PM Modi ਦੇ ਸਲਾਹਕਾਰ ਅਮਰਜੀਤ ਸਿਨਹਾ ਨੇ ਦਿੱਤਾ ਅਸਤੀਫ਼ਾ, ਮਾਰਚ 'ਚ ਪੀਕੇ ਸਿਨਹਾ ਨੇ ਛੱਡਿਆ ਸੀ ਅਹੁਦਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਲਾਹਕਾਰ ਅਮਰਜੀਤ ਸਿਨਹਾ ਨੇ ਅਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਲਾਹਕਾਰ ਅਮਰਜੀਤ ਸਿਨਹਾ ਨੇ ਅਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਦੀ ਜਾਣਕਾਰੀ ਮੀਡੀਆ ਰਿਪੋਰਟਾਂ ਤੋਂ ਸਾਹਮਣੇ ਆਈ ਹੈ। ਅਮਰਜੀਤ ਸਿਨਹਾ ਨੇ ਪ੍ਰਧਾਨ ਮੰਤਰੀ ਦਫ਼ਤਰ ਵਿਚ 17 ਮਹੀਨੇ ਅਪਣੀਆਂ ਸੇਵਾਵਾਂ ਦੇਣ ਤੋਂ ਬਾਅਦ ਅਸਤੀਫ਼ਾ ਦੇ ਦਿੱਤਾ ਹੈ।
ਹੋਰ ਪੜ੍ਹੋ: ਸ਼ਾਹਰੁਖ਼ ਖ਼ਾਨ ਨੇ 'ਕਬੀਰ ਖ਼ਾਨ' ਬਣ ਕੇ ਵਧਾਇਆ ਮਹਿਲਾ ਹਾਕੀ ਟੀਮ ਦਾ ਹੌਂਸਲਾ, ਕਿਹਾ 'ਗੋਲਡ ਲੈ ਕੇ ਆਉਣਾ'
ਹਾਲਾਂਕਿ ਅਜੇ ਤੱਕ ਇਸ ਸਬੰਧੀ ਕੋਈ ਅਧਿਕਾਰਕ ਬਿਆਨ ਨਹੀਂ ਆਇਆ ਹੈ। ਰਿਪੋਰਟ ਮੁਤਾਬਕ ਅਮਰਜੀਤ ਸਿਨਹਾ ਦਾ ਨਾਮ ਪੀਐਮਓ ਦੀ ਵੈੱਬਸਾਈਟ ’ਤੇ ਅਧਿਕਾਰੀਆਂ ਦੀ ਸੂਚੀ ਵਿਚ ਨਹੀਂ ਸੀ। ਦੱਸ ਦਈਏ ਕਿ ਬਿਹਾਰ ਕੈਡਰ ਦੇ ਆਈਐਸ ਅਧਿਕਾਰੀ ਅਮਰਜੀਤ ਸਿਨਹਾ ਸਮਾਜਕ ਖੇਤਰ ਨਾਲ ਜੁੜੇ ਪ੍ਰਾਜੈਕਟ ਸੰਭਾਲ ਰਹੇ ਸਨ।
ਹੋਰ ਪੜ੍ਹੋ: ਨੌਜਵਾਨਾਂ ਅੰਦਰ ਛੁਪੀ ਪ੍ਰਤਿਭਾ ਉਜਾਗਰ ਕਰਨ ਲਈ CM ਵੱਲੋਂ ਵੈੱਬ ਚੈਨਲ ‘ਰੰਗਲਾ ਪੰਜਾਬ’ ਦੀ ਸ਼ੁਰੂਆਤ
ਗ੍ਰਾਮੀਣ ਵਿਕਾਸ ਮੰਤਰਾਲੇ ਦੇ ਸਕੱਤਰ ਵਜੋਂ ਸੇਵਾ ਮੁਕਤ ਹੋਣ ਤੋਂ ਬਾਅਦ, ਉਹਨਾਂ ਨੂੰ ਭਾਸਕਰ ਖੁਲਬੇ ਦੇ ਨਾਲ ਪ੍ਰਧਾਨ ਮੰਤਰੀ ਦੇ ਸਲਾਹਕਾਰ ਵਜੋਂ ਨਿਯੁਕਤ ਕੀਤਾ ਗਿਆ ਸੀ। ਪ੍ਰਧਾਨ ਮੰਤਰੀ ਦੇ ਦਫ਼ਤਰ ਵਿਚੋਂ ਇਹ ਦੂਜਾ ਅਸਤੀਫਾ ਹੈ। ਇਸ ਤੋਂ ਪਹਿਲਾਂ ਪੀਐਮ ਦੇ ਮੁੱਖ ਸਕੱਤਰ ਪੀਕੇ ਸਿਨਹਾ ਨੇ ਮਾਰਚ ਵਿਚ ਅਸਤੀਫਾ ਦਿੱਤਾ ਸੀ।