1984 ਸਿੱਖ ਕਤਲੇਆਮ 'ਚ ਜੱਜ ਨੂੰ ਕਿਉਂ ਬਦਲ ਦਿਤਾ ਗਿਆ? : ਚੰਦੂਮਾਜਰਾ
ਲੋਕ ਸਭਾ ਵਿਚ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਲੰਬੇ ਸਮੇਂ ਤੋਂ ਲਟਕਦੇ 1984 ਦੇ ਕੇਸਾਂ ਦਾ ਜਲਦ ਨਿਪਟਾਰਾ..........
ਨਵੀਂ ਦਿੱਲੀ : ਲੋਕ ਸਭਾ ਵਿਚ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਲੰਬੇ ਸਮੇਂ ਤੋਂ ਲਟਕਦੇ 1984 ਦੇ ਕੇਸਾਂ ਦਾ ਜਲਦ ਨਿਪਟਾਰਾ ਕਰਵਾਉਣ ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ 1984 ਵਿਚ ਹਜ਼ਾਰਾਂ ਹੀ ਗਿਣਤੀ ਵਿਚ ਨਿਰਦੋਸ਼ ਸਿੱਖਾਂ ਦਾ ਕਤਲੇਆਮ ਕਰ ਦਿਤਾ ਗਿਆ ਸੀ ਅਤੇ ਪੀੜਤਾਂ ਨੂੰ ਅੱਜ ਤਕ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਬਹੁਤ ਹੀ ਭਰੇ ਮਨ ਨਾਲ ਕਿਹਾ ਕਿ ਜਦੋਂ '84 ਦੇ ਪਲਾਂ ਦੀ ਅਸੀਂ ਗੱਲ ਕਰਦੇ ਹਾਂ ਤਾਂ ਉਨ੍ਹਾਂ ਘਟਨਾਵਾਂ ਨੂੰ ਯਾਦ ਕਰ ਕੇ ਰੌਂਗਟੇ ਖੜ੍ਹੇ ਹੋ ਜਾਂਦੇ ਹਨ।
ਚੰਦੂਮਾਜਰਾ ਨੇ ਕਿਹਾ ਕਿ ਦੋਸ਼ੀ ਸ਼ਰੇਆਮ ਘੁਮ ਰਹੇ ਹਨ ਤੇ ਪੀੜਤ ਇਨਸਾਫ਼ ਲਈ ਦਰ-ਦਰ ਦੀਆਂ ਠੋਕਰਾ ਖਾਣ ਲਈ ਮਜਬੂਰ ਪਏ ਹਨ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਸਜ਼ਾਵਾਂ ਨਾ ਮਿਲਣਾ ਸਿੱਖਾਂ ਨਾਲ ਬੇਇਨਸਾਫ਼ੀ ਕਰਨ ਦੇ ਬਰਾਬਰ ਹੈ। ਉਨ੍ਹਾਂ ਕਾਨੂੰਨ ਮੰਤਰੀ ਦੀ ਮੌਜੂਦਗੀ ਵਿਚ ਕਿਹਾ ਕਿ ਇਹ ਪਿਛਲੇ ਦਿਨੀ ਅਖਬਾਰਾਂ ਵਿਚ ਪੜ੍ਹਨ 'ਚ ਆਇਆ ਹੈ ਕਿ 84 ਦੇ ਚੱਲ ਰਹੇ ਕੇਸਾਂ ਵਿਚ ਮੌਜੂਦਾ ਜੱਜ ਦਾ ਤਬਾਦਲਾ ਕਰ ਦਿਤਾ ਗਿਆ ਹੈ,
ਜੋ ਬਹੁਤ ਹੀ ਦੁਖਦਾਇਕ, ਚਿੰਤਾਜਨਕ ਅਤੇ ਅਫ਼ਸ਼ੋਸ ਵਾਲੀ ਗੱਲ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਅਚਾਨਕ ਜੱਜ ਦੇ ਤਬਾਦਲੇ ਹੋ ਜਾਣ 'ਤੇ ਸਰਕਾਰ ਨੂੰ ਗੌਰ ਕਰਨੀ ਚਾਹੀਦੀ ਹੈ ਤਾਂ ਜੋ ਦੋਸ਼ੀ ਬਚ ਨਾ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਜਲਦ ਤੋਂ ਜਲਦ ਧਿਆਨ ਦੇ ਕੇ ਇਨ੍ਹਾਂ ਕੇਸਾਂ ਦਾ ਨਿਪਟਾਰਾ ਕਰਾ ਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿਵਾਏ।