ਮੋਦੀ ਨੇ ਦਿੱਤਾ ਕਿਸਾਨਾਂ ਨੂੰ ਵੱਡਾ ਤੋਹਫਾ, ਸਲਾਨਾ ਮਿਲਣਗੇ 6 ਹਜ਼ਾਰ ਰੁਪਏ

ਏਜੰਸੀ

ਖ਼ਬਰਾਂ, ਰਾਸ਼ਟਰੀ

ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਦੂਜੀ ਵਾਰ ਬਣੀ ਸਰਕਾਰ ਨੇ ਮੰਤਰੀਮੰਡਲ ਦੀ ਪਹਿਲੀ ਬੈਠਕ ਵਿੱਚ ਦੇਸ਼ ਦੇ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ।

Pm Modi kisan pension yojana

ਨਵੀਂ ਦਿੱਲੀ :   ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਦੂਜੀ ਵਾਰ ਬਣੀ ਸਰਕਾਰ ਨੇ ਮੰਤਰੀਮੰਡਲ ਦੀ ਪਹਿਲੀ ਬੈਠਕ ਵਿੱਚ ਦੇਸ਼ ਦੇ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਪੀਐਮ ਕਿਸਾਨ ਯੋਜਨਾ ਦਾ ਮੁਨਾਫ਼ਾ ਹੁਣ ਸਾਰੇ ਕਿਸਾਨਾਂ ਨੂੰ ਮਿਲੇਗਾ। ਮੋਦੀ ਸਰਕਾਰ ਨੇ ਆਪਣੀ ਪਹਿਲੀ ਬੈਠਕ ਵਿੱਚ ਕਿਸਾਨਾਂ ਲਈ ਬਹੁਤ ਵੱਡਾ ਫੈਸਲਾ ਲਿਆ ਹੈ। ਜਿਸ 'ਚ ਉਨ੍ਹਾਂ ਨੇ 6 ਹਜ਼ਾਰ ਰੁਪਏ ਸਾਰੇ ਕਿਸਾਨਾਂ ਨੂੰ ਦੇਣ ਦਾ ਵਾਅਦਾ ਪੂਰਾ ਕਰ ਦਿੱਤਾ ਹੈ। ਇਸ ਬੈਠਕ ਵਿੱਚ ਕਿਸਾਨਾਂ ਲਈ ਇੱਕ ਪੈਨਸ਼ਨ ਯੋਜਨਾ ਤਿਆਰ ਕੀਤੀ ਗਈ ਹੈ।

ਜਿਸ ਵਿੱਚ 12-13 ਕਰੋੜ ਕਿਸਾਨਾਂ ਨੂੰ ਕਵਰ ਕੀਤਾ ਜਾਵੇਗਾ। ਇਸ ਮਾਮਲੇ ਵਿੱਚ ਸਰਕਾਰ ਆਪਣੇ ਪਹਿਲੇ ਪੜਾਅ ਵਿੱਚ 5 ਕਰੋੜ ਕਿਸਾਨਾਂ ਤੱਕ ਪਹੁੰਚੇਗੀ। ਇਸ ਯੋਜਨਾ ਦੇ ਤਹਿਤ 18 ਤੋਂ 40 ਸਾਲ ਤੱਕ ਦੀ ਉਮਰ ਵਾਲੇ ਕਿਸਾਨ ਇਸ ਯੋਜਨਾ ਦਾ ਫਾਇਦਾ ਲੈ ਸਕਣਗੇ । ਜਿਸ ਵਿੱਚ ਜਦੋਂ ਉਹ ਆਪਣੇ 60 ਸਾਲ ਪੂਰੇ ਕਰ ਲੈਣਗੇ ਤਾਂ ਉਨ੍ਹਾਂ ਨੂੰ 3000 ਰੁਪਏ ਮਹੀਨਾ ਪੈਨਸ਼ਨ ਦਿੱਤੀ ਜਾਵੇਗੀ। ਇਸ ਯੋਜਨਾ ਤਹਿਤ ਜੇਕਰ ਮੁਨਾਫ਼ਾ ਪਾਉਣ ਵਾਲੇ ਵਿਅਕਤੀ ਦੀ ਮੌਤ ਹੋ ਜਾਂਦੀ ਹੈ ਤਾਂ ਉਸਦੀ ਪਤਨੀ ਨੂੰ 50% ਰਕਮ ਮਿਲਦੀ ਰਹੇਗੀ।

