Lok Sabha Election: ਮੁਜ਼ੱਫਰਪੁਰ ਤੋਂ ਲੋਕ ਸਭਾ ਮੈਂਬਰ ਅਜੈ ਨਿਸ਼ਾਦ ਭਾਜਪਾ ਛੱਡ ਕੇ ਕਾਂਗਰਸ 'ਚ ਸ਼ਾਮਲ
ਭਾਜਪਾ ਨੇ ਹਾਲ ਹੀ ਵਿਚ ਉਨ੍ਹਾਂ ਦੀ ਟਿਕਟ ਕੱਟ ਦਿੱਤੀ ਸੀ।
ਨਵੀਂ ਦਿੱਲੀ - ਬਿਹਾਰ ਦੇ ਮੁਜ਼ੱਫਰਪੁਰ ਤੋਂ ਲੋਕ ਸਭਾ ਮੈਂਬਰ ਅਜੇ ਨਿਸ਼ਾਦ ਮੰਗਲਵਾਰ ਨੂੰ ਭਾਜਪਾ ਛੱਡ ਕੇ ਕਾਂਗਰਸ 'ਚ ਸ਼ਾਮਲ ਹੋ ਗਏ। ਭਾਜਪਾ ਨੇ ਹਾਲ ਹੀ ਵਿਚ ਉਨ੍ਹਾਂ ਦੀ ਟਿਕਟ ਕੱਟ ਦਿੱਤੀ ਸੀ। ਪਾਰਟੀ ਨੇ ਉਨ੍ਹਾਂ ਦੀ ਥਾਂ ਰਾਜਭੂਸ਼ਣ ਚੌਧਰੀ ਨੂੰ ਮੁਜ਼ੱਫਰਪੁਰ ਤੋਂ ਉਮੀਦਵਾਰ ਬਣਾਇਆ ਹੈ। ਕਾਂਗਰਸ ਦੇ ਮੀਡੀਆ ਵਿਭਾਗ ਦੇ ਮੁਖੀ ਪਵਨ ਖੇੜਾ, ਬਿਹਾਰ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਖਿਲੇਸ਼ ਪ੍ਰਸਾਦ ਸਿੰਘ ਅਤੇ ਪ੍ਰਦੇਸ਼ ਇੰਚਾਰਜ ਮੋਹਨ ਪ੍ਰਕਾਸ਼ ਨੇ ਨਿਸ਼ਾਦ ਦਾ ਪਾਰਟੀ 'ਚ ਸਵਾਗਤ ਕੀਤਾ।
ਸਾਬਕਾ ਕੇਂਦਰੀ ਮੰਤਰੀ ਜੈ ਨਰਾਇਣ ਨਿਸ਼ਾਦ ਦੇ ਬੇਟੇ ਅਜੈ ਨਿਸ਼ਾਦ ਨੇ ਕਿਹਾ, "ਮੈਂ ਕਿਸੇ ਦਾ ਹੰਕਾਰ ਤੋੜਨਾ ਹੈ ਅਤੇ ਆਪਣਾ ਗੁਆਚਿਆ ਸਨਮਾਨ ਵਾਪਸ ਲੈਣਾ ਹੈ। ''ਸੂਤਰਾਂ ਦਾ ਕਹਿਣਾ ਹੈ ਕਿ ਕਾਂਗਰਸ ਨਿਸ਼ਾਦ ਨੂੰ ਮੁਜ਼ੱਫਰਪੁਰ ਤੋਂ ਉਮੀਦਵਾਰ ਐਲਾਨ ਸਕਦੀ ਹੈ। ਕਾਂਗਰਸ 'ਚ ਸ਼ਾਮਲ ਹੋਣ ਤੋਂ ਪਹਿਲਾਂ ਨਿਸ਼ਾਦ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਕ ਪੋਸਟ 'ਚ ਭਾਜਪਾ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰਦੇ ਹੋਏ ਕਿਹਾ ਸੀ ਕਿ ਉਨ੍ਹਾਂ ਨਾਲ ਧੋਖਾ ਹੋਇਆ ਹੈ।
ਸਿੰਘ ਨੇ ਕਿਹਾ ਕਿ ਨਿਸ਼ਾਦ ਦੇ ਕਾਂਗਰਸ ਵਿਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਮੁਜ਼ੱਫਰਪੁਰ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਓਬੀਸੀ ਵੋਟਰਾਂ ਦਾ ਸਮਰਥਨ ਮਿਲੇਗਾ ਅਤੇ ਸੰਗਠਨ ਵੀ ਮਜ਼ਬੂਤ ਹੋਵੇਗਾ। ਨਿਸ਼ਾਦ ਨੇ ਕਿਹਾ ਕਿ ਉਹ ਸਮਾਜਿਕ ਨਿਆਂ ਪ੍ਰਤੀ ਰਾਹੁਲ ਗਾਂਧੀ ਦੇ ਦ੍ਰਿਸ਼ਟੀਕੋਣ ਤੋਂ ਪ੍ਰਭਾਵਿਤ ਹਨ।