ਸ੍ਰੀ ਹਜ਼ੂਰ ਸਾਹਿਬ ‘ਚ ਫਸੇ ਸ਼ਰਧਾਲੂਆਂ ਦੀ ਘਰ ਵਾਪਸੀ ਨੂੰ ਲੈ ਕੇ ਸਨੀ ਦਿਓਲ ਐਕਸ਼ਨ ‘ਚ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਭਾਰਤ ਵਿਚ ਕਰੋਨਾ ਵਾਇਰਸ ਦੇ ਵੱਧ ਰਹੇ ਪ੍ਰਭਾਵ ਦੇ ਕਾਰਨ ਕੇਂਦਰ ਸਰਕਾਰ ਨੇ 21 ਦਿਨ ਦਾ ਪੂਰੇ ਦੇਸ਼ ਵਿਚ ਲੌਕਡਾਊਨ ਕਰ ਦਿੱਤਾ ਸੀ

lockdown

ਗੁਰਦਾਸਪੁਰ : ਭਾਰਤ ਵਿਚ ਕਰੋਨਾ ਵਾਇਰਸ ਦੇ ਵੱਧ ਰਹੇ ਪ੍ਰਭਾਵ ਦੇ ਕਾਰਨ ਕੇਂਦਰ ਸਰਕਾਰ ਨੇ 21 ਦਿਨ ਦਾ ਪੂਰੇ ਦੇਸ਼ ਵਿਚ ਲੌਕਡਾਊਨ ਕਰ ਦਿੱਤਾ ਸੀ। ਜਿਸ ਤੋਂ ਬਾਅਦ ਵੱਖ ਵੱਖ ਥਾਵਾਂ ਤੇ ਗਏ ਲੋਕ ਇਸ ਲੌਕਡਾਊਨ ਦੇ ਕਾਰਨ ਫਸ ਗਏ। ਇਸੇ ਤਹਿਤ ਮਹਾਂਰਾਸ਼ਟਰ ਅੰਦਰ ਗੁਰਰੁਦੁਆਰਾ ਸ੍ਰੀ ਹਜ਼ੂਰ ਸਾਹਿਬ ਵਿਖੇ ਫਸੇ ਪੰਜਾਬ ਦੇ ਕਰੀਬ 1800 ਸ਼ਰਧਾਲੂਆਂ ਨੂੰ ਘਰ ਵਾਪਿਸ ਘਰ ਪਹੁੰਚ ਲਈ ਨਾਂਦੇੜ ਦੇ ਸੰਸਦ ਮੈਂਬਰ ਨਾਲ ਗੱਲਬਾਤ ਕਰਨ ਤੋਂ ਬਾਅਦ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਭਾਰਤੀ ਜਨਤਾ ਪਾਰਟੀ ਜ਼ਿਲਾ ਪ੍ਰਧਾਨ ਪਰਮਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਜ਼ਿਲਾ ਗੁਰਦਾਸਪੁਰ ਸਮੇਤ ਪੰਜਾਬ ਦੇ ਕਈ ਹੋਰ ਜ਼ਿਲਿਆਂ ਦੇ ਕਰੀਬ 1800 ਲੋਕ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਗਏ ਸਨ। ਪਰ ਕਰੋਨਾ ਵਾਇਰਸ ਦੇ ਕਾਰਨ ਲਗਾਏ ਅਚਾਨਕ ਲੌਕਡਾਊਨ ਦੇ ਕਾਰਨ ਉਹ ਸ਼ਰਧਾਲੂ ਉਥੇ ਹੀ ਫਸ ਗਏ।

ਉਨ੍ਹਾਂ ਦੱਸਿਆ ਕਿ ਜਦੋਂ ਇਸ ਮਾਮਲੇ ਨੂੰ ਗੁਰਦਾਸਪੁਰ ਤੋਂ ਸਾਂਸਦ ਮੈਂਬਰ ਸਨੀ ਦਿਓਲ ਦੇ ਧਿਆਨ ਵਿਚ ਲਿਆਦਾ ਗਿਆ ਤਾਂ ਉਨ੍ਹਾਂ ਨੇ ਇਸ ਤੇ ਗੰਭੀਰ ਹੁੰਦਿਆਂ ਨਾਦੇੜ ਦੇ ਸੰਸਦ ਮੈਂਬਰ ਪ੍ਰਤਾਪ ਰਾਓ ਪਾਟਿਲ ਚਿਖਲੀਕਰ ਨਾਲ ਗੱਲਬਾਤ ਕੀਤੀ। ਸਨੀ ਦਿਓਲ ਨੇ ਉਨ੍ਹਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਾਮਲੇ ਤੇ ਤੁਰੰਤ ਐਕਸ਼ਨ ਲੈਣ।

ਜਿਸ ਤੋਂ ਬਾਅਦ ਨਾਦੇੜ ਦੇ ਸੰਸਦ ਮੈਂਬਰ ਨੇ ਮਹਾਂਰਾਸ਼ਟਰ ਦੇ ਮੁੱਖ ਮੰਤਰੀ ਨੂੰ ਚਿੱਠੀ ਲਿਖ ਕੇ ਅਤੇ ਫੋਨ ਰਾਹੀ ਪੰਜਾਬ ਦੇ ਲੋਕਾਂ ਨੂੰ ਸੁਰੱਖਿਅਤ ਉਨ੍ਹਾਂ ਦੇ ਘਰ ਪਹੁੰਚਾਉਣ ਦੀ ਗੱਲ ਕੀਤੀ ਹੈ। ਇਸ ਨਾਲ ਹੀ ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਹੈ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਕੇ ਜਲਦ ਹੀ ਸ਼ਰਧਾਲੂਆਂ ਨੂੰ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਇਆ ਜਾਵੇਗਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।