Himachal Pradesh News: ਹਿਮਾਚਲ ਪ੍ਰਦੇਸ਼ 'ਚ ਖੱਡ ਵਿੱਚ ਡਿੱਗੀ ਕਾਰ, 2 ਲੋਕਾਂ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

Himachal Pradesh News: 2 ਹੋਏ ਗੰਭੀਰ ਜ਼ਖ਼ਮੀ

Car falls into gorge in Himachal Pradesh News in punjabi

Car falls into gorge in Himachal Pradesh News in punjabi : ਹਿਮਾਚਲ ਪ੍ਰਦੇਸ਼ ਦੇ ਚੰਬਾ ਵਿੱਚ ਪਠਾਨਕੋਟ-ਭਰਮੌਰ ਰਾਸ਼ਟਰੀ ਰਾਜਮਾਰਗ 154-ਏ 'ਤੇ ਸ਼ੁੱਕਰਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਰਾਸ਼ਟਰੀ ਰਾਜਮਾਰਗ 'ਤੇ ਦਿਆਲੂ ਪੁਲ ਨੇੜੇ ਇੱਕ ਕਾਰ ਖੱਡ ਵਿੱਚ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਕਾਰ ਵਿੱਚ ਚਾਰ ਲੋਕ ਸਵਾਰ ਸਨ। ਇਨ੍ਹਾਂ ਵਿੱਚੋਂ ਦੋ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਗੰਭੀਰ ਜ਼ਖ਼ਮੀਆਂ ਨੂੰ ਡਲਹੌਜ਼ੀ ਵਿੱਚ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਚੰਬਾ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਗਿਆ। ਹਾਦਸਾਗ੍ਰਸਤ ਕਾਰ ਨੰਬਰ HP-39-A-7914 ਨੂੰ ਅਮਿਤ ਕੁਮਾਰ ਉਰਫ਼ ਲੱਕੀ ਚਲਾ ਰਿਹਾ ਸੀ। ਕਾਰ ਵਿੱਚ ਅਸ਼ੋਕ ਕੁਮਾਰ, ਮਹਿੰਦਰ ਸਿੰਘ ਅਤੇ ਦੇਵਰਾਜ ਬੇਤਨਾ ਸਵਾਰ ਸਨ। ਇਨ੍ਹਾਂ ਵਿੱਚੋਂ ਮਹਿੰਦਰ ਕੁਮਾਰ ਅਤੇ ਅਸ਼ੋਕ ਕੁਮਾਰ ਦੀ ਮੌਤ ਹੋ ਗਈ।

ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਜਿਵੇਂ ਹੀ ਸਥਾਨਕ ਲੋਕਾਂ ਨੇ ਗੱਡੀ ਡਿੱਗਣ ਦੀ ਆਵਾਜ਼ ਸੁਣੀ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਇਸ ਤੋਂ ਬਾਅਦ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਅੱਧੀ ਰਾਤ ਨੂੰ ਖੱਡ ਵਿੱਚੋਂ ਕੱਢਿਆ ਗਿਆ ਅਤੇ ਜ਼ਖ਼ਮੀਆਂ ਨੂੰ ਡਲਹੌਜ਼ੀ ਹਸਪਤਾਲ ਲਿਜਾਇਆ ਗਿਆ।

ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਦਿੱਤਾ ਗਿਆ ਹੈ ਅਤੇ ਲਾਸ਼ਾਂ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ।

(For more news apart from A breach occurred in 'Car falls into gorge in Himachal Pradesh News in punjabi' , stay tuned to Rozana Spokesman)