Punjab vs Haryana water Row: ਪਾਣੀਆਂ ਦੀ ਵੰਡ ਦਾ ਮਸਲਾ ਹੋਵੇਗਾ ਹੱਲ? ਕੇਂਦਰ ਨੇ ਸੱਦੀ ਉੱਚ ਪੱਧਰੀ ਮੀਟਿੰਗ

ਏਜੰਸੀ

ਖ਼ਬਰਾਂ, ਰਾਸ਼ਟਰੀ

ਸਬੰਧਤ ਰਾਜਾਂ ਦੇ ਸਕੱਤਰ ਹੋਣਗੇ ਸ਼ਾਮਲ

 Punjab vs Haryana water Row news in punjabi

 

Punjab vs Haryana water Row news in punjabi: ਪਾਣੀਆਂ ਦੀ ਵੰਡ ਦੇ ਮੁੱਦੇ 'ਤੇ ਪੰਜਾਬ ਸਰਕਾਰ ਵੱਲੋਂ ਸੱਦੀ ਗਈ ਆਲ ਪਾਰਟੀ ਮੀਟਿੰਗ ਵਿੱਚ ਸਾਰੀਆਂ ਪਾਰਟੀਆਂ ਦੇ ਆਗੂ ਪਹੁੰਚੇ। ਮੀਟਿੰਗ ਦੀ ਅਗਵਾਈ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ। ਦੱਸਿਆ ਜਾ ਰਿਹਾ ਹੈ ਕਿ ਮੀਟਿੰਗ ਵਿੱਚ ਪਾਣੀਆਂ ਦੀ ਵੰਡ 'ਤੇ ਇਕਜੁਟ ਹੋ ਕੇ ਵੱਡਾ ਫੈਸਲਾ ਲਿਆ ਗਿਆ।

ਇਸੇ ਦੌਰਾਨ ਕੇਂਦਰ ਵੀ ਇਸ ਮਸਲੇ ਉੱਤੇ ਗੰਭੀਰ ਹੋ ਗਿਆ ਹੈ। ਉਸਨੇ ਵੀ ਇੱਕ ਉੱਚ ਪੱਧਰੀ ਮੀਟਿੰਗ ਦਾ ਆਯੋਜਨ ਕੀਤਾ ਜਿਸ ਵਿਚ ਪੰਜਾਬ-ਹਰਿਆਣਾ ਰਾਜਸਥਾਨ, ਹਿਮਾਚਲ ਪ੍ਰਦੇਸ਼ ਤੇ ਦਿੱਲੀ ਦੇ ਉੱਚ ਅਧਿਕਾਰੀ ਸ਼ਾਮਲ ਹੋਣਗੇ। ਖ਼ਬਰ ਇਹ ਹੈ ਕਿ ਕੇਂਦਰੀ ਗ੍ਰਹਿ ਸਕੱਤਰ ਨੇ ਇਨ੍ਹਾਂ ਰਾਜਾਂ ਦੇ ਸਾਰੇ ਸਕੱਤਰਾਂ ਨੂੰ ਮੀਟਿੰਗ ਲਈ ਤਲਬ ਕੀਤਾ ਹੈ। ਇਸ ਮੀਟਿੰਗ ਵਿਚ ਸਾਰੇ ਰਾਜਾਂ ਦੇ ਪੱਖ ਸੁਣ ਕੇ ਕੋਈ ਅਗਲਾ ਫ਼ੈਸਲਾ ਲਿਆ ਜਾਵੇਗਾ। ਹੁਣ ਦੇਖਣਾ ਹੋਵੇਗਾ ਕਿ ਇਨ੍ਹਾਂ ਮੀਟਿੰਗਾਂ ਤੋਂ ਬਾਅਦ ਪਾਣੀਆਂ ਦਾ ਮਸਲਾ ਕਿੱਥੇ ਜਾ ਕੇ ਰੁਕਦਾ ਹੈ।