ਭਾਜਪਾ ਦੇ ਮੂੰਹ ਨੂੰ ਖ਼ੂਨ ਲੱਗ ਚੁੱਕਾ ਹੈ : ਮਾਇਆਵਤੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸਮਾਜਵਾਦੀ ਪਾਰਟੀ ਦੇ ਦੋ ਅਤੇ ਬਹੁਜਨ ਸਮਾਜ ਪਾਰਟੀ ਦੇ ਇਕ ਵਿਧਾਨ ਪ੍ਰੀਸ਼ਦ ਮੈਂਬਰ ਵਲੋਂ ਅਸਤੀਫ਼ਾ ਦੇਣ ਪਿੱਛੋਂ ਬਸਪਾ ਦੀ ਸੁਪ੍ਰੀਮੋ ਮਾਇਆਵਤੀ ਨੇ ਅੱਜ ਕਿਹਾ ਕਿ...

Mayawati

ਲਖਨਊ, 29 ਜੁਲਾਈ : ਸਮਾਜਵਾਦੀ ਪਾਰਟੀ ਦੇ ਦੋ ਅਤੇ ਬਹੁਜਨ ਸਮਾਜ ਪਾਰਟੀ ਦੇ ਇਕ ਵਿਧਾਨ ਪ੍ਰੀਸ਼ਦ ਮੈਂਬਰ ਵਲੋਂ ਅਸਤੀਫ਼ਾ ਦੇਣ ਪਿੱਛੋਂ ਬਸਪਾ ਦੀ ਸੁਪ੍ਰੀਮੋ ਮਾਇਆਵਤੀ ਨੇ ਅੱਜ ਕਿਹਾ ਕਿ ਭਾਜਪਾ ਦੇ ਮੂੰਹ ਨੂੰ ਖ਼ੂਨ ਲੱਗ ਚੁੱਕਾ ਹੈ ਅਤੇ ਉਸ ਨੇ ਜਮਹੂਰੀਅਤ ਦਾ ਭਵਿੱਖ ਖ਼ਤਰੇ ਵਿਚ ਪਾ ਦਿਤਾ ਹੈ।
ਮਾਇਆਵਤੀ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ, ''ਮਣੀਪੁਰ, ਗੋਆ, ਬਿਹਾਰ ਅਤੇ ਫ਼ਿਰ ਗੁਜਰਾਤ ਮਗਰੋਂ ਹੁਣ ਉੱਤਰ ਪ੍ਰਦੇਸ਼ ਦਾ ਤਾਜ਼ਾ ਸਿਆਸੀ ਘਟਨਾਕ੍ਰਮ ਇਸ ਗੱਲ ਦੀ ਸਪੱਸ਼ਟ ਮਿਸਾਲ ਹੈ ਕਿ ਮੋਦੀ ਸਰਕਾਰ ਨੇ ਜਮਹੂਰੀਅਤ ਦਾ ਭਵਿੱਖ ਖ਼ਤਰੇ ਵਿਚ ਪਾ ਦਿਤਾ ਹੈ।'' ਉਨ੍ਹਾਂ ਕਿਹਾ, ''ਯੂ.ਪੀ. ਦੇ ਵਿਧਾਇਕਾਂ ਨੂੰ ਭਾਜਪਾ ਸਰਕਾਰ ਅੱਗੇ ਹਥਿਆਰ ਸੁੱਟਣ ਦੀ ਬਜਾਏ ਜਬਰ ਦਾ ਡਟ ਕੇ ਮੁਕਾਬਲਾ ਕਰਨਾ ਚਾਹੀਦਾ ਸੀ।''
ਬਸਪਾ ਦੀ ਸੁਪ੍ਰੀਮੋ ਨੇ ਅੱਗੇ ਕਿਹਾ ਕਿ ਭਾਜਪਾ ਦੀ ਸੱਤਾ ਦੀ ਭੁੱਖ ਹੁਣ ਹਵਸ ਵਿਚ ਤਬਦੀਲ ਹੋ ਗਈ ਜਾਪਦੀ ਹੈ ਅਤੇ ਇਸ ਮਕਸਦ ਲਈ ਸਰਕਾਰੀ ਮਸ਼ੀਨਰੀ ਦੀ ਖੁਲ੍ਹ ਕੇ ਦੁਰਵਰਤੋਂ ਕੀਤੀ ਜਾ ਰਹੀ ਹੈ। (ਪੀਟੀਆਈ)