ਗੁਜਰਾਤੀਆਂ ਨੂੰ 'ਦੰਗਾਈ' ਕਹਿਣਾ ਗਲਤ, ਲੋਕ ਕੇਜਰੀਵਾਲ ਨੂੰ ਮੂੰਹ ਤੋੜ ਜਵਾਬ ਦੇਣਗੇ- ਮਨਜਿੰਦਰ ਸਿਰਸਾ
ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਪਾਰਟੀ ਵਲੋਂ ਇਕ ਵਿਸ਼ੇਸ਼ ਭਾਈਚਾਰੇ ਨੂੰ ਖੁਸ਼ ਕਰਨ ਲਈ ਗੁਜਰਾਤੀਆਂ ਨੂੰ ‘ਦੰਗਈ’ ਕਹਿਣਾ ਬੇਹੱਦ ਸ਼ਰਮਨਾਕ ਹੈ।
ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗੁਜਰਾਤ ਫੇਰੀ ਦੇ ਚਲਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਪਾਰਟੀ ਵਲੋਂ ਇਕ ਵਿਸ਼ੇਸ਼ ਭਾਈਚਾਰੇ ਨੂੰ ਖੁਸ਼ ਕਰਨ ਲਈ ਗੁਜਰਾਤੀਆਂ ਨੂੰ ‘ਦੰਗਈ’ ਕਹਿਣਾ ਬੇਹੱਦ ਸ਼ਰਮਨਾਕ ਹੈ।
Manjinder Sirsa
ਮਨਜਿੰਦਰ ਸਿਰਸਾ ਨੇ ਕਿਹਾ ਕਿ ‘ਆਪ’ ਵਾਲਿਆਂ ਨੇ ਅਹਿਮਦਾਬਾਦ ਦੇ ਕਮਿਸ਼ਨਰ ਅਤੇ ਗੁਜਰਾਤ ਦੇ ਡੀਜੀਪੀ ਨੂੰ ਚਿੱਠੀ ਲਿਖੀ ਕਿ ਦੌਰੇ ਤੋਂ ਪਹਿਲਾਂ ਗੁੰਡੇ ਲੋਕਾਂ ਨੂੰ ਅੰਦਰ ਕਰ ਦਿੱਤਾ ਜਾਵੇ। ਉਹਨਾਂ ਦਾ ਕਹਿਣਾ ਹੈ ਕਿ ਅਰਵਿੰਦ ਕੇਜਰੀਵਾਲ ਨੇ ਵੋਟਾਂ ਲਈ ਗੁਜਰਾਤ ਦੇ ਲੋਕਾਂ ਨੂੰ ਗੁੰਡੇ ਆਖਿਆ ਹੈ, ਜੋ ਕਿ ਚੰਗੀ ਗੱਲ ਨਹੀਂ ਹੈ।
ਉਹਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੌਟੰਕੀ ਕਰਦੇ ਹਨ ਕਿ ਮੇਰੇ ਉੱਤੇ ਹਮਲਾ ਹੋਇਆ। ਅੰਦੋਲਨ ਵਿਚੋਂ ਨਿਕਲੇ ਲੋਕ ਪ੍ਰਦਰਸ਼ਨ ਵੀ ਸਵਿਕਾਰ ਨਹੀਂ ਕਰ ਰਹੇ, ਇਸ ਤੋਂ ਇਹਨਾਂ ਦੀ ਮਾਨਸਿਕਤਾ ਦਾ ਪਤਾ ਚੱਲਦਾ ਹੈ।
Arvind Kejriwal
ਸਿਰਸਾ ਨੇ ਕਿਹਾ ਕਿ ਮੈਂ ਗੁਜਰਾਤ ਦੇ ਲੋਕਾਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਇਹ ਸਭ ਤੋਂ ਵੱਡਾ ਦੰਗਈ ਹੈ, ਇਹ ਕਿਸੇ ਵਿਸ਼ੇਸ਼ ਵਰਗ ਦੀਆਂ ਵੋਟਾਂ ਲੈਣ ਲਈ ਇਹ ਸਭ ਆਖ ਰਿਹਾ ਹੈ। ਉਹਨਾਂ ਕਿਹਾ ਕਿ ਕੇਜਰੀਵਾਲ ਇਕ ਦੰਗਈ ਹੈ ਤੇ ਲੋਕ ਉਸ ਨੂੰ ਮੂੰਹ ਤੋੜ ਜਵਾਬ ਦੇਣਗੇ।