PM ਮੋਦੀ ਅੱਜ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਦੀ ਸਮੀਖਿਆ ਲਈ ਮਾਹਰਾਂ ਨਾਲ ਕਰਨਗੇ ਮੁਲਾਕਾਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਕੋਰੋਨਾ ਦਾ ਕਹਿਰ ਨਹੀਂ ਲੈ ਰਿਹਾ ਰੁਕਣ ਦਾ ਨਾਮ

pm modi

 ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਦੀ ਸਮੀਖਿਆ ਕਰਨ ਲਈ ਅੱਜ ਸਵੇਰੇ ਸਾਢੇ 9 ਵਜੇ ਮਾਹਿਰਾਂ ਨਾਲ ਮੁਲਾਕਾਤ ਕਰਨਗੇ।

ਕੋਰੋਨਾ ਵਾਇਰਸ ਦੀ ਦੂਜੀ ਲਹਿਰ ਨਾਲ ਜੂਝ ਰਹੇ ਦੇਸ਼ ਵਿਚ ਆਕਸੀਜਨ ਅਤੇ ਜ਼ਰੂਰੀ ਦਵਾਈਆਂ ਦੀ ਘਾਟ ਨੇ ਦੇਸ਼ ਵਿਚ ਇਕ ਵੱਡਾ ਸੰਕਟ ਪੈਦਾ ਕਰ ਦਿੱਤਾ ਹੈ। ਅਜਿਹੀ ਸਥਿਤੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਨੂੰ ਮਾਹਰਾਂ ਨਾਲ ਮੀਟਿੰਗ ਕਰਨ ਜਾ ਰਹੇ ਹਨ।

ਇਸ ਦੌਰਾਨ ਕੁਝ ਵਿਗਿਆਨੀਆਂ ਨੇ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਨੇ ਕੋਰੋਨਾ ਵਾਇਰਸ ਦੇ ਫੈਲਣ ਬਾਰੇ ਭਾਰਤ ਸਰਕਾਰ ਨੂੰ ਚੇਤਾਵਨੀ ਦਿੱਤੀ ਸੀ, ਪਰ ਸਰਕਾਰ ਨੇ ਉਨ੍ਹਾਂ ਦੀ ਚੇਤਾਵਨੀ ਨੂੰ ਨਜ਼ਰ ਅੰਦਾਜ਼ ਕਰ ਦਿੱਤਾ। ਸਰਕਾਰ ਦੁਆਰਾ ਸਥਾਪਤ ਕੀਤੇ ਵਿਗਿਆਨਕ ਸਲਾਹਕਾਰਾਂ ਦੇ ਮੰਚ ਨੇ ਮਾਰਚ ਵਿਚ ਹੀ ਭਾਰਤੀ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਸੀ। ਉਸ ਸਮੇਂ, ਕੋਵਿਡ -19 ਦਾ ਇੱਕ ਨਵਾਂ ਰੂਪ ਦੇਸ਼ ਵਿੱਚ ਮਿਲਿਆ ਸੀ।