ਵਿਦਿਆਰਥੀਆਂ ਦੇ ਟੀਕਾਕਰਨ ਸਬੰਧੀ ਅੰਕੜਿਆਂ ਦੇ ਅਧਾਰ 'ਤੇ ਹੋਵੇਗਾ ਕਾਲਜ ਖੋਲ੍ਹਣ ਦਾ ਫੈਸਲਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਦੇਸ਼ ਦੇ ਕਈ ਹਿੱਸਿਆਂ ਵਿਚ ਲੋਕਾਂ ਨੂੰ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਤੋਂ ਰਾਹਤ ਮਿਲੀ ਹੈ। ਇਸ ਦੇ ਚਲਦਿਆਂ ਸਰਕਾਰ ਵੱਲੋਂ ਪਾਬੰਦੀਆਂ ਵਿਚ ਵੀ ਢਿੱਲ ਦਿੱਤੀ ਜਾ ਰਹੀ ਹੈ।

Students

ਚੰਡੀਗੜ੍ਹ: ਦੇਸ਼ ਦੇ ਕਈ ਹਿੱਸਿਆਂ ਵਿਚ ਲੋਕਾਂ ਨੂੰ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਤੋਂ ਰਾਹਤ ਮਿਲੀ ਹੈ। ਇਸ ਦੇ ਚਲਦਿਆਂ ਸਰਕਾਰ ਵੱਲੋਂ ਪਾਬੰਦੀਆਂ ਵਿਚ ਵੀ ਢਿੱਲ ਦਿੱਤੀ ਜਾ ਰਹੀ ਹੈ। ਇਸ ਦੌਰਾਨ ਵਿਦਿਆਰਥੀਆਂ ਦੇ ਮਨਾਂ ਵਿਚ ਇਕੋ ਸਵਾਲ ਹੈ ਕਿ ਕਾਲਜ ਅਤੇ ਯੂਨੀਵਰਸਿਟੀਆਂ ਕਦੋਂ ਖੋਲ੍ਹੀਆਂ ਜਾਣਗੀਆਂ। ਹੁਣ ਚੰਡੀਗੜ੍ਹ ਦੇ ਸਾਰੇ ਕਾਲਜਾਂ ਅਤੇ ਯੂਨੀਵਰਸਿਟੀ ਨੂੰ ਖੋਲ੍ਹਣ ਸਬੰਧੀ ਅਹਿਮ ਜਾਣਕਾਰੀ ਸਾਹਮਣੇ ਆਈ ਹੈ।

ਹੋਰ ਪੜ੍ਹੋ: ਭਾਜਪਾ ਵਿਧਾਇਕ ਖ਼ਿਲਾਫ਼ ਜਬਰ ਜਨਾਹ ਦਾ ਕੇਸ ਦਰਜ, ਭਾਜਪਾ ਮਹਿਲਾ ਆਗੂ ਨੇ ਲਗਾਏ ਇਲਜ਼ਾਮ

ਦਰਅਸਲ ਚੰਡੀਗੜ੍ਹ ਵਿਚ ਕਾਲਜਾਂ ਨੂੰ ਦੁਬਾਰਾ ਖੋਲ੍ਹਣ ਤੋਂ ਪਹਿਲਾਂ ਕਾਲਜ ਅਪਣੇ-ਅਪਣੇ ਵਿਦਿਆਰਥੀਆਂ ਸਬੰਧੀ ਜਾਣਕਾਰੀ ਇਕੱਠੀ ਕਰਨਗੇ ਕਿ ਕਿੰਨੇ ਵਿਦਿਆਰਥੀਆਂ ਦਾ ਟੀਕਾਕਰਨ ਹੋ ਚੁੱਕਾ ਹੈ। ਇਸ ਸਬੰਧੀ ਸਾਰੇ ਉੱਚ ਸਿੱਖਿਆ ਡਾਇਰੈਕਟਰ ਰੁਬਿੰਦਰਜੀਤ ਸਿੰਘ ਬਰਾੜ (Rubinderjit Singh Brar)) ਨੇ ਸਾਰੀਆਂ ਸੰਸਥਾਵਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਅਤੇ ਪ੍ਰਿੰਸੀਪਲਾਂ ਨਾਲ ਇਸ ਬਾਰੇ ਗੱਲਬਾਤ ਕੀਤੀ।

