ਮਾਣਹਾਨੀ ਮਾਮਲੇ ‘ਚ ਬਿਕਰਮ ਸਿੰਘ ਮਜੀਠੀਆ ਅਦਾਲਤ ’ਚ ਹੋਏ ਪੇਸ਼
ਅਦਾਲਤ ਵਿਚ ਪੇਸ਼ ਹੋਣ ਲਈ ਨਹੀਂ ਪਹੁੰਚੇ MP ਸੰਜੇ ਸਿੰਘ
ਅੰਮ੍ਰਿਤਸਰ: ਮਾਣਹਾਣੀ ਦੇ ਮਾਮਲੇ ’ਚ ਸ਼ਿਕਾਇਤ ਕਰਤਾ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਅਦਾਲਤ ਵਿਚ ਪੇਸ਼ ਹੋਏ। ਇਹ ਮਾਮਲਾ ਸ੍ਰੀ ਅਸ਼ੀਸ ਸਲਦੀ ਦੀ ਅਦਾਲਤ ਵਿਚ ਵਿਚਾਰ ਅਧੀਨ ਹੈ, ਜਿਨ੍ਹਾਂ ਵਲੋਂ ਮਾਮਲੇ ਦੀ ਅਗਲੀ ਮਿਤੀ 1 ਸਤੰਬਰ ਦੀ ਪਾਈ ਗਈ ਹੈ।
ਇਹ ਵੀ ਪੜ੍ਹੋ: ਨਸ਼ਿਆਂ ਨੇ ਉਜਾੜੇ ਦੋ ਪ੍ਰਵਾਰ, ਨਸ਼ੇ ਦੀ ਓਵਰਡੋਜ਼ ਨਾਲ ਦੋ ਨੌਜਵਾਨਾਂ ਦੀ ਗਈ ਜਾਨ
ਜ਼ਿਕਰਯੋਗ ਹੈ ਕਿ 'ਆਪ' ਪਾਰਟੀ ਵਲੋਂ 2017 ਵਿੱਚ ਚੋਣਾਂ ਦੇ ਦੌਰਾਨ ਬਿਕਰਮ ਸਿੰਘ ਮਜੀਠੀਆ ਦੇ ਸੰਬੰਧ ਨਸ਼ਾ ਤਸਕਰਾਂ ਦੇ ਨਾਲ ਦੱਸੇ ਗਏ ਸਨ, ਜਿਸ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਵਲੋਂ ਆਮ ਆਦਮੀ ਪਾਰਟੀ ਦੇ ਆਗੂ ਅਤੇ ਮੁਖੀ ਅਰਵਿੰਦ ਕੇਜਰੀਵਾਲ ਅਤੇ ਸੰਜੇ ਸਿੰਘ ਦੇ ਖ਼ਿਲਾਫ਼ ਮਾਣਹਾਨੀ ਕੇਸ ਕੀਤਾ ਗਿਆ ਸੀ
ਇਹ ਵੀ ਪੜ੍ਹੋ: ਫਾਜ਼ਿਲਕਾ 'ਚ ਡਿੱਗੀ ਮਕਾਨ ਦੀ ਛੱਤ, ਮਲਬੇ ਹੇਠ ਦੱਬੇ ਪ੍ਰਵਾਰ ਦੇ 3 ਮੈਂਬਰ
ਜਿਸ ਦੀ ਸੁਣਵਾਈ ਵਾਸਤੇ ਅੱਜ ਬਿਕਰਮ ਸਿੰਘ ਮਜੀਠੀਆ ਸੈਸ਼ਨ ਜੱਜ ਅੰਮ੍ਰਿਤਸਰ ਦੀ ਮਾਣਯੋਗ ਕੋਰਟ ਵਿਚ ਪੇਸ਼ ਹੋਏ ਅਤੇ ਇਸ ਦੌਰਾਨ ਦਿੱਲੀ ਤੋਂ ਸੰਸਦ ਸੰਜੇ ਸਿੰਘ ਅਦਾਲਤ ਵਿੱਚ ਨਹੀਂ ਪਹੁੰਚੇ |