ਅਪਣੀ ਜਾਨ ਖ਼ਤਰੇ ਵਿਚ ਪਾ ਕੇ ਦੂਜਿਆਂ ਦੀ ਜਾਨ ਬਚਾ ਰਹੇ ਹਨ ਡਾਕਟਰ : ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਵਿਡ-19 ਮਹਾਂਮਾਰੀ ਵਿਰੁਧ ਬਹਾਦਰੀ ਨਾਲ ਅਪਣੀ ਜ਼ਿੰਮੇਵਾਰੀ ਨਿਭਾ ਰਹੇ ਡਾਕਟਰਾਂ ਦੀ ਸ਼ਲਾਘਾ
ਨਵੀਂ ਦਿੱਲੀ, 1 ਜੁਲਾਈ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਵਿਡ-19 ਮਹਾਂਮਾਰੀ ਵਿਰੁਧ ਬਹਾਦਰੀ ਨਾਲ ਅਪਣੀ ਜ਼ਿੰਮੇਵਾਰੀ ਨਿਭਾ ਰਹੇ ਡਾਕਟਰਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਹ ਖ਼ੁਦ ਅਪਣੀ ਜ਼ਿੰਦਗੀ ਖ਼ਤਰੇ ਵਿਚ ਪਾ ਕੇ ਦੂਜਿਆਂ ਦੀ ਜਾਨ ਬਚਾ ਰਹੇ ਹਨ। ਡਾਕਟਰ ਦਿਵਸ ਮੌਕੇ ਪ੍ਰਧਾਨ ਮੰਤਰੀ ਨੇ ਟਵਿਟਰ ’ਤੇ ਕਿਹਾ, ‘ਭਾਰਤ ਆਸਾਧਾਰਣ ਸੇਵਾ ਕਰ ਰਹੇ ਅਪਣੇ ਡਾਕਟਰਾਂ ਨੂੰ ਸਲੂਟ ਕਰਦਾ ਹੈ।
ਕੋਵਿਡ-19 ਮਹਾਮਾਰੀ ਵਿਰੁਧ ਸਾਡੇ ਡਾਕਟਰ ਅਗਲੇ ਮੋਰਚੇ ’ਤੇ ਸ਼ਾਨਦਾਰ ਲੜਾਈ ਲੜ ਰਹੇ ਹਨ।’ ਪ੍ਰਧਾਨ ਮੰਤਰੀ ਨੇ ਵੀਡੀਉ ਵੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਇਕ ਮਾਂ ਬੱਚੇ ਨੂੰ ਜਨਮ ਦਿੰਦੀ ਹੈ ਪਰ ਡਾਕਟਰ ਉਸ ਦਾ ਪੁਨਰ ਜਨਮ ਯਕੀਨੀ ਕਰਦਾ ਹੈ। ਉਨ੍ਹਾਂ ਕਿਹਾ ਕਿ ਉਹ ਅਪਣੀ ਜਾਨ ਜੋਖਮ ਵਿਚ ਪਾ ਕੇ ਦੂਜਿਆਂ ਦੀ ਜ਼ਿੰਦਗੀ ਬਚਾ ਰਹੇ ਹਨ। ਡਾਕਟਰ ਬੀ ਸੀ ਰਾਏ ਦੀ ਜੈਯੰਤੀ ਇਕ ਜੁਲਾਈ ਨੂੰ ਕੌਮੀ ਡਾਕਟਰ ਦਿਵਸ ਵਜੋਂ ਮਨਾਇਆ ਜਾਂਦਾ ਹੈ। (ਏਜੰਸੀ)