21 ਦਿਨਾਂ ਦੇ ਲੌਕਡਾਊਨ ਦੌਰਾਨ ਫਿਰ ਦੇਸ਼ ਨੂੰ ਸੰਬੋਧਨ ਕਰਨਗੇ ਪੀਐਮ ਮੋਦੀ

ਏਜੰਸੀ

ਖ਼ਬਰਾਂ, ਰਾਸ਼ਟਰੀ

21 ਦਿਨਾਂ ਦੇ ਲੌਕਡਾਊਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਕ ਵਾਰ ਫਿਰ ਦੇਸ਼ ਨੂੰ ਸੰਬੋਧਨ ਕਰਨਗੇ।

Photo

ਨਵੀਂ ਦਿੱਲੀ: 21 ਦਿਨਾਂ ਦੇ ਲੌਕਡਾਊਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਕ ਵਾਰ ਫਿਰ ਦੇਸ਼ ਨੂੰ ਸੰਬੋਧਨ ਕਰਨਗੇ। ਦਰਅਸਲ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, ਜਿਸ ਵਿਚ ਉਹਨਾਂ ਨੇ ਲਿਖਿਆ, ‘ਕੱਲ ਸਵੇਰੇ 9 ਵਜੇ ਦੇਸ਼ਵਾਸੀਆਂ ਦੇ ਨਾਲ ਮੈਂ ਇਕ ਵੀਡੀਓ ਸੰਦੇਸ਼ ਸਾਂਝਾ ਕਰਾਂਗਾ’।

 

ਪੀਐਮ ਮੋਦੀ ਦਾ ਇਹ ਟਵੀਟ ਲੌਕਡਾਊਨ ਸਬੰਧੀ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਮੀਟਿੰਗ ਤੋਂ ਬਾਅਦ ਆਇਆ ਹੈ। ਜ਼ਿਕਰਯੋਗ ਹੈ ਕਿ ਇਸ ਕਾਨਫਰੰਸ ਵਿਚ ਕਰੋਨਾ ਨੂੰ ਰੋਕਣ ਲਈ ਕੀ ਕੀਤਾ ਜਾਵੇ ਇਸ ਗੱਲ ਤੇ ਵਿਚਾਰ ਚਰਚਾ ਹੋਈ ਹੈ। ਉੱਥੇ ਹੀ ਰਾਜਾਂ ਦੇ ਮੁੱਖ ਮੰਤਰੀਆਂ ਵੱਲੋਂ ਪੀਐੱਮ ਮੋਦੀ ਤੋਂ ਮਦਦ ਮੰਗਦਿਆਂ ਪੁੱਛਿਆ ਕਿ ਲੌਕਡਾਊਨ ਨੂੰ ਕਦੋਂ ਖਤਮ ਕੀਤਾ ਜਾਵੇਗਾ।

ਇਸ ਮੀਟਿੰਗ ਵਿਚ ਪੱਛਮੀ ਬੰਗਾਲ ਦੀ ਸਰਕਾਰ ਨੇ 2500 ਕਰੋੜ ਦੀ ਮੰਗ ਕੀਤੀ ਹੈ ਅਤੇ ਪੰਜਾਬ ਨੇ 60 ਹਜ਼ਾਰ ਕਰੋੜ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਮਮਤਾ ਸਰਕਾਰ ਨੇ ਆਪਣੇ ਬਕਾਇਆ ਰਾਸ਼ੀ 50 ਹਜ਼ਾਰ ਕਰੋੜ ਦੀ ਵੀ ਮੰਗ ਕੀਤੀ ਹੈ। ਜਿਸ ਤੋਂ ਬਾਅਦ ਪੀਐੱਮ ਨੇ ਰਾਜ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰਧਾਨ ਮੰਤਰੀ ਗਰੀਬ ਕਲਿਆਣ ਸਕੀਮ ਨੂੰ ਲਾਗੂ ਕਰਨ।

ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਗਰੀਬਾਂ ਤੱਕ ਰਾਸ਼ਨ ਅਤੇ ਪੈਸਾ ਦੋਵੇਂ ਪਹੁੰਚਦੇ ਰਹਿਣ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਾਲ ਹੋਈ ਇਸ ਮੀਟਿੰਗ ਵਿਚ ਗ੍ਰਹਿ ਮੰਤਰੀ ਅੰਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਮੌਜੂਦ ਸਨ।