ਸਰਕਾਰ ਨੇ ਪ੍ਰਿਯੰਕਾ ਗਾਂਧੀ ਨੂੰ ਇਕ ਅਗੱਸਤ ਤਕ ਬੰਗਲਾ ਖ਼ਾਲੀ ਕਰਨ ਲਈ ਕਿਹਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸਰਕਾਰ ਨੇ ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਇਕ ਮਹੀਨੇ ਦੇ ਅੰਦਰ ਸਰਕਾਰੀ ਬੰਗਲਾ ਖ਼ਾਲੀ ਕਰਨ ਦਾ ਨਿਰਦੇਸ਼ ਜਾਰੀ

Captain Amarinder Singh and Priyanka Gandhi

ਨਵੀਂ ਦਿੱਲੀ, 1 ਜੁਲਾਈ : ਸਰਕਾਰ ਨੇ ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਇਕ ਮਹੀਨੇ ਦੇ ਅੰਦਰ ਸਰਕਾਰੀ ਬੰਗਲਾ ਖ਼ਾਲੀ ਕਰਨ ਦਾ ਨਿਰਦੇਸ਼ ਜਾਰੀ ਕੀਤਾ ਹੈ। ਘਰੇਲੂ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਨੇ ਉਕਤ ਆਦੇਸ਼ ਜਾਰੀ ਕੀਤਾ ਹੈ। ਪ੍ਰਿਯੰਕਾ ਸਾਲਾਂ ਤੋਂ ਲੋਧੀ ਸਟੇਟ ਦੇ ਇਸ ਲਗਜ਼ਰੀ ਬੰਗਲਾ ਨੰਬਰ 35 'ਚ ਰਹਿ ਰਹੀ ਸੀ। ਆਦੇਸ਼ 'ਚ ਕਿਹਾ ਗਿਆ ਹੈ ਕਿ ਕੇਂਦਰੀ ਗ੍ਰਹਿ ਮੰਤਰਾਲਾ ਵਲੋਂ ਜਾਰੀ ਉਚ ਪੱਧਰੀ ਸੁਰੱਖਿਆ ਹੋਣ ਦੇ ਚਲਦੇ ਕੋਈ ਸਰਕਾਰੀ ਬੰਗਲੇ ਦਾ ਹੱਕਦਾਰ ਨਹੀਂ ਹੋ ਜਾਂਦਾ। ਮੰਤਰਾਲਾ ਵਲੋਂ ਜਾਰੀ ਨੋਟਿਸ 'ਚ ਕਿਹਾ ਗਿਆ ਹੈ ਕਿ ਜੇਕਰ ਪ੍ਰਿਯੰਕਾ ਪਹਿਲੀ ਅਗੱਸਤ ਤਕ ਇਸ ਬੰਗਲੇ ਨੂੰ ਖ਼ਾਲੀ ਨਹੀਂ ਕਰਦੀ ਹੈ ਤਾਂ ਉਸ ਨੂੰ ਜੁਰਮਾਨਾ ਵੀ ਦੇਣਾ ਹੋਵੇਗਾ।

ਜ਼ਿਕਰਯੋਗ ਹੈ ਕਿ ਸਰਕਾਰ ਨੇ ਪ੍ਰਿਯੰਕਾ, ਉਨ੍ਹਾਂ ਦੀ ਮਾਂ ਸੋਨੀਆ ਗਾਂਧੀ ਅਤੇ ਭਰਾ ਰਾਹੁਲ ਗਾਂਧੀ ਨੂੰ ਦਿਤੀ ਗਈ ਐਸ.ਪੀ.ਜੀ. ਸੁਰੱਖਿਆ ਕਵਰ ਨੂੰ ਪਿਛਲੇ ਸਾਲ ਨਵੰਬਰ 'ਚ ਵਾਪਸ ਲੈ ਲਿਆ ਸੀ।  ਕੇਂਦਰ ਸਰਕਾਰ ਵਲੋਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਪਹਿਲੀ ਅਗੱਸਤ ਤਕ ਨਵੀਂ ਦਿੱਲੀ ਵਿਚਲੀ ਉਸ ਦੀ ਸਰਕਾਰੀ ਰਿਹਾਇਸ਼ ਛੱਡਣ ਦੇ ਕੀਤੇ ਹੁਕਮਾਂ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨੂੰ ਅਪੀਲ ਕੀਤੀ ਕਿ ਪ੍ਰਿਯੰਕਾ ਗਾਂਧੀ ਦੀ ਸੁਰੱਖਿਆ ਨੂੰ ਦੇਖਦਿਆਂ ਇਹ ਹੁਕਮ ਵਾਪਸ ਲੈਣੇ ਚਾਹੀਦੇ ਹਨ।

ਪ੍ਰਿਯੰਕਾ ਨੂੰ ਸਰਕਾਰੀ ਰਿਹਾਇਸ਼ ਛੱਡਣ ਲਈ ਕੀਤੇ ਹੁਕਮਾਂ ਦੀਆਂ ਰੀਪੋਰਟਾਂ 'ਤੇ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਿਯੰਕਾ ਗਾਂਧੀ ਕੋਲ ਹੁਣ ਐਸ.ਪੀ.ਜੀ. ਕਵਰ ਵੀ ਨਹੀਂ ਹੈ ਜਿਸ ਕਰ ਕੇ ਉਹ ਸਰਕਾਰੀ ਰਿਹਾਇਸ਼ ਦੀ ਹੱਕਦਾਰ ਸੀ। ਉਨ੍ਹਾਂ ਕੇਂਦਰ ਸਰਕਾਰ ਨੂੰ ਕਿਹਾ ਕਿ ਪ੍ਰਿਯੰਕਾ ਨੂੰ ਖ਼ਤਰੇ ਦੇ ਮੱਦੇਨਜ਼ਰ ਐਸ.ਪੀ.ਜੀ. ਕਵਰ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਵੀ ਬਹਾਲ ਕਰਨੀ ਚਾਹੀਦੀ ਹੈ ਕਿਉਂ ਜੋ ਉਨ੍ਹਾਂ ਨੂੰ ਗਾਂਧੀ ਪ੍ਰਵਾਰ ਦੇ ਮੈਂਬਰ ਹੋਣ ਕਰ ਕੇ ਖ਼ਤਰਾ ਹੈ। (ਏਜੰਸੀ