ਮੈਡੀਕਲ ਵਿਦਿਆਰਥੀਆਂ ਨੂੰ ਕੋਵਿਡ ਡਿਊਟੀ 'ਤੇ ਕੀਤਾ ਜਾ ਸਕਦਾ ਤੈਨਾਤ, PM ਮੋਦੀ ਨੇ ਲਿਆ ਫੈਸਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

PM ਮੋਦੀ ਦੀ ਮਾਹਰਾਂ ਨਾਲ ਮੀਟਿੰਗ ਖਤਮ, ਲਏ ਗਏ ਕਈ ਅਹਿਮ ਫੈਸਲੇ

PM Modi

ਨਵੀਂ ਦਿੱਲੀ:  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕੋਰੋਨਾ ਸੰਕਟ ਦੇ ਮੱਦੇਨਜ਼ਰ ਦੇਸ਼ ਵਿੱਚ ਆਕਸੀਜਨ ਅਤੇ ਦਵਾਈਆਂ ਦੀ ਘਾਟ ਉੱਤੇ ਮਾਹਰਾਂ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ, ਜਿਸ ਵਿੱਚ ਸਰਕਾਰ ਨੇ ਕਈ ਅਹਿਮ ਫੈਸਲੇ ਲਏ ਹਨ।

 

 

ਸਵੇਰੇ ਸਾਢੇ 9 ਵਜੇ ਤੋਂ ਚੱਲ ਰਹੀ ਇਸ ਬੈਠਕ ਵਿਚ ਇਹ ਫੈਸਲਾ ਲਿਆ ਗਿਆ ਹੈ ਕਿ ਵਿਗੜ ਰਹੇ ਹਾਲਾਤਾਂ ਦੇ ਮੱਦੇਨਜ਼ਰ ਮੈਡੀਕਲ ਵਿਦਿਆਰਥੀਆਂ ਨੂੰ ਦੇਸ਼ ਵਿਚ ਸਿਵਲ ਡਿਊਟੀ ਵਿਚ ਇਸਤੇਮਾਲ ਕੀਤਾ ਜਾਣਾ ਚਾਹੀਦਾ ਹੈ। ਇਸ ਮੀਟਿੰਗ ਵਿੱਚ ਨੀਟ ਦੀ ਪ੍ਰੀਖਿਆ ਬਾਰੇ ਵੀ ਵਿਚਾਰ ਵਟਾਂਦਰੇ ਕੀਤੇ ਗਏ। ਨਾਲ ਹੀ ਇਸ ਮੀਟਿੰਗ ਵਿੱਚ ਡਾਕਟਰਾਂ ਦੀ ਭਾਰੀ ਘਾਟ ਬਾਰੇ ਵੀ ਵਿਚਾਰ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਹੈ ਕਿ ਐਮਬੀਬੀਐਸ ਅਤੇ ਨਰਸਿੰਗ ਦੇ ਅੰਤਮ ਸਾਲ ਦੇ ਵਿਦਿਆਰਥੀਆਂ ਨੂੰ ਕੋਵਿਡ ਡਿਊਟੀ ਤੇ ਲਗਾਇਆ ਜਾ ਸਕਦਾ ਹੈ।

ਇਸ ਤੋਂ ਇਲਾਵਾ ਡਾਕਟਰ ਅਤੇ ਨਰਸਾਂ ਜੋ ਇਸ ਸਮੇਂ ਕੋਵਿਡ ਡਿਊਟੀ ਕਰ ਰਹੇ ਹਨ ਨੂੰ ਆਉਣ ਵਾਲੇ ਸਮੇਂ ਵਿਚ ਸਰਕਾਰੀ ਭਰਤੀ ਵਿਚ ਤਰਜੀਹ ਦਿੱਤੀ ਜਾਵੇਗੀ ਅਤੇ ਸਰਕਾਰ ਵੱਲੋਂ ਵਿੱਤੀ ਪ੍ਰੋਤਸਾਹਨ ਵੀ ਦਿੱਤੇ ਜਾਣਗੇ। ਦੱਸ ਦੇਈਏ ਕਿ ਇਸ ਬੈਠਕ ਵਿੱਚ ਮਹਾਂਮਾਰੀ ਨੂੰ ਵਧਾਉਣ ਅਤੇ ਰੋਕਣ ਦੇ ਤਰੀਕਿਆਂ ਤੇ ਮਨੁੱਖੀ ਸਰੋਤਾਂ ਦੀ ਸਥਿਤੀ ਨੂੰ ਲੈ ਕੇ  ਸਮੀਖਿਆ ਕੀਤੀ ਗਈ ਸੀ।