ਦਲਿਤ ਮਹਿਲਾ ਅਧਿਕਾਰੀ ਨੂੰ ਪਾਣੀ ਦੇਣ ਤੋਂ ਮਨ੍ਹਾਂ ਕਰਨ 'ਤੇ ਛੇ ਵਿਰੁਧ ਮਾਮਲਾ ਦਰਜ
ਉਤਰ ਪ੍ਰਦੇਸ਼ ਵਿਚ ਇਕ ਮਹਿਲਾ ਅਧਿਕਾਰੀ ਨੂੰ ਦਲਿਤ ਹੋਣ ਦੇ ਕਾਰਨ ਪਾਣੀ ਨਾ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਇਕ...
Water
ਕੌਸ਼ਾਂਬੀ : ਉਤਰ ਪ੍ਰਦੇਸ਼ ਵਿਚ ਇਕ ਮਹਿਲਾ ਅਧਿਕਾਰੀ ਨੂੰ ਦਲਿਤ ਹੋਣ ਦੇ ਕਾਰਨ ਪਾਣੀ ਨਾ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਇਕ ਪਿੰਡ ਵਿਚ ਗਈ ਜ਼ਿਲ੍ਹੇ ਦੀ ਉਪ ਮੁੱਖ ਪਸ਼ੂ ਮੈਡੀਕਲ ਅਧਿਕਾਰੀ ਦੇ ਦਲਿਤ ਹੋਣ ਕਾਰਨ ਕਥਿਤ ਤੌਰ 'ਤੇ ਪਿੰਡ ਦੇ ਮੁਖੀ ਅਤੇ ਗ੍ਰਾਮ ਪੰਚਾਇਤ ਵਿਕਾਸ ਅਧਿਕਾਰੀ ਨੇ ਬਰਤਨ ਵਿਚ ਪਾਣੀ ਦੇਣ ਤੋਂ ਇਨਕਾਰ ਕਰ ਦਿਤਾ। ਘਟਨਾ ਤੋਂ ਨਰਾਜ਼ ਉਪ ਮੁੱਖ ਪਸ਼ੂ ਮੈਡੀਕਲ ਅਧਿਕਾਰੀ ਨੇ ਜ਼ਿਲ੍ਹਾ ਅਧਿਕਾਰੀ ਕੋਲ ਇਸ ਸਬੰਧ ਵਿਚ ਸ਼ਿਕਾਇਤ ਕੀਤੀ ਹੈ।