ਇਸ ਯੋਜਨਾ ਉੱਤੇ 10 ਹਜ਼ਾਰ ਕਰੋੜ ਰੁਪਏ ਖਰਚ ਹੋਣਗੇ। ਦੱਸ ਦੇਈਏ ਕਿ ਕਿਸਾਨ ਸਨਮਾਨ ਨਿਧੀ ਦੇ ਤਹਿਤ ਦੋ ਹੈਕਟੇਅਰ ਤੱਕ ਦੀ ਜ਼ਮੀਨ ਵਾਲੇ ਕਿਸਾਨਾਂ ਨੂੰ ਸਰਕਾਰ ਤਿੰਨ ਕਿਸ਼ਤਾਂ ਵਿੱਚ 6000 ਰੁਪਏ ਸਾਲਾਨਾ ਦੇ ਰਹੀ ਹੈ । ਪ੍ਰਧਾਨਮੰਤਰੀ ਪੈਨਸ਼ਨ ਯੋਜਨਾ ਦੇ ਤਹਿਤ ਹੁਣ 60 ਸਾਲ ਤੱਕ ਦੇ ਕਿਸਾਨਾਂ ਨੂੰ 3000 ਰੁਪਏ ਪੈਨਸ਼ਨ ਦਿੱਤੀ ਜਾਵੇਗੀ। ਇਸ ਯੋਜਨਾ ਦੇ ਤਹਿਤ ਪਹਿਲੇ ਪੜਾਅ ਵਿੱਚ 5 ਕਰੋੜ ਕਿਸਾਨ ਸ਼ਾਮਿਲ ਕੀਤੇ ਜਾਣਗੇ।

ਜਿਸ ਵਿੱਚ 18 ਤੋਂ 40 ਸਾਲ ਤੱਕ ਦੇ ਕਿਸਾਨ ਸ਼ਾਮਿਲ ਹੋਣਗੇ। ਇਸ ਵਿੱਚ 18 ਸਾਲ ਦੇ ਕਿਸਾਨ ਨੂੰ 55 ਰੁਪਏ ਮਹੀਨਾ ਦੇਣੇ ਪੈਣਗੇ। ਇਸ ਮਾਮਲੇ ਵਿੱਚ ਜੇਕਰ ਕਿਸਾਨ ਹਰ ਮਹੀਨੇ 100 ਰੁਪਏ ਜਮ੍ਹਾਂ ਕਰਦਾ ਹੈ ਤਾਂ ਸਰਕਾਰ ਹਰ ਮਹੀਨੇ ਉਸ ਵਿੱਚ 100 ਰੁਪਏ ਜਮ੍ਹਾਂ ਕਰੇਗੀ। ਜਿਸ ਵਿੱਚ 60 ਸਾਲ ਦੀ ਉਮਰ ਦੇ ਬਾਅਦ ਉਸਨੂੰ 3000 ਤੱਕ ਦੀ ਪੈਨਸ਼ਨ ਦਿੱਤੀ ਜਾਵੇਗੀ। ਸਰਕਾਰ ਵੱਲੋਂ ਇਸ ਯੋਜਨਾ ‘ਤੇ ਕੁੱਲ 10 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਜਾਣਗੇ ।

ਇਸ ਮਾਮਲੇ ਵਿੱਚ ਦੱਸਿਆ ਜਾ ਰਿਹਾ ਹੈ ਕਿ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਪੈਨਸ਼ਨ ਦੇਣ ਦੀ ਯੋਜਨਾ ਹਰਿਆਣਾ ਤੋਂ ਲਈ ਹੈ । ਮਿਲੀ ਜਾਣਕਾਰੀ ਵਿੱਚ ਪਤਾ ਲੱਗਿਆ ਹੈ ਕਿ ਇਸ ਯੋਜਨਾ ਦੇ ਤਹਿਤ 5 ਏਕੜ ਜ਼ਮੀਨ ਵਾਲੇ ਕਿਸਾਨ ਪਰਿਵਾਰਾਂ ਨੂੰ ਪੈਨਸ਼ਨ ਦਿੱਤੀ ਜਾਣੀ ਹੈ । ਜਿਸ ਲਈ ਮਹੀਨੇ ਦੀ 15 ਹਜ਼ਾਰ ਰੁਪਏ ਤੋਂ ਘੱਟ ਕਮਾਈ ਦੀ ਸੀਮਾ ਤੈਅ ਕੀਤੀ ਜਾ ਰਹੀ ਹੈ ।