ਦੇਸ਼ ਭਰ ਵਿਚ ਗ੍ਰਿਫ਼ਤਾਰ ਕੀਤੇ ਗਏ 160 ਆਈਐਸ ਮੈਂਬਰ ਅਤੇ ਸਮਰਥਕ

ਏਜੰਸੀ

ਖ਼ਬਰਾਂ, ਰਾਸ਼ਟਰੀ

ਲੋਕ ਸਭਾ ਨੂੰ ਸੂਚਿਤ ਕੀਤਾ ਗਿਆ ਕਿ ਅਤਿਵਾਦੀ ਸੰਗਠਨ ਇਸਲਾਮਿਕ ਸਟੇਟ ਦੇ 160 ਮੈਂਬਰਾਂ ਤੇ ਸਮਰਥਕਾਂ ਨੂੰ ਦੇਸ਼ ਦੇ ਅਲੱਗ ਅਲੱਗ ਹਿੱਸਿਆਂ ਵਿਚੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

Arrested

ਨਵੀਂ ਦਿੱਲੀ: ਮੰਗਲਵਾਰ ਨੂੰ ਲੋਕ ਸਭਾ ਨੂੰ ਸੂਚਿਤ ਕੀਤਾ ਗਿਆ ਕਿ ਅਤਿਵਾਦੀ ਸੰਗਠਨ ਇਸਲਾਮਿਕ ਸਟੇਟ ਦੇ 160 ਮੈਂਬਰਾਂ ਅਤੇ ਸਮਰਥਕਾਂ ਨੂੰ ਦੇਸ਼ ਦੇ ਅਲੱਗ ਅਲੱਗ ਹਿੱਸਿਆਂ ਵਿਚੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਕੇਂਦਰੀ ਗ੍ਰਹਿ ਰਾਜ ਮੰਤਰੀ ਜੀ ਕਿਸ਼ਨ ਰੈਡੀ ਨੇ ਕਿਹਾ ਕਿ ਆਤਿਵਾਦੀ ਖਤਰਿਆਂ ਬਾਰੇ ਖ਼ੂਫ਼ੀਆ ਜਾਣਕਾਰੀ ਨਿਯਮਿਤ ਤੌਰ ਤੇ ਸੂਬਾ ਸਰਕਾਰਾਂ ਅਤੇ ਏਜੰਸੀਆਂ ਨਾਲ ਸਾਂਝੀਆ ਕੀਤੀਆਂ ਜਾਦੀਆਂ ਹਨ। ਜੋ ਕਿ ਲੋੜੀਂਦੇ ਕਦਮ ਚੁੱਕਣ ਦੀ ਸਲਾਹ ਦਿੰਦੀਆਂ ਹਨ ਅਤੇ ਕਿਸੇ ਵੀ ਅਣਚਾਹੀ ਘਟਨਾ ਨੂੰ ਰੋਕਣ ਲਈ ਅਪਣੇ ਖੇਤਰ ਨਿਰਮਾਣ ਬਾਰੇ ਜਾਗਰੂਕ ਕਰਦੀਆਂ ਹਨ।

ਉਹਨਾਂ ਨੇ ਲਿਖਤੀ ਜਵਾਬ ਵਿਚ ਦੱਸਿਆ ਕਿ ਕੇਂਦਰੀ ਜਾਂਚ ਏਜੰਸੀ ਅਤੇ ਸੂਬਿਆਂ ਦੀ ਪੁਲਿਸ ਨੇ ਆਈਐਸ ਦੇ ਮੈਂਬਰਾਂ ਅਤੇ ਸਮਰਥਕਾਂ ਵਿਰੁੱਧ ਮਾਮਲੇ ਦਰਜ ਕੀਤੇ ਹਨ ਅਤੇ ਪੂਰੇ ਦੇਸ਼ ਵਿਚ ਹੁਣ ਤੱਕ 160 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਰੈਡੀ ਨੇ ਕਿਹਾ ਕਿ ਕੇਰਲ ਸਮੇਤ ਵੱਖ ਵੱਖ ਸੂਬਿਆਂ ਦੇ ਕੁਝ ਲੋਕਾਂ ਦੇ ਆਈਐਸ ਵਿਚ ਸ਼ਾਮਲ ਹੋਣ ਦੇ ਮਾਮਲੇ ਕੇਂਦਰੀ ਅਤੇ ਸੁਰੱਖਿਆ ਏਜੰਸੀਆਂ ਦੇ ਧਿਆਨ ਵਿਚ ਆਏ ਹਨ।