ਭਾਰਤੀ ਮੂਲ ਦੇ ਅਮਰੀਕੀ ਨਾਗਰਿਕ ਅਜੈ ਬੰਗਾ ਨੇ ਵਿਸ਼ਵ ਬੈਂਕ ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ

ਏਜੰਸੀ

ਖ਼ਬਰਾਂ, ਰਾਸ਼ਟਰੀ

3 ਮਈ ਨੂੰ ਵਿਸ਼ਵ ਬੈਂਕ ਦੇ ਕਾਰਜਕਾਰੀ ਡਾਇਰੈਕਟਰਾਂ ਨੇ ਬੰਗਾ ਦੀ ਨਿਯੁਕਤੀ ਦਾ ਐਲਾਨ ਕੀਤਾ ਸੀ

Ajay Banga

ਨਵੀਂ ਦਿੱਲੀ - ਭਾਰਤੀ ਮੂਲ ਦੇ ਅਮਰੀਕੀ ਨਾਗਰਿਕ ਅਜੈ ਬੰਗਾ ਨੇ ਅੱਜ 2 ਜੂਨ ਨੂੰ 5 ਸਾਲਾਂ ਲਈ ਵਿਸ਼ਵ ਬੈਂਕ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ 3 ਮਈ ਨੂੰ ਵਿਸ਼ਵ ਬੈਂਕ ਦੇ ਕਾਰਜਕਾਰੀ ਡਾਇਰੈਕਟਰਾਂ ਨੇ ਬੰਗਾ ਦੀ ਨਿਯੁਕਤੀ ਦਾ ਐਲਾਨ ਕੀਤਾ ਸੀ। ਅਜੇ ਬੰਗਾ ਇਸ ਤੋਂ ਪਹਿਲਾਂ ਮਾਸਟਰਕਾਰਡ ਦੇ ਸੀਈਓ ਦੇ ਅਹੁਦੇ 'ਤੇ ਰਹਿ ਚੁੱਕੇ ਹਨ। ਉਨ੍ਹਾਂ ਨੂੰ ਇਸ ਅਹੁਦੇ ਲਈ ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ ਨਾਮਜ਼ਦ ਕੀਤਾ ਸੀ। ਇਸ ਦੇ ਨਾਲ ਹੀ ਇਸ ਅਹੁਦੇ ਲਈ ਕੋਈ ਹੋਰ ਦਾਅਵੇਦਾਰ ਅੱਗੇ ਨਹੀਂ ਆਇਆ ਸੀ। ਉਹ ਮੌਜੂਦਾ ਚੇਅਰਮੈਨ ਡੇਵਿਡ ਮਾਲਪਾਸ ਦੀ ਥਾਂ ਲੈਣਗੇ।