Arvind Kejriwal: 'ਆਪ' ਵਿਧਾਇਕਾਂ ਨੇ ਸੁਨੀਤਾ ਕੇਜਰੀਵਾਲ ਨਾਲ ਕੀਤੀ ਮੁਲਾਕਾਤ, ਕਿਹਾ- ਜੇਲ੍ਹ 'ਚੋਂ ਸਰਕਾਰ ਚਲਾਉਣ CM

ਏਜੰਸੀ

ਖ਼ਬਰਾਂ, ਰਾਸ਼ਟਰੀ

ਮੁੱਖ ਮੰਤਰੀ ਅਸਤੀਫ਼ਾ ਨਾ ਦੇਣ, ਆਤਿਸ਼ੀ ਨੇ ਕਿਹਾ- ਮੈਨੂੰ ਭਾਜਪਾ 'ਚ ਸ਼ਾਮਲ ਹੋਣ ਦਾ ਆਫਰ ਦਿੱਤਾ ਗਿਆ ਹੈ

Arvind Kejriwal, Sunita Kejriwal

ਨਵੀਂ ਦਿੱਲੀ - ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਮੰਗਲਵਾਰ ਦੁਪਹਿਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਵਿਧਾਇਕਾਂ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਸੁਨੀਤਾ ਦਾ ਸੁਨੇਹਾ ਦਿੱਤਾ। ਵਿਧਾਇਕਾਂ ਨੇ ਕਿਹਾ ਕਿ ਕੇਜਰੀਵਾਲ ਨੂੰ ਕਿਸੇ ਵੀ ਹਾਲਤ ਵਿਚ ਅਸਤੀਫ਼ਾ ਨਹੀਂ ਦੇਣਾ ਚਾਹੀਦਾ ਅਤੇ ਜੇਲ੍ਹ ਵਿਚੋਂ ਹੀ ਸਰਕਾਰ ਚਲਾਉਣੀ ਚਾਹੀਦੀ ਹੈ।

ਵਿਧਾਇਕਾ ਨੇ ਸੁਨੀਲ ਕੇਜਰੀਵਾਲ ਨੂੰ ਭਰੋਸਾ ਦਿਵਾਇਆ ਹੈ ਕਿ ਕੇਜਰੀਵਾਲ ਹੀ ਦਿੱਲੀ ਮੁੱਖ ਮੰਤਰੀ ਹਨ ਤੇ ਹਮੇਸ਼ਾ ਰਹਿਣਗੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਵੇਰੇ 10 ਵਜੇ ਦਿੱਲੀ ਦੀ ਮੰਤਰੀ ਆਤਿਸ਼ੀ ਮਾਰਲੇਨਾ ਨੇ ਮੰਗਲਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਕੀਤੀ ਅਤੇ ਦਾਅਵਾ ਕੀਤਾ - 'ਮੇਰੇ ਬਹੁਤ ਨਜ਼ਦੀਕੀ ਵਿਅਕਤੀ ਦੁਆਰਾ ਮੈਨੂੰ ਭਾਜਪਾ ਵਿੱਚ ਸ਼ਾਮਲ ਹੋਣ ਲਈ ਸੰਪਰਕ ਕੀਤਾ ਗਿਆ ਹੈ।

 

ਮੈਨੂੰ ਕਿਹਾ ਗਿਆ ਹੈ ਕਿ ਤੁਸੀਂ ਆਪਣਾ ਸਿਆਸੀ ਕਰੀਅਰ ਬਚਾਓ ਜਾਂ ਜੇਲ੍ਹ ਜਾਣ ਲਈ ਤਿਆਰ ਰਹੋ। ਓਧਰ ਅਰਵਿੰਦ ਕੇਜਰੀਵਾਲ ਨੇ ਵੀ ਜੇਲ੍ਹ ਤੋਂ ਦਿੱਲੀ ਵਾਸੀਆਂ ਲਈ ਸੰਦੇਸ਼ ਭੇਜਿਆ ਹੈ ਕਿ ਉਹ ਬਿਲਕੁਲ ਠੀਕ ਹਨ ਤੇ ਉਹਨਾਂ ਦੇ ਇਰਾਦੇ ਅੱਗੇ ਨਾਲੋਂ ਹੋਰ ਮਜ਼ਬੂਤ ਹੋ ਗਏ ਹਨ।