ਚੰਡੀਗੜ੍ਹ ਇਕੱਲਾ ਪੰਜਾਬ ਦਾ ਨਹੀਂ, ਹਰਿਆਣੇ ਦਾ ਵੀ ਰਹੇਗਾ- ਮਨਹੋਰ ਲਾਲ ਖੱਟਰ
'ਚੰਡੀਗੜ੍ਹ ਦੋਵੇਂ ਸੂਬਿਆਂ ਹਰਿਆਣਾ ਤੇ ਪੰਜਾਬ ਦੀ ਰਾਜਧਾਨੀ ਹੈ ਤੇ ਰਹੇਗੀ'
Manohar Lal Khattar
ਚੰਡੀਗੜ੍ਹ: ਚੰਡੀਗੜ੍ਹ ਮੁੱਦੇ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਧਾਨ ਸਭਾ ਵਿਚ ਮਤਾ ਪਾਸ ਕੀਤਾ ਗਿਆ। ਇਨ੍ਹਾਂ ਸਭ ਦੇ ਦਰਮਿਆਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਬਿਆਨ ਸਾਹਮਣੇ ਆਇਆ ਹੈ।
ਉਹਨਾਂ ਪੰਜਾਬ ਵਿਧਾਨ ਸਭਾ ਵਿਚ ਪ੍ਰਸਤਾਵ ਪਾਸ ਨੂੰ ਲੈ ਕੇ ਕਿਹਾ ਕਿ ਚੰਡੀਗੜ੍ਹ ਕੱਲ੍ਹਾ ਪੰਜਾਬ ਦਾ ਨਹੀਂ ਇਹ ਹਰਿਆਣੇ ਦਾ ਵੀ ਰਹੇਗਾ। ਚੰਡੀਗੜ੍ਹ ਦੋਵੇਂ ਸੂਬਿਆਂ ਹਰਿਆਣਾ ਤੇ ਪੰਜਾਬ ਦੀ ਰਾਜਧਾਨੀ ਹੈ ਤੇ ਰਹੇਗੀ।
ਦੋਵੇਂ ਸੂਬਿਆਂ ਵਿਚ ਸਿਰਫ ਚੰਡੀਗੜ੍ਹ ਦਾ ਮਸਲਾ ਹੀ ਨਹੀਂ ਸਗੋਂ ਕਈ ਮੁੱਦੇ ਹਨ। ਖੱਟਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਚੰਡੀਗੜ੍ਹ ਦੇ ਮੁਲਾਜ਼ਮਾਂ ਦੀ ਮੰਗ ਅਤੇ ਉਨ੍ਹਾਂ ਦੇ ਹਿੱਤ ਵਿਚ ਕੇਂਦਰੀ ਸੇਵਾ ਨਿਯਮ ਲਾਗੂ ਕਰਨ ਦਾ ਫ਼ੈਸਲਾ ਲਿਆ ਹੈ। ਪੰਜਾਬ ਸਰਕਾਰ ਇਸ ਮਸਲੇ ‘ਤੇ ਜਨਤਾ ਨੂੰ ਗੁੰਮਰਾਹ ਕਰ ਰਹੀ ਹੈ।