ਨੇਤਾਵਾਂ ਨੂੰ ਹਿਰਾਸਤ ਵਿਚ ਲੈਣ ਨਾਲ ਲੋਕਤੰਤਰ ਨੂੰ ਨੁਕਸਾਨ, ਰਿਹਾਅ ਹੋਵੇ ਮਹਿਬੂਬਾ ਮੁਫ਼ਤੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀਡੀਪੀ ਨੇਤਾ ਦੀ ਰਿਹਾਈ ਦੀ ਮੰਗ ਕੀਤੀ ਹੈ।

Rahul Gandhi

ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀਡੀਪੀ ਨੇਤਾ ਦੀ ਰਿਹਾਈ ਦੀ ਮੰਗ ਕੀਤੀ ਹੈ। ਦੱਸ ਦਈਏ ਕਿ 2019 ਵਿਚ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਹੀ ਮਹਿਬੂਬਾ ਮੁਫ਼ਤੀ ਹਿਰਾਸਤ ਵਿਚ ਹੈ।

ਰਾਹੁਲ ਗਾਂਧੀ ਨੇ ਟਵੀਟ ਕੀਤਾ, ‘ਭਾਰਤ ਦਾ ਲੋਕਤੰਤਰ ਉਸੇ ਦੌਰਾਨ ਤਬਾਹ ਹੋ ਗਿਆ ਸੀ ਜਦੋਂ ਭਾਰਤ ਸਰਕਾਰ ਨੇ ਸਿਆਸੀ ਨੇਤਾਨਾਂ ਨੂੰ ਹਿਰਾਸਤ ਵਿਚ ਲਿਆ ਸੀ।  ਹੁਣ ਮਹਿਬੂਬਾ ਮੁਫ਼ਤੀ ਨੂੰ ਛੱਡਿਆ ਜਾਵੇ’। 

 

 

ਰਾਹੁਲ ਗਾਂਧੀ ਨੇ ਇਹ ਮੰਗ ਅਜਿਹੇ ਸਮੇਂ ਕੀਤੀ ਹੈ, ਜਦੋਂ ਮਹਿਬੂਬਾ ਮੁਫ਼ਤੀ ਦੀ ਹਿਰਾਸਤ ਨੂੰ 3 ਮਹੀਨੇ ਲਈ ਵਧਾ ਦਿੱਤਾ ਗਿਆ ਹੈ। ਪੀਡੀਪੀ ਮੁਖੀ ਮਹਿਬੂਬਾ ਮੁਫ਼ਤੀ ਪਿਛਲੇ ਇਕ ਸਾਲ ਤੋਂ ਹਿਰਾਸਤ ਵਿਚ ਹੈ। ਉਹਨਾਂ ਦੀ ਹਿਰਾਸਤ ਨੂੰ 31 ਜੁਲਾਈ ਤੋਂ ਤਿੰਨ ਮਹੀਨੇ ਲਈ ਹੋਰ ਵਧਾ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਸਾਲ ਅਗਸਤ ਵਿਚ ਜੰਮੂ-ਕਸ਼ਮੀਰ ਨੂੰ ਖ਼ਾਸ ਦਰਜਾ ਦੇਣ ਵਾਲੀ ਭਾਰਤ ਸੰਵਿਧਾਨ ਦੀ ਧਾਰਾ 370 ਨੂੰ ਨਰਿੰਦਰ ਮੋਦੀ ਸਰਕਾਰ ਨੇ ਖਤਮ ਕਰ ਦਿੱਤਾ ਸੀ। ਕੇਂਦਰ ਸਰਕਾਰ ਦੇ ਇਸ ਫੈਸਲੇ ਤੋਂ ਪਹਿਲਾਂ ਜੰਮੂ-ਕਸ਼ਮੀਰ ਵਿਚ ਦਰਜਨਾਂ ਨੇਤਾਵਾਂ ਨੂੰ ਹਿਰਾਸਤ ਵਿਚ ਲਿਆ ਗਿਆ ਸੀ। ਕੁਝ ਹੀ ਮਹੀਨੇ ਪਹਿਲਾਂ ਨੈਸ਼ਨਲ ਕਾਨਫਰੰਸ ਦੇ ਨੇਤਾ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੂੰ ਰਿਹਾਅ ਕੀਤਾ ਗਿਆ ਹੈ।