Corona Virus : ਦੇਸ਼ ਚ 10 ਹਜ਼ਾਰ ਤੋਂ ਵੱਧ ਲੋਕਾਂ ਨੇ ਦਿੱਤੀ ਕਰੋਨਾ ਨੂੰ ਮਾਤ, ਹੁਣ ਤੱਕ 1223 ਮੌਤਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਦੇਸ਼ ਵਿਚ ਕਰੋਨਾ ਵਾਇਰਸ ਦੇ ਕੇਸਾਂ ਵਿਚ ਦਿਨੋਂ-ਦਿਨ ਇਜਾਫਾ ਹੋ ਰਿਹਾ ਹੈ। ਭਾਵੇਂ ਕਿ ਕਰੋਨਾ ਨੂੰ ਰੋਕਣ ਦੇ ਲਈ ਦੇਸ਼ ਵਿਚ ਲੌਕਡਾਊਨ ਲਗਾਇਆ ਗਿਆ ਹੈ

coronavirus

ਨਵੀਂ ਦਿੱਲੀ : ਦੇਸ਼ ਵਿਚ ਕਰੋਨਾ ਵਾਇਰਸ ਦੇ ਕੇਸਾਂ ਵਿਚ ਦਿਨੋਂ-ਦਿਨ ਇਜਾਫਾ ਹੋ ਰਿਹਾ ਹੈ। ਭਾਵੇਂ ਕਿ ਕਰੋਨਾ ਨੂੰ ਰੋਕਣ ਦੇ ਲਈ ਦੇਸ਼ ਵਿਚ ਲੌਕਡਾਊਨ ਲਗਾਇਆ ਗਿਆ ਹੈ ਪਰ ਫਿਰ ਵੀ ਆਏ ਦਿਨ ਨਵੇਂ ਕੇਸ ਸਾਹਮਣੇ ਆ ਰਹੇ ਹਨ। ਜਿਸ ਤੋਂ ਬਾਅਦ ਹੁਣ ਭਾਰਤ ਵਿਚ ਕਰੋਨਾ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 37,776 ਤੱਕ ਪਹੁੰਚ ਗਈ ਹੈ। ਜਿਨ੍ਹਾਂ ਵਿਚੋਂ 26,535 ਮਾਮਲੇ ਐਕਟਿਵ ਹਨ ਅਤੇ 1223 ਲੋਕਾਂ ਦੀ ਇਸ ਮਹਾਂਮਾਰੀ ਦੇ ਕਾਰਨ ਮੌਤ ਹੋ ਚੁੱਕੀ ਹੈ।

ਇਸ ਤੋਂ ਇਲਾਵਾ 10,000 ਹਜ਼ਾਰ ਤੋਂ ਜ਼ਿਆਦਾ ਲੋਕ ਇਸ ਵਾਇਰਸ ਨੂੰ ਮਾਤ ਦੇ ਕੇ ਠੀਕ ਹੋਣ ਤੋਂ ਬਾਅਦ ਆਪਣੇ ਘਰ ਪਹੁੰਚ ਗਏ ਹਨ। ਦੱਸ ਦੱਈਏ ਕਿ ਦੇਸ਼ ਵਿਚ ਸਭ ਤੋਂ ਵੱਧ ਪ੍ਰਭਾਵਿਤ ਰਾਜ ਮਹਾਂਰਾਸ਼ਟਰ ਹੈ ਜਿੱਥੇ ਕਰੋਨਾ ਪੌਜਟਿਵਾਂ ਦੀ ਗਿਣਤੀ 11,506 ਤੱਕ ਅੱਪੜ ਚੁੱਕੀ ਹੈ। ਇਸ ਦੇ ਨਾਲ ਹੀ ਅੱਜ ਮੁੰਬਈ ਦੇ ਮੀਰਾ ਰੋੜ ਸਥਿਤ ਇਕ ਹਾਸਪਤਾਲ ਵਿਚੋ  56 ਮਰੀਜ਼ ਠੀਕ ਹੋ ਕੇ ਘਰ ਪਰਤ ਗਏ ਹਨ।

 ਜ਼ਿਕਰਯੋਗ ਹੈ ਕਿ ਭਾਰਤ ਵਿਚ ਕਰੋਨਾ ਦੇ ਵੱਧ ਰਹੇ ਪ੍ਰਭਾਵ ਨੂੰ ਦੇਖ ਕੇਂਦਰ ਸਰਕਾਰ ਨੇ ਲੌਕਡਾਊਨ ਵਿਚ ਦੋ ਹਫ਼ਤੇ ਦਾ ਹੋਰ ਵਾਧਾ ਕੀਤਾ ਹੈ ਪਰ ਇਸ ਬਾਰ ਇਸ ਲੌਕਡਾਊਨ ਵਿਚ ਥੜੀ ਰਾਹਤ ਦੇਣ ਦੀ ਗੱਲ ਵੀ ਕੀਤੀ ਗਈ ਹੈ। ਜਿਸ ਤੇ ਚਲਦਿਆਂ ਦੇਸ਼ ਨੂੰ ਤਿੰਨ ਜ਼ੋਨਾਂ ਰੈੱਡ, ਗ੍ਰੀਨ ਅਤੇ ਸੰਤਰੀ ਵਿਚ ਵੰਡਿਆ ਗਿਆ ਹੈ।

ਇਨ੍ਹਾਂ ਵਿਚੋਂ ਗ੍ਰੀਨ ਅਤੇ ਸੰਗਤਰੀ ਜ਼ੋਨ ਵਿਚ ਕੁਝ ਸ਼ਰਤਾਂ ਦੇ ਅਧਾਰ ਤੇ ਰਾਹਤ ਦੇਣ ਨੂੰ ਕਿਹਾ ਗਿਆ ਹੈ। ਇਸ ਲਈ ਰੈੱਡ ਜ਼ੋਨ ਵਿਚ ਦੇਸ਼ ਦੇ 130 ਜ਼ਿਲ੍ਹਿਆਂ ਨੂੰ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਸੰਤਰੀ ਵਿਚ 284 ਅਤੇ ਗ੍ਰੀਨ ਵਿਚ 319 ਜ਼ਿਲ੍ਹਿਆਂ ਨੂੰ ਸ਼ਾਮਿਲ ਕੀਤਾ ਗਿਆ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।