ਦਿੱਲੀ ‘ਚ ਏਮਜ਼ ਦੇ ਡਾਕਟਰ ਨੂੰ ਵੀ ਹੋਇਆ ਕਰੋਨਾ ਵਾਇਰਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਦਿੱਲੀ ਵਿਚ ਕੁਲ 8 ਡਾਕਟਰ ਹੋ ਗਏ ਹਨ ਜਿਹੜੇ ਇਸ ਮਾਹਾਂਮਾਰੀ ਤੋਂ ਪ੍ਰਭਾਵਿਤ ਹੋ ਚੁਕੇ ਹਨ

coronavirus

ਨਵੀਂ ਦਿੱਲੀ : ਕਰੋਨਾ ਵਾਇਰਸ ਦੇ ਮਰੀਜ਼ਾਂ ਦਾ ਇਲਾਜ਼ ਕਰਦੇ  ਹੋਏ ਡਾਕਟਰਾਂ ਨੂੰ ਜਿੱਥੇ ਕਈ ਲੋਕਾਂ ਦੇ ਵੱਲੋਂ ਨਫਰਤ ਦੀ ਨਜ਼ਰ ਨਾਲ ਦੇਖਿਆ ਜਾ ਰਿਹਾ ਹੈ ਉਥੇ ਹੀ ਇਹ ਡਾਕਟਰ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾ ਦਿਨ-ਰਾਤ ਕਰੋਨਾ ਦੇ ਮਰੀਜ਼ਾਂ ਦਾ ਇਲਾਜ਼ ਕਰਨ ਵਿਚ ਲੱਗੇ ਹੋਏ ਹਨ । ਜਿਸ ਨਾਲ ਹੁਣ ਤੱਕ ਕਈ ਡਾਕਟਰ  ਇਸ ਵਾਇਰਸ ਦੇ ਮਰੀਜ਼ਾਂ ਦੇ ਇਲਾਜ਼ ਦੌਰਾਨ ਪ੍ਰਭਾਵਿਤ ਹੋ ਚੁੱਕੇ ਹਨ ਅਤੇ ਕਈਆਂ ਦੀ ਮੌਤ ਵੀ ਹੋ ਚੁੱਕੀ ਹੈ।

ਇਸੇ ਤਰ੍ਹਾਂ ਦੇ ਕੁਝ ਕੇਸ ਦਿੱਲੀ ਵਿਚ ਵੀ ਦੇਖਣ ਨੂੰ ਮਿਲ ਰਹੇ ਹਨ ਜਿੱਥੇ ਦਿੱਲੀ ਵਿਚ ਦੋ ਮੁਹੱਲਾ ਕਲੀਨਿਕਾਂ ਦੇ ਡਾਕਟਰਾਂ ਦੀ ਰਿਪੋਰਟ ਪੌਜਟਿਵ ਆਉਂਣ ਤੋਂ ਬਾਅਦ ਹੁਣ ਏਮਜ ਦੇ ਰਿਹਾਈਸ਼ੀ ਡਾਕਟਰ ਦੇ ਕਰੋਨਾ ਪੌਜਟਿਵ ਹੋਣ ਹੋਣ ਦੀ ਪੁਸ਼ਟੀ ਹੋਈ ਹੈ। ਦੱਸ ਦੱਈਏ ਕਿ ਕਰੋਨਾ ਵਾਇਰਸ ਦੇ ਲੱਛਣ ਮਿਲਣ ਤੋਂ ਬਾਅਦ ਡਾਕਟਰ ਨੂੰ ਏਮਜ ਵਿਚ ਬਣੇ ਪ੍ਰਾਈਵੇਟ ਵਾਰਡ ਵਿਚ ਸਿਫਟ ਕਰ ਦਿੱਤਾ ਗਿਆ ਹੈ। ਏਮਜ਼ ਪ੍ਰਸ਼ਾਸਨ ਨੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਹੁਣ ਡਾਕਟਰ ਦੇ ਪਰਿਵਾਰਿਕ ਮੈਂਬਰਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਏਮਜ਼ ਦੇ ਇਸ ਡਾਕਟਰ ਦੇ ਕਰੋਨਾ ਵਾਇਰਸ ਦੇ ਨਾਲ ਪ੍ਰਭਾਵਿਤ ਹੋਣ ਤੋਂ ਬਾਅਦ ਹੁਣ ਦਿੱਲੀ ਵਿਚ ਕੁਲ 8 ਡਾਕਟਰ ਹੋ ਗਏ ਹਨ ਜਿਹੜੇ ਇਸ ਮਾਹਾਂਮਾਰੀ ਤੋਂ ਪ੍ਰਭਾਵਿਤ ਹੋ ਚੁਕੇ ਹਨ। ਇਸ ਤੋਂ ਇਲਾਵਾ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਹ ਡਾਕਟਰ ਏਮਜ਼ ਦੇ ਸਰੀਰ ਵਿਗਿਆਨ ਵਿਭਾਗ ਵਿਚ ਕੰਮ ਕਰਦੇ ਹਨ। ਇਸ ਖਬਰ ਦੇ ਸਾਹਮਣੇ ਆਉਂਣ ਤੋਂ ਬਾਅਦ ਇਸ ਵਿਭਾਗ ਵਿਚ ਕੰਮ ਕਰਦੇ ਸਾਰੇ ਡਾਕਟਰਾਂ ਨੂੰ ਅਲੱਗ-ਅਲੱਗ ਕਰਕੇ ਰੱਖਿਆ ਗਿਆ ਹੈ।

ਜਾਣਕਾਰੀ ਤੋਂ ਪਤਾ ਲੱਗਾ ਹੈ ਕੇ ਏਮਜ਼ ਵਿਚ ਕਰੋਨਾ ਵਾਇਰਸ ਤੋਂ ਪ੍ਰਭਾਵਿਤ ਹੋਏ ਵਿਅਕਤੀ ਦੀ ਉਮਰ 30 ਸਾਲ ਦੇ ਕਰੀਬ ਹੈ ਅਤੇ ਨਾਲ ਹੀ ਡਾਕਟਰ ਦੇ ਪਰਿਵਾਰ ਦੇ ਹੋਰ ਮੈਂਬਰਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਦੱਸ ਦੱਈਏ ਕਿ ਪਿਛਲੇ ਦਿਨੀਂ ਦਿਲੀ ਸਰਕਾਰ ਨੇ ਇਹ ਐਲਾਨ ਕੀਤਾ ਸੀ ਕਿ ਜੇਕਰ ਕਰੋਨਾ ਵਾਇਰਸ ਦੇ ਮਰੀਜ਼ਾਂ ਦਾ ਇਲਾਜ਼ ਕਰਦੇ ਸਮੇਂ ਜੇਕਰ ਕਿਸੇ ਡਾਕਟਰ ਜਾਂ ਫਿਰ ਕਰਮਚਾਰੀ ਦੀ ਮੌਤ ਹੁੰਦੀ ਹੈ ਤਾਂ ਉਸ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਿੱਤੇ ਜਾਣਗੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।