ਗੁਜਰਾਤ 'ਚ ਵੱਡਾ ਹਾਦਸਾ: ਬੱਸ ਅਤੇ ਵੈਨ ਦੀ ਹੋਈ ਜ਼ਬਰਦਸਤ ਟੱਕਰ, ਚਾਰ ਲੋਕਾਂ ਦੀ ਗਈ ਜਾਨ
2 ਲੋਕ ਗੰਭੀਰ ਜ਼ਖ਼ਮੀ
Major accident in Gujarat
ਅਹਿਮਦਾਬਾਦ : ਗੁਜਰਾਤ ਵਿੱਚ ਸੋਮਵਾਰ ਸਵੇਰੇ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਥੋਂ ਦੇ ਸੁਰੇਂਦਰਨਗਰ ਜ਼ਿਲ੍ਹੇ ਵਿੱਚ ਬੱਸ ਅਤੇ ਵੈਨ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਸੜਕ ਹਾਦਸੇ 'ਚ 4 ਲੋਕਾਂ ਦੀ ਮੌਤ ਹੋ ਗਈ, ਜਦਕਿ 2 ਲੋਕ ਜ਼ਖਮੀ ਦੱਸੇ ਜਾ ਰਹੇ ਹਨ।
ਜਾਣਕਾਰੀ ਮੁਤਾਬਕ ਇਹ ਹਾਦਸਾ ਰਾਜਕੋਟ-ਅਹਿਮਦਾਬਾਦ ਹਾਈਵੇਅ 'ਤੇ ਕਟਾਰੀਆ ਪਿੰਡ ਨੇੜੇ ਵਾਪਰਿਆ। ਬੱਸ ਅਤੇ ਵੈਨ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਪੁਲਿਸ ਨੇ ਦੱਸਿਆ ਕਿ ਇੱਕ ਵੈਨ ਵਿੱਚ ਛੇ ਲੋਕ ਸਵਾਰ ਸਨ। ਇਹ ਸਾਰੇ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਰਾਜਕੋਟ ਤੋਂ ਰਾਜਸਥਾਨ ਜਾ ਰਹੇ ਸਨ।
ਲਿੰਬੜੀ ਪੁਲਿਸ ਨੇ ਦੱਸਿਆ ਕਿ ਵੈਨ ਬੇਕਾਬੂ ਹੋ ਕੇ ਉਲਟ ਦਿਸ਼ਾ ਤੋਂ ਆ ਰਹੀ ਬੱਸ ਨਾਲ ਸਿੱਧੀ ਟਕਰਾ ਗਈ। ਇਸ ਹਾਦਸੇ ਵਿੱਚ ਵੈਨ ਵਿੱਚ ਸਵਾਰ ਚਾਰ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਦੇ ਨਾਲ ਹੀ ਦੋ ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।