ਦੇਸ਼ ‘ਚ ਪਿਛਲੇ 24 ਘੰਟੇ ‘ਚ ਕਰੋਨਾ ਦੇ ਆਏ 8171 ਨਵੇਂ ਮਾਮਲੇ, 204 ਮਰੀਜ਼ਾਂ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਦੇਸ਼ ਚ ਕਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸੇ ਤਹਿਤ ਪਿਛਲੇ 24 ਘੰਟੇ ਵਿਚ ਇੱਥੇ 8 ਹਜ਼ਾਰ ਤੋਂ ਜ਼ਿਆਦਾ ਮਾਮਲੇ ਸਾਹਮਣੇ ਆ ਚੁੱਕੇ ਹਨ।

Covid 19

ਨਵੀਂ ਦਿੱਲੀ : ਦੇਸ਼ ਚ ਕਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸੇ ਤਹਿਤ ਪਿਛਲੇ 24 ਘੰਟੇ ਵਿਚ ਇੱਥੇ 8 ਹਜ਼ਾਰ ਤੋਂ ਜ਼ਿਆਦਾ ਮਾਮਲੇ ਸਾਹਮਣੇ ਆ ਚੁੱਕੇ ਹਨ। ਉਧਰ ਸਿਹਤ ਮੰਤਰਾਲੇ ਵੱਲੋਂ ਜ਼ਾਰੀ ਕੀਤੇ ਅੰਕੜਿਆਂ ਅਨੁਸਾਰ ਦੇਸ਼ ਵਿਚ ਪਿਛਲੇ 24 ਘੰਟੇ ਦੇ ਅੰਦਰ 8,171 ਨਵੇਂ ਮਾਮਲੇ ਦਰਜ਼ ਹੋ ਚੁੱਕੇ ਹਨ ਅਤੇ ਇਸ ਦੇ ਨਾਲ ਹੀ 204 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਸ ਤੋਂ ਇਲਾਵਾ 24 ਘੰਟੇ ਦੇ ਵਿਚ-ਵਿਚ 3709 ਲੋਕ ਕਰੋਨਾ ਵਾਇਰਸ ਨੂੰ ਮਾਤ ਦੇ ਕੇ ਠੀਕ ਹੋ ਚੁੱਕੇ ਹਨ। ਦੱਸ  ਦੱਈਏ ਕਿ ਹੁਣ ਤੱਕ ਦੇਸ਼ ਵਿਚ 1,98,706 ਕਰੋਨਾ ਦੇ ਕੇਸ ਦਰਜ਼ ਹੋ ਚੁੱਕੇ ਹਨ ਅਤੇ 5,598 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਰਾਹਤ ਦੀ ਗੱਲ ਇਹ ਵੀ ਹੈ ਕਿ  ਹੁਣ ਤੱਕ 50 ਫੀਸਦੀ 95,527 ਕਰੋਨਾ ਦੇ ਮਰੀਜ਼ ਇਸ ਵਾਇਰਸ ਨੂੰ ਮਾਤ ਦੇ ਕੇ ਸਿਹਤਯਾਬ ਹੋ ਚੁੱਕੇ ਹਨ।

ਜਿਸ ਤੋਂ ਬਾਅਦ ਹੁਣ ਦੇਸ਼ ਵਿਚ ਐਕਟਿਵ ਕੇਸ 97,581 ਮਾਮਲੇ ਹਨ। ਦੇਸ਼ ਵਿਚ ਸਭ ਤੋਂ ਵੱਧ ਪ੍ਰਭਾਵਿਤ ਰਾਜ ਮਹਾਂਰਾਸ਼ਟਰ ਹੈ ਜਿੱਥੇ ਹੁਣ ਤੱਕ ਕਰੋਨਾ ਵਾਇਰਸ ਦੇ ਅੰਕੜਿਆਂ ਦੀ ਗਿਣਤੀ 70 ਹਜ਼ਾਰ ਨੂੰ ਪਾਰ ਕਰ ਗਈ ਹੈ। ਇਸ ਦੇ ਨਾਲ ਹੀ 2,362 ਲੋਕਾਂ ਦੀ ਇੱਥੇ ਕਰੋਨਾ ਮਹਾਂਮਾਰੀ ਦੇ ਕਾਰਨ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਇੱਥੇ 30 ਹਜ਼ਾਰ ਤੋਂ ਜ਼ਿਆਦਾ ਲੋਕ ਸਿਹਤਯਾਬ ਹੋ ਚੁੱਕੇ ਹਨ।

ਦੂਸਰੇ ਨੰਬਰ ਤੇ ਤਾਮਿਲਨਾਡੂ ਆਉਂਦਾ ਹੈ ਜਿੱਥੇ ਹੁਣ ਤੱਕ 23 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਰਿਪੋਰਟ ਪੌਜਟਿਵ ਆਈ ਹੈ ਅਤੇ 184 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ ਦੇਸ਼ ਵਿਚ ਤੀਜ਼ੇ ਨੰਬਰ ਤੇ ਰਾਜਧਾਨੀ ਦਿੱਲੀ ਆ ਰਹੀ ਹੈ। ਜਿੱਥੇ ਹੁਣ ਤੱਕ 20,834 ਕੇਸ ਦਰਜ਼ ਹੋ ਚੁੱਕੇ ਹਨ ਅਤੇ ਇਨ੍ਹਾਂ ਵਿਚੋਂ 532 ਲੋਕਾਂ ਦੀ ਕਰੋਨਾ ਵਾਇਰਸ ਦੇ ਕਾਰਨ ਮੌਤ ਹੋ ਚੁੱਕੀ ਹੈ। ਇਸ ਤਰ੍ਹਾਂ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਵੀ ਕਰੋਨਾ ਵਾਇਰਸ ਦੇ ਕੇਸਾਂ ਵਿਚ ਇਸੇ ਤਰ੍ਹਾਂ ਇਜ਼ਾਫਾ ਹੋ ਰਿਹਾ ਹੈ।