ਹੋਰ ਪੜ੍ਹੋ: ਭਾਰਤੀ ਫ਼ੌਜ ’ਚ ਲੈਫਟੀਨੈਂਟ ਭਰਤੀ ਹੋਏ ਸਿੱਖ ਨੌਜਵਾਨ ਬਿਲਾਵਲ ਸਿੰਘ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਚਰਚਾ ਦੌਰਾਨ ਸਾਹਮਣੇ ਆਇਆ ਕਿ ਸਰਕਾਰੀ ਕਾਲਜਾਂ ਵਿਚ 85% ਸਟਾਫ ਅਤੇ ਫੈਕਲਟੀ ਦਾ ਟੀਕਾਕਰਨ ਹੋ ਚੁੱਕਾ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਆਦੇਸ਼ ਅਨੁਸਾਰ ਵਿਦਿਆਰਥੀਆਂ ਨੂੰ ਇਕ ਡੋਜ਼ ਲੱਗਣ ਤੋਂ ਬਾਅਦ ਯੂਨੀਵਰਸਿਟੀ ਖੋਲ੍ਹ ਦਿੱਤੀ ਜਾਵੇਗੀ।

ਹੋਰ ਪੜ੍ਹੋ: ਕੋਰੋਨਾ ਦੀ ਦੂਜੀ ਲਹਿਰ ਦੌਰਾਨ ਭਾਰਤ ਲਈ ਅਰਦਾਸਾਂ ਕਰ ਰਹੇ ਸੀ ਪਾਕਿਸਤਾਨੀ- ਅਧਿਐਨ

ਹਾਲਾਂਕਿ ਇਸ ਸਬੰਧੀ ਪੰਜਾਬ ਯੂਨੀਵਰਸਿਟੀ (Punjab University Chandigarh) ਵੱਲੋਂ ਸਕਾਰਾਤਮਕ ਫੈਸਲੇ ਦੀ ਉਮੀਦ ਨਹੀਂ ਕੀਤੀ ਜਾ ਰਹੀ ਕਿਉਂਕਿ ਜਦੋਂ ਯੂਜੀਸੀ ਨੇ ਸਾਰੇ ਕੈਂਪਸ ਖੋਲ੍ਹ ਕੇ ਲੈਬ ਵਿਚ ਆਖਰੀ ਸਾਲ ਅਤੇ ਸਾਇੰਸ ਦੇ ਵਿਦਿਆਰਥੀਆਂ ਦੇ ਪ੍ਰੈਕਟੀਕਲ ਕਰਵਾਉਣ ਲਈ ਕਿਹਾ ਸੀ, ਉਸ ਸਮੇਂ ਵੀ ਕੈਂਪਸ ਨਹੀਂ ਖੋਲ੍ਹਿਆ ਗਿਆ।  ਪ੍ਰਿੰਸੀਪਲਾਂ ਨਾਲ ਹੋਈ ਮੀਟਿੰਗ ਦੌਰਾਨ ਉਹਾਨਾਂ ਦੇ ਕਾਲਜ ਵਿਚ ਸਟਾਫ ਅਤੇ ਫੈਕਲਟੀ ਦੀ ਵੈਕਸੀਨੇਸ਼ਨ ਸਬੰਧੀ ਅਪਡੇਟ ਲਈ ਗਈ। ਇਸ ਤੋਂ ਇਲਾਵਾ ਉਹਨਾਂ ਨੂੰ ਵਿਦਿਆਰਥੀਆਂ ਦੇ ਟੀਕਾਕਰਨ ਸਬੰਧੀ ਅੰਕੜੇ ਇਕੱਠੇ ਕਰਨ ਲ਼ਈ ਕਿਹਾ ਗਿਆ ਹੈ।