ਗੁਜਰਾਤ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ, ਕੱਤਿਆ ਚਰਖਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਦੋ ਦਿਨਾਂ ਦੌਰੇ 'ਤੇ ਹਨ ਪੰਜਾਬ ਦੇ ਮੁੱਖ ਮੰਤਰੀ ਮਾਨ ਤੇ ਦਿੱਲੀ ਦੇ ਸੀਐਮ ਕੇਜਰੀਵਾਲ

Photo

 

ਅਹਿਮਦਾਬਾਦ : ਪੰਜਾਬ ਦੀਆਂ ਵਿਧਾਨ ਸਭਾ ਚੋਣਾਂ 'ਚ ਇਤਿਹਾਸਕ ਜਿੱਤ ਹਾਸਲ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਦੀਆਂ ਨਜ਼ਰਾਂ ਹੁਣ ਗੁਜਰਾਤ 'ਤੇ ਟਿਕੀਆਂ ਹੋਈਆਂ ਹਨ। ਇਸ ਦੇ ਮੱਦੇਨਜ਼ਰ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਗੁਜਰਾਤ ਪੁੱਜੇ।

ਅਰਵਿੰਦ ਕੇਜਰੀਵਾਲ ਨਾਲ ਮਿਲ ਕੇ ਭਗਵੰਤ ਮਾਨ ਅਹਿਮਦਾਬਾਦ ਵਿਚ ਅੱਜ ਰੋਡ ਸ਼ੋਅ ਕਰਨਗੇ। ਗੁਜਰਾਤ ਦੌਰੇ ਦੌਰਾਨ ਇੰਡੋ-ਕੈਨੇਡਾ ਚੈਂਬਰ ਆਫ ਕਾਮਰਸ ਦੇ ਮੈਂਬਰਾਂ ਨੇ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ।

ਉਹਨਾਂ  ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ 'ਚ ਸ਼ਾਨਦਾਰ ਜਿੱਤ ਲਈ ਵਧਾਈ ਵੀ ਦਿੱਤੀ ਅਤੇ ਕਈ ਹੋਰ ਮੁੱਦਿਆਂ 'ਤੇ ਵਿਚਾਰ-ਵਟਾਂਦਰੇ ਕੀਤੇ। ਭਗਵੰਤ ਮਾਨ ਕੇਜਰੀਵਾਲ ਸਮੇਤ ਸਾਬਰਮਤੀ ਆਸ਼ਰਮ ਵੀ ਗਏ, ਜਿੱਥੇ ਉਨ੍ਹਾਂ ਨੇ ਚਰਖਾ ਕੱਤਿਆ।