ਆਰਥਿਕ ਤੰਗੀ ਤੋਂ ਦੁਖੀ ਮਾਂ ਨੇ ਤਿੰਨ ਸਾਲਾ ਬੱਚੀ ਨੂੰ ਜ਼ਿੰਦਾ ਦਫਨਾਇਆ
ਪਿੰਡ ਵਾਸੀਆਂ ਨੇ ਬੱਚੀ ਨੂੰ ਟੋਏ ਚੋਂ ਕੱਢਿਆ ਬਾਹਰ
ਆਗਰਾ: ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲੇ ਤੋਂ ਦਿਲ ਨੂੰ ਝੰਜੋੜ ਕੇ ਰੱਖ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਆਪਣੇ ਪਤੀ ਦੀ ਮੌਤ ਤੋਂ ਬਾਅਦ, ਇੱਕ ਮਾਂ, ਜੋ ਆਰਥਿਕ ਤੰਗੀ ਅਤੇ ਭੁੱਖਮਰੀ ਕਾਰਨ ਮਾਨਸਿਕ ਤਣਾਅ ਵਿੱਚ ਸੀ, ਨੇ ਆਪਣੀ ਤਿੰਨ ਸਾਲਾ ਧੀ ਨੂੰ (Mother buried her three-year-old daughter alive) ਟੋਏ ਵਿੱਚ ਸੁੱਟ ਦਿੱਤਾ ਅਤੇ ਉਸ ‘ਤੇ ਮਿੱਟੀ ਸੁੱਟ ਦਿੱਤੀ।
ਇਹ ਵੀ ਪੜ੍ਹੋ: ਟਿੱਪਰ ਅਤੇ ਕਾਰ ਦੀ ਹੋਈ ਭਿਆਨਕ ਟੱਕਰ, 3 ਸਾਲਾ ਬੱਚੀ ਸਮੇਤ ਪਰਿਵਾਰ ਦੇ ਪੰਜ ਜੀਆਂ ਦੀ ਮੌਤ
ਔਰਤ ਦੀ ਇਸ ਹਰਕਤ ਨੂੰ ਕੁੱਝ ਪਿੰਡ ਵਾਸੀਆਂ ਨੇ ਵੇਖ ਲਿਆ, ਜਿਸ ਤੋਂ ਬਾਅਦ ਪਿੰਡ ਵਾਸੀਆਂ ਨੇ ਬੱਚੀ ਨੂੰ ਟੋਏ ਤੋਂ (Mother buried her three-year-old daughter alive) ਬਾਹਰ ਕੱਢਿਆ ਗਿਆ ਅਤੇ ਪੁਲਿਸ ਅਤੇ ਚਾਈਲਡਲਾਈਨ ਨੂੰ ਸੂਚਿਤ ਘਟਨਾ ਦੀ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ: ਕੋਵਿਡ ਦੇ ਚੱਲਦਿਆਂ ਜੂਨ 2021 ਦੌਰਾਨ GST ਤੋਂ 1087 ਕਰੋੜ ਰੁਪਏ ਦਾ ਮਾਲੀਆ ਇਕੱਤਰ ਹੋਇਆ
ਚਾਈਲਡਲਾਈਨ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਮਾਂ ਨਾਲ ਗੱਲਬਾਤ ਕੀਤੀ ਅਤੇ ਉਸਦੀ ਮਾਨਸਿਕ ਸਥਿਤੀ ਨੂੰ ਵੇਖਦਿਆਂ ਤਿੰਨ ਸਾਲਾ ਬੱਚੀ (Mother buried her three-year-old daughter alive) ਨੂੰ ਪੋਸ਼ਣ ਮੁੜ ਵਸੇਬਾ ਕੇਂਦਰ ਵਿੱਚ ਦਾਖਲ ਕਰਵਾਇਆ, ਜਿਥੇ ਉਸ ਦਾ ਇਲਾਜ ਚੱਲ ਰਿਹਾ ਹੈ।