ ਦੱਸਿਆ ਕਿ ਸਨਿਚਰਵਾਰ ਰਾਤ ਕਰੀਬ 10 ਵਜੇ ਇਹ ਚਾਰੇ ਵਿਅਕਤੀ ਵਾਪਸ ਪਰਤ ਰਹੇ ਸਨ ਜਦੋਂ ਕਗਰੌਲ ਇਲਾਕੇ ਵਿੱਚ ਉਨ੍ਹਾਂ ਦੇ ਮੋਟਰਸਾਈਕਲ ਦੀ ਸਾਹਮਣੇ ਤੋਂ ਆ ਰਹੇ ਇੱਕ ਹੋਰ ਮੋਟਰਸਾਈਕਲ ਨਾਲ ਟੱਕਰ ਹੋ ਗਈ।

ਉਨ੍ਹਾਂ ਦੱਸਿਆ ਕਿ ਇਸ ਘਟਨਾ ’ਚ ਚਾਰੇ ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਦੂਜੇ ਮੋਟਰਸਾਈਕਲ ’ਤੇ ਸਵਾਰ ਕਰਨ (17) ਦੀ ਵੀ ਮੌਤ ਹੋ ਗਈ ਅਤੇ ਕਿਸ਼ਨਵੀਰ ਨਾਂ ਦਾ ਇਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ। ਕਿਸ਼ਨਵੀਰ ਦਾ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਉਸ ਦੀ ਹਾਲਤ ਵੀ ਕਾਫੀ ਨਾਜ਼ੁਕ ਦੱਸੀ ਜਾ ਰਹੀ ਹੈ। ਪੁਲਿਸ ਨੇ ਦੱਸਿਆ ਕਿ ਪੰਜਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

(For more news apart from Agra Accident Latest News, stay tuned to Rozana Spokesman)