ਦੇਸ਼ ’ਚ ਕੋਰੋਨਾ ਦੇ ਇਕ ਦਿਨ ’ਚ ਆਏ 4 ਲੱਖ ਦੇ ਕਰੀਬ ਮਾਮਲੇ, 3,689 ਹੋਰ ਲੋਕਾਂ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

15,68,16,031 ਲੋਕਾਂ ਨੂੰ ਲਗਾਈ ਜਾ ਚੁੱਕੀ ਹੈ ਕੋਰੋਨਾ ਵੈਕਸੀਨ

Corona Virus

ਨਵੀਂ ਦਿੱਲੀ: ਭਾਰਤ ’ਚ ਪਿਛਲੇ 24 ਘੰਟੇ ’ਚ ਕੋਰੋਨਾ ਵਾਇਰਸ ਦੇ ਇਕ ਦਿਨ ’ਚ ਹੁਣ ਤਕ ਦੇ ਰੀਕਾਰਡ ਚਾਰ ਲੱਖ ਦੇ ਕਰੀਬ ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਲਾਜ ਅਧੀਨ ਮਾਮਲਿਆਂ ਦੀ ਗਿਣਤੀ ਹੁਣ 33 ਲੱਖ ਦੇ ਪਾਰ ਹੋ ਗਈ ਹੈ।

 

 

ਕੇਂਦਰੀ ਸਿਹਤ ਮੰਤਰਾਲ ਦੇ ਅੰਕੜਿਆਂ ਮੁਤਾਬਕ ਕੋਰੋਨਾ ਵਾਇਰਸ ਲਾਗ ਦੇ  3,92,488 ਨਵੇਂ ਮਾਮਲੇ ਸਾਹਮਣੇ ਆਉਣ ਦੇ ਬਾਅਦ ਪੀੜਤਾਂ ਦੀ ਕੁਲ ਗਿਣਤੀ ਵੱਧ ਕੇ  1,95,57,457  ਹੋ ਗਈ ਹੈ ਅਤੇ 3689 ਹੋਰ ਲੋਕਾਂ ਦੀ ਮੌਤ ਹੋਣ ਦੇ ਬਾਅਦ ਕੁਲ ਮ੍ਰਿਤਕਾਂ ਦੀ ਗਿਣਤੀ ਵੱਧ ਕੇ 2,15,542 ਹੋ ਗਈ। 

ਦੇਸ਼ ’ਚ ਲਾਗ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ ਅਤੇ ਇਲਾਜ ਅਧੀਨ ਲੋਕਾਂ ਦੀ ਗਿਣਤੀ ਵੱਧ ਕੇ 33,49,644  ਹੋ ਗਈ ਹੈ। ਅੰਕੜਿਆਂ ਮੁਤਾਬਕ ਦੇਸ਼ ਦੇ ਲਾਗ ਦੇ ਬਾਅਦ ਠੀਕ ਹੋਏ ਲੋਕਾਂ ਦੀ ਗਿਣਤੀ ਵੱਧ ਕੇ 1,59,92,271 ਹੋ ਗਈ ਹੈ। 30 ਅਪ੍ਰੈਲ ਤਕ 28,83,37,385 ਸੈਂਪਲਾ ਦੀ ਜਾਂਚ ਕੀਤੀ ਗਈ ਜਿਨ੍ਹਾਂ ਵਿਚੋਂ 19,45,299 ਸੈਂਪਲਾਂ ਦੀ ਸ਼ੁਕਰਵਾਰ ਨੂੰ ਜਾਂਚ ਕੀਤੀ ਗਈ। ਦੇਸ਼ ਵਿਚ ਹੁਣ ਤੱਕ 15,68,16,031 ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਈ ਜਾ ਚੁੱਕੀ ਹੈ।