ਸਾਬਕਾ ਕੇਂਦਰੀ ਮੰਤਰੀ ਰਾਮੂਵਾਲੀਆ ਦੀ ਧੀ ਅਮਨਜੋਤ ਕੌਰ ਰਾਮੂਵਾਲੀਆ ਅਕਾਲੀ ਦਲ ਛੱਡ BJP ‘ਚ ਸ਼ਾਮਲ

ਏਜੰਸੀ

ਖ਼ਬਰਾਂ, ਰਾਸ਼ਟਰੀ

ਅਮਨਜੋਤ ਕੌਰ ਰਾਮੂਵਾਲੀਆ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਕਈ ਨੇਤਾ ਸੋਮਵਾਰ ਨੂੰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ।

Amanjot Kaur Ramuwalia joined BJP

ਨਵੀਂ ਦਿੱਲੀ: ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ (Balwant Ramuwalia) ਦੀ ਧੀ ਅਮਨਜੋਤ ਕੌਰ ਰਾਮੂਵਾਲੀਆ (Daughter Amanjot Kaur Ramuwalia) ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਕਈ ਨੇਤਾ ਸੋਮਵਾਰ ਨੂੰ ਭਾਰਤੀ ਜਨਤਾ ਪਾਰਟੀ (Joined BJP) ਵਿਚ ਸ਼ਾਮਲ ਹੋ ਗਏ।

ਹੋਰ ਪੜ੍ਹੋ: ਗੁਜਰਾਤ ਦੇ 1101 ਹਸਪਤਾਲਾਂ ‘ਚ ਨਹੀਂ ਹਨ ਅੱਗ ਸੁਰੱਖਿਆ ਦੇ ਪ੍ਰਬੰਧ, SC ‘ਚ ਅੱਜ ਹੋ ਸਕਦੀ ਸੁਣਵਾਈ

ਦਿੱਲੀ ਵਿਚ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਭਾਜਪਾ ਦੇ ਜਨਰਲ ਸਕੱਤਰ ਅਤੇ ਪੰਜਾਬ ਇੰਚਾਰਜ ਦੁਸ਼ਯੰਤ ਗੌਤਮ ਅਤੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਦੀ ਮੌਜੂਦਗੀ ਵਿਚ ਅਮਨਜੋਤ ਕੌਰ ਰਾਮੂਵਾਲੀਆ ਤੋਂ ਇਲਾਵਾ ਅਕਾਲੀ ਦਲ ਦੇ ਸਾਬਕਾ ਕੌਮੀ ਸੰਗਠਨ ਸਕੱਤਰ ਗੁਰਪ੍ਰੀਤ ਸਿੰਘ ਸ਼ਾਹਪੁਰ, ਅਕਾਲੀ ਦਲ (SAD) ਦੇ ਹੀ ਸਾਬਕਾ ਮੀਤ ਪ੍ਰਧਾਨ ਚੰਦ ਸਿੰਘ ਚੱਠਾ, ਆਮ ਆਦਮੀ ਪਾਰਟੀ ਦੇ ਬਾਨੀ ਮੈਂਬਰਾਂ ਵਿਚੋਂ ਇੱਕ ਚੇਤਨ ਮੋਹਨ ਜੋਸ਼ੀ ਅਤੇ ਅਕਾਲੀ ਦਲ ਦੇ ਗੁਰਦਾਸਪੁਰ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਢਕੋਹਾ ਭਾਜਪਾ ਵਿਚ ਸ਼ਾਮਲ ਹੋਏ।

ਹੋਰ ਪੜ੍ਹੋ: Tokyo Olympic: ਭਾਰਤੀ ਮਹਿਲਾ ਹਾਕੀ ਟੀਮ ਨੇ ਰਚਿਆ ਇਤਿਹਾਸ, ਆਸਟ੍ਰੇਲੀਆ ਨੂੰ 1-0 ਨਾਲ ਹਰਾਇਆ

ਹੋਰ ਪੜ੍ਹੋ: ਅਡਾਨੀ ਸਮੂਹ ਹੁਣ ਦੇਵੇਗਾ Reliance ਨੂੰ ਚੁਣੌਤੀ, Petrochemical ਕਾਰੋਬਾਰ ‘ਚ ਹੋਵੇਗਾ ਸ਼ਾਮਲ

ਇਸ ਮੌਕੇ ਬੋਲਦਿਆਂ ਸ਼ੇਖਾਵਤ ਨੇ ਕਿਹਾ ਕਿ ਇਨ੍ਹਾਂ ਆਗੂਆਂ ਦਾ ਭਾਜਪਾ ਵਿਚ ਸ਼ਾਮਲ ਹੋਣਾ ਦਰਸਾਉਂਦਾ ਹੈ ਕਿ ਪੰਜਾਬ ਵਿਚ ਹਵਾ ਕਿਸ ਦਿਸ਼ਾ ਵੱਲ ਵਗ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਮਿਲ ਕੇ ਇਹ ਸੁਨਿਸ਼ਚਿਤ ਕਰਨ ਦੀ ਕੋਸ਼ਿਸ਼ ਕਰਾਂਗੇ ਕਿ ਪੰਜਾਬ ਦੇ ਚੋਣ ਨਤੀਜੇ ਭਾਜਪਾ ਦੇ ਹੱਕ ਵਿਚ ਆਉਣ। ਉਨ੍ਹਾਂ ਦੋਸ਼ ਲਾਇਆ ਕਿ ਕੁਝ ਸਿਆਸੀ ਪਾਰਟੀਆਂ ਕਿਸਾਨਾਂ ਦੇ ਨਾਂ ’ਤੇ ਅਤੇ ਉਨ੍ਹਾਂ ਦੇ ਮੋਢਿਆਂ ਤੇ ਬੰਦੂਕ ਰੱਖ ਕੇ ਪੰਜਾਬ ਵਿਚ ਸੱਤਾ ‘ਚ ਆਉਣਾ ਚਾਹੁੰਦੀਆਂ ਹਨ।